ਮੌਸਮ ਖ਼ਰਾਬ ਹੋਣ ਕਰ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ ,ਕਿਉਂਕਿ ਉਨ੍ਹਾਂ ਦੀਆਂ ਫਸਲਾਂ ਮੰਡੀਆਂ ਵਿਚ ਪਈਆਂ ਹਨ । ਕਈ ਥਾਂ ਮੀਂਹ ਅਤੇ ਗੜ੍ਹੇਮਾਰੀ ਚੁੱਕੀ ਹੈ ਅਤੇ ਫ਼ਸਲ ਬਰਬਾਦ ਹੋ ਚੁੱਕੀ ਹੈ।
ਇਸ ਨਾਲ ਪੰਜਾਬ ਦੇ ਸਾਰੇ ਕਿਸਾਨਾਂ ਦੀ ਪ੍ਰੇਸ਼ਾਨੀ ਵਧ ਚੁੱਕੀ ਹੈ , ਕਿਉਂਕਿ ਮੰਡੀਆਂ ਵਿੱਚ ਪੰਜਾਬ ਸਰਕਾਰ ਵੱਲੋਂ ਪੁਖ਼ਤਾ ਇੰਤਜ਼ਾਮ ਨਹੀਂ ਹਨ ।ਕੁਝ ਮੰਡੀਆਂ ਨੀਵੀਆਂ ਹੋਣ ਕਰਕੇ ਪਾਣੀ ਮੀਂਹ ਦਾ ਸਾਰਾ ਪਾਣੀ ਮੰਡੀਆਂ ਵਿੱਚ ਆਉਣ ਦੀ ਸੰਭਾਵਨਾ ਹੈ ।
ਕਿਸਾਨਾਂ ਦਾ ਕਹਿਣਾ ਹੈ ਕਿ ਜੇ ਮੀਂਹ ਆਉਂਦਾ ਹੈ ਤਾਂ ਉਨ੍ਹਾਂ ਦੀ ਸਾਰੀ ਫ਼ਸਲ ਮੰਡੀਆਂ ਵਿੱਚ ਹੀ ਖ਼ਰਾਬ ਹੋ ਜਾਵੇਗੀ । ਇਸ ਤੇ ਹੀ ਇਕ ਵਿਅਕਤੀ ਨੇ ਕਿਹਾ ਕਿ ਉਹ ਪਿਛਲੇ ਚਾਲੀ ਸਾਲਾਂ ਤੋਂ ਕਾਂਗਰਸ ਦਾ ਵਰਕਰ ਰਿਹਾ ਹੈ ਤੇ ਕਦੇ ਕਿਸੇ ਹੋਰ ਨੂੰ ਵੋਟ ਨਹੀਂ ਪਾਈ ।
ਪਰ ਹੁਣ ਉਹ ਕਾਂਗਰਸ ਸਰਕਾਰ ਦੀਆਂ ਨੀਤੀਆਂ ਤੋਂ ਅੱਕ ਚੁੱਕਿਆ ਤੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਸਰਕਾਰ ਦਾ ਬੇੜਾ ਗਰਕ ਕਰ ਦਿੱਤਾ ਹੈ । ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਵਾਰਦਾਨੇ ਦੀ ਦਿੱਕਤ ਆ ਰਹੀ ਹੈ ।ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ , ਤਾਂ ਜੋ ਫ਼ਸਲ ਦੀ ਖ਼ਰੀਦ ਹੋ ਸਕੇ ਅਤੇ ਫ਼ਸਲ ਖ਼ਰਾਬ ਹੋਣ ਤੋਂ ਬਚ ਸਕੇ ਤਾਂ ਜੋ ਕਰਜ਼ੇ ਹੇਠਾਂ ਫਸੇ ਲੋਕ ਫਾਹੇ ਲੈਣ ਤੋਂ ਬਚ ਸਕਣ ।