ਦਰਬਾਰ ਸਾਹਿਬ ਤੋਂ ਆਈ ਇਹ ਵੱਡੀ ਖ਼ਬਰ ਹੋਣ ਜਾ ਰਿਹਾ ਏ ਇਹ ਕੰਮ

Uncategorized

ਅੰਮ੍ਰਿਤਸਰ ਛੇ ਸੱਚਖੰਡ ਹਰਿਮੰਦਰ ਸਾਹਿਬ ਦੇ ਵਿੱਚ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੀਆਂ ਇਮਾਰਤਾਂ ਤੇ ਸੋਲਰ ਸਿਸਟਮ ਲਗਾਇਆ ਜਾ ਰਿਹਾ ਹੈ ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜੰਗੀਰ ਕੌਰ ਨੇ ਯੂਨਾਈਟਿਡ ਸਿੱਖ ਮਿਸ਼ਨ ਕੈਲੀਫੋਰਨੀਆ ਅਤੇ ਸਿੱਖ ਲੈਂਜ਼ ਫਾਊਂਡੇਸ਼ਨ ਕੈਲੀਫੋਰਨੀਆ ਦੇ ਵਫ਼ਦ ਨਾਲ ਮੀਟਿੰਗ ਕਰਨ ਤੋਂ ਬਾਅਦ ਸਾਰੀ ਜਾਣਕਾਰੀ ਦਿੱਤੀ ਉਨ੍ਹਾਂ ਨੇ ਦੱਸਿਆ

ਕਿ ਸ਼੍ਰੋਮਣੀ ਕਮੇਟੀ ਵੱਲੋਂ ਸੋਲਰ ਸਿਸਟਮ ਲਗਾਉਣ ਦੇ ਫ਼ੈਸਲੇ ਮਗਰੋਂ ਯੂਨਾਈਟਿਡ ਸਿੱਖ ਮਿਸ਼ਨ ਅਮਰੀਕਾ ਦੀ ਮੁਖੀ ਸਰਦਾਰ ਰਛਪਾਲ ਸਿੰਘ ਢੀਂਡਸਾ ਨੇ ਇਸ ਕਾਰ ਚ ਦੀ ਸੇਵਾ ਲਈ ਪੇਸ਼ਕਸ਼ ਕੀਤੀ ਜਿਸ ਨੂੰ ਹੁਣ ਪਰਵਾਨ ਕਰ ਦਿੱਤਾ ਗਿਆ ਹੈ ਬੀਬੀ ਜਗੀਰ ਕੌਰ ਨੇ ਵੀ ਦੱਸਿਆ ਕਿ ਸੇਵਾ ਯੂਨਾਈਟਿਡ ਸਿੱਖ ਮਿਸ਼ਨ ਅਤੇ ਸਿੱਖ ਲੈਂਜ਼ ਫਾਊਂਡੇਸ਼ਨ ਵੱਲੋਂ ਕੀਤੀ ਜਾ ਰਹੀ

ਇਹ ਸੋਲਰ ਸਿਸਟਮ ਇੱਕ ਮੈਗਾਵਾਟ ਦਾ ਹੋਵੇਗਾ ਜਿਸ ਦੇ ਉਪਰ ਅੱਠ ਕਰੋੜ ਦਾ ਖਰਚ ਆਵੇਗਾ ਉਨ੍ਹਾਂ ਨੇ ਦੱਸਿਆ ਕਿ ਇਹ ਸੋਲਰ ਸਿਸਟਮ ਚਲਾਉਣ ਤੋਂ ਮਗਰੋਂ ਸਾਲਾਨਾ ਇੱਕ ਕਰੋੜ ਰੁਪਏ ਦੀ ਬੱਚਤ ਹੋਵੇਗੀ ਅਤੇ ਇਸ ਪ੍ਰਾਜੈਕਟ ਤੋਂ ਬਾਅਦ ਇਹ ਕੰਮ ਤਖ਼ਤ ਸਾਹਿਬਾਨਾਂ ਦੇ ਨਾਲ ਨਾਲ ਬਾਹਰਲੇ ਗੁਰਦੁਆਰਾ ਸਾਹਿਬਾਨਾਂ ਵਿਚ ਵੀ ਕੀਤਾ ਜਾਵੇਗਾ ਵਿਦੇਸ਼ਾਂ ਚ ਵੱਸਦੀ ਸਿੱਖ ਸੰਗਤ ਦੇ ਮਨ ਅੰਦਰ ਅਥਾਹ ਸ਼ਰਧਾ ਹੈ ਸਿੱਖ ਸੰਗਤਾਂ ਗੁਰੂ ਘਰ ਦੀਆਂ ਸੇਵਾਵਾਂ ਕਰਕੇ ਵੱਡਭਾਗਾ ਮਹਿਸੂਸ ਕਰਦੀਆਂ ਹਨ ਬੀਬੀ ਜਗੀਰ ਕੌਰ ਦੇ ਵੱਲੋਂ ਸਾਰੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਇਹ ਕਾਰਜ ਚਾਰ ਮਹੀਨਿਆਂ ਦੇ ਵਿੱਚ ਨੇਪਰੇ ਚੜ੍ਹ ਜਾਵੇਗਾ

Leave a Reply

Your email address will not be published.