ਇਸ ਵਾਇਰਸ ਨੇ ਲਈ ਦੇਸ਼ ਦੇ ਲੱਖਾਂ ਲੋਕਾਂ ਦੀ ਜਾਨ

Uncategorized

ਕੋਰੋਨਾ ਮਹਾਂਮਾਰੀ ਨੇ ਦੇਸ਼ ਨੂੰ ਕਿਸ ਹੱਦ ਤਕ ਖ਼ਤਮ ਕਰ ਦਿੱਤਾ ਹੈ ਇਸ ਲਈ ਉਦਾਹਰਣ ਮਹਾਰਾਸ਼ਟਰ ਵਿੱਚ ਦੇਖਣ ਨੂੰ ਮਿਲੀ ।ਜਿੱਥੇ ਕਿ ਇੱਕ ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਚੌਵੀ ਘੰਟਿਆਂ ਦੇ ਵਿੱਚ ਮੌਤ ਹੋ ਗਈ ।ਉਥੋਂ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਕਾਨੂੰਨ ਨੂੰ ਸਖਤ ਪਾਬੰਦੀਆਂ ਲਾਉਣ ਦੀ ਹਦਾਇਤ ਦਿੱਤੀ ਹੈ ।

ਦੇਸ਼ ਦੇ ਸਿਹਤ ਮੰਤਰੀ ਨੇ ਦੱਸਿਆ ਹੈ ਕਿ ਹੁਣ ਤੱਕ ਦੇਸ਼ ਵਿੱਚ ਡੇਢ ਕਰੋੜ ਤੋਂ ਵੱਧ ਕੋਰੋਨਾ ਦੇ ਕੇਸ ਆ ਚੁੱਕੇ ਹਨ ।ਜਿਨ੍ਹਾਂ ਵਿੱਚ ਇੱਕ ਦਿਨ ਵਿੱਚ ਸਾਢੇ ਤਿੰਨ ਲੱਖ ਦੇ ਕਰੀਬ ਕੇਸ ਦਰਜ ਕੀਤੇ ਗਏ ਹਨ ।ਹਰ ਰੋਜ਼ ਇੱਕ ਹਜ਼ਾਰ ਦੇ ਕਰੀਬ ਵਿਅਕਤੀ ਦੀ ਮੌਤ ਹੋ ਰਹੀ ਹੈ ।ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਦੇਸ਼ ਵਾਸੀਆਂ ਨੂੰ ਅਪੀਲ ਕਰਦੇ ਹਾਂ ਕਿ ਕੋਰੋਨਾ ਤੋਂ ਬਚਣ ਲਈ ਵੱਧ ਤੋਂ ਵੱਧ ਸਾਵਧਾਨੀ ਵਰਤੀ ਜਾਵੇ ।ਤਾਂ ਜੋ ਆਪਣੇ ਆਪ ਨੂੰ ਅਤੇ ਦੂਜਿਆਂ ਨੂੰ ਇਸ ਮਹਾਂਮਾਰੀ ਤੋਂ ਬਚਾਇਆ ਜਾ ਸਕੇ ।

 

ਸਿਹਤ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਆਪਸ ਵਿੱਚ ਵੱਧ ਤੋਂ ਵੱਧ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਅਤੇ ਮੂੰਹ ਨੂੰ ਮਾਸਕ ਦੇ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ ।ਸਿਹਤ ਮੰਤਰੀ ਦਾ ਕਹਿਣਾ ਹੈ ਕਿ ਦੇਸ਼ ਦੇ ਹਰ ਇੱਕ ਨਾਗਰਿਕ ਨੂੰ ਚਾਹੀਦਾ ਹੈ ਕਿ ਉਹ ਸਰਕਾਰ ਦੇ ਦੱਸੇ ਨਿਯਮਾਂ ਦੇ ਅਨੁਸਾਰ ਹਰ ਨਿਯਮ ਦਾ ਪਾਲਣ ਕਰੇ ।ਤਾਂ ਜੋ ਉਸ ਦੀ ਜ਼ਿੰਦਗੀ ਨੂੰ ਬਚਾਇਆ ਜਾ ਸਕੇ ।

 

ਸਿਹਤ ਮੰਤਰੀ ਦਾ ਕਹਿਣਾ ਹੈ ਕਿ ਸਾਡੇ ਦੇਸ਼ ਵਿੱਚ ਕਰੋਨਾ ਦੇ ਕੇਸ ਬਹੁਤ ਤੇਜ਼ੀ ਨਾਲ ਵਧ ਰਹੇ ਹਨ ।ਇਸੇ ਤਰ੍ਹਾਂ ਚੱਲਦਾ ਰਿਹਾ ਤਾਂ ਦੇਸ਼ ਨੂੰ ਬਹੁਤ ਜ਼ਿਆਦਾ ਨੁਕਸਾਨ ਹੋਵੇਗਾ ।

Leave a Reply

Your email address will not be published.