ਪੰਜਾਬ ਵਿੱਚ ਕਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ।ਜਿਸ ਨੂੰ ਦੇਖਦੇ ਹੋਏ ਸਰਕਾਰ ਸਖ਼ਤੀ ਕਰਦੀ ਨਜ਼ਰ ਆ ਰਹੀ ਹੈ । ਲੁਧਿਆਣਾ ਦੇ ਅਰਬਨ ਅਸਟੇਟ ਇੱਕ ਅਤੇ ਦੋ ਵਿਚ ਪੂਰੀ ਤਰ੍ਹਾਂ ਨਾਲ ਨਾਈਟ ਕਰਫ਼ਿਊ ਲਗਾ ਦਿੱਤਾ ਗਿਆ ਹੈ । ਜਾਣਕਾਰੀ ਮੁਤਾਬਕ ਇਸ ਇਲਾਕੇ ਵਿੱਚ ਕਾਫ਼ੀ ਪੌਜ਼ੀਟਿਵ ਕੇਸ ਪਾਏ ਗਏ ਹਨ ।
ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਠਾਰਾਂ ਅਪ੍ਰੈਲ ਰਾਤੀਂ ਨੌਂ ਵਜੇ ਤੋਂ ਪੂਰੀ ਤਰ੍ਹਾਂ ਨਾਲ ਲੌਕ ਡਾਊਨ ਕੀਤਾ ਜਾਵੇਗਾ ।ਦੱਸਿਆ ਜਾ ਰਿਹਾ ਹੈ ਕਿ ਪੁਲੀਸ ਸਖ਼ਤੀ ਨਾਲ ਪੇਸ਼ ਆ ਰਹੀ ਹੈ ਅਤੇ ਲੋਕਾਂ ਨੂੰ ਘਰ ਵਿੱਚ ਰਹਿਣ ਦੀ ਅਪੀਲ ਕਰ ਰਹੀ ।
ਅਗਲੇ ਹੁਕਮਾਂ ਤਕ ਇਹ ਲਾਕਡਾਊਨ ਇਸੇ ਤਰ੍ਹਾਂ ਜਾਰੀ ਰਹੇਗਾ । ਦੱਸ ਦਈਏ ਕਿ ਹੁਣ ਪੰਜਾਬ ਵਿੱਚ ਚਾਰ ਹਜ਼ਾਰ ਤੋਂ ਵੱਧ ਪੌਜ਼ੀਟਿਵ ਕੇਸ ਦੱਸੇ ਜਾ ਰਹੇ ਹਨ ਪੰਜਾਹ ਤੋਂ ਵੱਧ ਮੌਤਾਂ ਦੀ ਖ਼ਬਰ ਸਾਹਮਣੇ ਆ ਰਹੀ ਹੈ ।
ਪੂਰੇ ਦੇਸ਼ ਵਿਚ ਵੀ ਕੋਰੂਨਾ ਦੇ ਮਾਮਲੇ ਵਧਦੇ ਜਾ ਰਹੇ ਹਨ ।ਪੰਜਾਬ ਸਰਕਾਰ ਵੱਲੋਂ ਕੁਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਪਰ ਜੇਕਰ ਲੋਕ ਇਨ੍ਹਾਂ ਹਦਾਇਤਾਂ ਨੂੰ ਨਹੀਂ ਮੰਨਦੇ ਤਾਂ ਹੋ ਸਕਦਾ ਹੈ ਪੰਜਾਬ ਦੇ ਕਿਸੇ ਹੋਰ ਇਲਾਕੇ ਵਿਚ ਵੀ ਲਾਕਡਾਊਨ ਲਗਾ ਦਿੱਤਾ ਜਾਵੇ ।