ਸਿਡਨੀ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਖਾਲਸਾ ਸਥਾਪਨਾ ਦਿਵਸ

Uncategorized

ਵਿਸਾਖੀ ਦਾ ਤਿਓਹਾਰ ਸਿੱਖ ਕੌਮ ਲਈ ਬਹੁਤ ਹੀ ਮਹੱਤਵ ਰੱਖਦਾ ਹੈ, ਕਿਉਂਕਿ ਇਸੇ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਉਸ ਦਿਨ ਤੋਂ ਲੈ ਕੇ ਅੱਜ ਤਕ ਅਸੀਂ ਵਿਸਾਖੀ ਦਾ ਤਿਉਹਾਰ ਮਨਾਉਂਦੇ ਆ ਰਹੇ ਹਾਂ ।

ਪੰਜਾਬ ਦੇ ਨਾਲ ਨਾਲ ਹੋਰਨਾਂ ਸੂਬਿਆਂ ਅਤੇ ਦੇਸ਼ਾਂ ਵਿਚ ਰਹਿੰਦੇ ਸਿੱਖਾਂ ਵੱਲੋਂ ਇਹ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ । ਆਸਟ੍ਰੇਲੀਆ ਦੇ ਸਿਡਨੀ ਵਿਚ ਇਕ ਗੁਰਦੁਆਰਾ ਸਾਹਿਬ ਵਿਚ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ ।

 

ਜਿੱਥੇ ਕਿ ਰਾਗੀ ਸਿੰਘਾਂ ਨੇ ਕੀਰਤਨ ਕੀਤਾ ਅਤੇ ਸੰਗਤਾਂ ਨੂੰ ਨਿਹਾਲ ਕੀਤਾ ।ਸਿੱਖ ਸੰਗਤਾਂ ਵੱਲੋਂ ਤਰ੍ਹਾਂ ਤਰ੍ਹਾਂ ਦੇ ਲੰਗਰ ਲਗਾਏ ਗਏ ।ਤਿਉਹਾਰ ਮਨਾਉਣ ਲਈ ਪਹੁੰਚੀਆਂ ਸੰਗਤਾਂ ਨੇ ਦੁਨੀਆਂ ਵਿੱਚ ਵਸਦੇ ਲੋਕਾਂ ਦੀ ਚੜ੍ਹਦੀ ਕਲਾ ਵਾਸਤੇ ਅਤੇ ਕੋਰੋਨਾ ਮਹਾਵਾਰੀ ਤੋਂ ਛੇਤੀ ਬਾਹਰ ਨਿਕਲਣ ਵਾਸਤੇ ਅਰਦਾਸ ਕੀਤੀ ।

 

ਸੋ ਇਸ ਤੋਂ ਪਤਾ ਚੱਲਦਾ ਹੈ ਕਿ ਵਿਸਾਖੀ ਸਿਰਫ਼ ਪੰਜਾਬ ਦੇ ਲੋਕਾਂ ਦਾ ਤਿਉਹਾਰ ਨਹੀਂ ਹੈ , ਬਲਕਿ ਇਹ ਹੋਰਨਾਂ ਦੇਸ਼ਾਂ ਵਿਚ ਵੱਸਦੇ ਲੋਕਾਂ ਦੁਆਰਾ ਵੀ ਮਨਾਇਆ ਜਾਂਦਾ ਹੈ । ਲੋਕਾਂ ਦੁਆਰਾ ਗੁਰਦੁਆਰਾ ਸਾਹਿਬ ਵਿਚ ਜਾ ਕੇ ਸੇਵਾ ਕੀਤੀ ਜਾਂਦੀ ਹੈ ।

Leave a Reply

Your email address will not be published.