ਕੈਪਟਨ ਸਰਕਾਰ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਲਈ ਕੀਤਾ ਇਹ ਐਲਾਨ

Uncategorized

ਪੰਜਾਬ ਸਰਕਾਰ ਨੇ ਹੁਣ ਰੋਜ਼ਾਨਾ ਹੋਣ ਵਾਲੇ ਕੋਵਿਡ ਟੈਸਟ ਦੀ ਸੀਮਾ ਤੈਅ ਕਰ ਦਿੱਤੀ ਹੈ। ਹੁਣ ਰੋਜ਼ਾਨਾ 60,000 ਕੋਵਿਡ ਟੈਸਟ ਕੀਤੇ ਜਾਇਆ ਕਰਨਗੇ। ਪੰਜਾਬ ਦੇ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਜ਼ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ।

ਉਨ੍ਹਾਂ ਨਾਲ ਹੀ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਅਪ੍ਰੈਲ ਮਹੀਨੇ ’ਚ ਹੀ 45 ਸਾਲ ਤੋਂ ਵੱਧ ਦੇ ਲੋਕਾਂ ਨੂੰ ਟੀਕਾਕਰਣ ਯਕੀਨੀ ਬਣਾਉਣ।ਰਾਜ ਵਿੱਚ ਕੋਵਿਡ ਟੀਕਾਕਰਣ ਤੇ ਪ੍ਰਬੰਧ ਦੀ ਸਮੀਖਿਆ ਕਰਨ ਲਈ ਸਨਿੱਚਰਵਾਰ ਦੇਰ ਰਾਤੀਂ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਡਿਪਟੀ ਕਮਿਸ਼ਨਰਾਂ,

ਪੁਲਿਸ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਮੌਤ ਦਰ ਘਟਾਉਣ ਤੇ ਕੌਂਟੈਕਟ ਟ੍ਰੇਸਿੰਗ ਵਧਾਉਣ, ਟੈਸਟਿੰਗ ਵਧਾਉਣ ਦੇ ਨਾਲ-ਨਾਲ ਟੀਕਾਕਰਣ ਮੁਹਿੰਮ ਵਿੱਚ ਵੀ ਤੇਜ਼ੀ ਲਿਆਉਣ ਦੀਆਂ ਕੋਸ਼ਿਸ਼ਾਂ ਕਰਨ ਦੀ ਹਦਾਇਤ ਕੀਤੀ।ਵਿੰਨੀ ਮਹਾਜਨ ਨੇ ਕਿਹਾ ਕਿ ਕੋਵਿਡ ਦੇ ਵਧ ਰਹੇ ਮਾਮਲਿਆਂ ਨੂੰ ਰੋਕਣ ਲਈ ਕੋਵਿਡ ਸਬੰਧਾ ਨਿਯਮਾਂ ਨੂ ਸਖ਼ਤੀ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਪਿਛਲੇ ਹਫ਼ਤੇ ਪੰਜਾਬ ’ਚ ਕੋਵਿਡ ਦੇ ਮਾਮਲੇ ਬਹੁਤ ਤੇਜ਼ੀ ਨਾਲ ਵਧੇ ਹਨ।

ਉਨ੍ਹਾਂ ਰਿਪੋਰਟ ਉੱਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾਕਿ ਬਹੁਤ ਸਾਰੇ ਲੋਕ ਹਾਲੇ ਵੀ ਸਮਾਜਕ ਦੂਰੀ ਨਹੀਂ ਰੱਖ ਰਹੇ ਤੇ ਮਾਸਕ ਵੀ ਨਹੀਂ ਪਹਿਨ ਰਹੇ। ਇੰਝ ਰਾਜ ਵਿੱਚ ਕੋਵਿਡ ਦੀ ਹਾਲਤ ਹੋਰ ਵੀ ਖ਼ਤਰਨਾਕ ਹੋ ਸਕਦੀ ਹੈ।ਮੁੱਖ ਸਕੱਤਰ ਨੂੰ ਇਸ ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਗਈ ਕਿ ਹੁਣ ਤੱਕ ਲਗਭਗ 10 ਲੱਖ ਲੋਕਾਂ ਦਾ ਟੀਕਾਕਰਣ ਕੀਤਾ ਜਾ ਚੁੱਕਾ

ਹੈ ਤੇ ਆਉਣ ਵਾਲੇ ਦੋ ਹਫ਼ਤਿਆਂ ਦੌਰਾਨ ਰਾਜ ਵਿੱਚ 32 ਲੱਖ ਨਾਗਰਿਕਾਂ ਨੂੰ ਟੀਕਾ ਲਾਏ ਜਾਣ ਦੀ ਯੋਜਨਾ ਹੈ। ਉਨ੍ਹਾਂ ਰਾਜ ਦੇ ਸਰਕਾਰੀ ਅਮਲੇ ਨੂੰ ਹਦਾਇਤ ਕੀਤੀ ਕਿ ਟੈਸਟਿੰਗ ਸਮਰੱਥਾ ਨੂੰ ਪ੍ਰਤੀ ਦਿਨ 60,000 ਤੱਕ ਪਹੁੰਚਾਇਆ ਜਾਵੇ, ਤਾਂ ਜੋ ਕੋਵਿਡ ਦੀ ਸਥਿਤੀ ਉੱਤੇ ਸਮੇਂ ਸਿਰ ਕਾਬੂ ਪਾਇਆ ਜਾ ਸਕੇ।

Leave a Reply

Your email address will not be published.