ਪੁਲੀਸ ਵੱਲੋਂ ਪੰਥਕ ਜਥੇਬੰਦੀਆਂ ਨਾਲ ਧੱਕੇਸ਼ਾਹੀ

Uncategorized

ਪੰਜਾਬ ਵਿੱਚ ਹਰ ਰੋਜ਼ ਹੀ ਜਗ੍ਹਾ ਜਗ੍ਹਾ ਤੇ ਧਰਨੇ ਅਤੇ ਰੋਸ ਮੁਜ਼ਾਹਰੇ ਹੋ ਰਹੇ ਹਨ , ਇਸੇ ਤਰ੍ਹਾਂ ਪੰਥਕ ਜਥੇਬੰਦੀਆਂ ਵੱਲੋਂ ਹਾਈ ਕੋਰਟ ਦੇ ਖ਼ਿਲਾਫ਼ ਧਰਨਾ ਦਿੱਤਾ ਗਿਆ ।

ਧਰਨੇ ਵਿੱਚ ਪੰਥਕ ਜੱਥੇਬੰਦੀਆਂ ਵਲੋਂ ਕੁੰਵਰ ਵਿਜੇ ਪ੍ਰਤਾਪ ਨੂੰ ਐਸਆਈਟੀ ਤੋਂ ਹਟਾਉਣ ਦਾ ਵਿਰੋਧ ਕੀਤਾ ਗਿਆ ਅਤੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਹਟਾਉਣ ਦੀ ਮੰਗ ਕੀਤੀ ਗਈ ਅਤੇ ਉਨ੍ਹਾਂ ਦੀ ਜਗ੍ਹਾ ਤੇ ਇੱਕ ਨਵਾਂ ਜਰਨਲ ਬਿਠਾਉਣ ਲਈ ਕਿਹਾ ।

 

ਮੁੱਲਾਂਪੁਰ ਬੈਰੀਅਰ ਤੇ ਪੰਥਕ ਜਥੇਬੰਦੀਆਂ ਦੇ ਵਰਕਰ ਅਤੇ ਆਗੂ ਇਕੱਠੇ ਹੋਏ ਅਤੇ ਚੰਡੀਗੜ੍ਹ ਵੱਲ ਚਾਲੇ ਪਾਏ ਪਰ ਪੁਲੀਸ ਵੱਲੋਂ ਰਸਤੇ ਵਿੱਚ ਹੀ ਇਨ੍ਹਾਂ ਨੂੰ ਰੋਕ ਲਿਆ ਗਿਆ । ਕਾਫ਼ੀ ਸਮਾਂ ਪੁਲੀਸ ਅਤੇ ਜਥੇਬੰਦੀਆਂ ਵਿਚਕਾਰ ਬਹਿਸਬਾਜ਼ੀ ਹੋਈ ਅਤੇ ਪੰਥਕ ਜਥੇਬੰਦੀਆਂ ਵੱਲੋਂ ਆਪਣੇ ਵਰਕਰਾਂ ਨੂੰ ਇਕਜੁੱਟ ਹੋਣ ਦੀ ਅਪੀਲ ਵੀ ਕੀਤੀ ।

ਮਸਲੇ ਦਾ ਹੱਲ ਨਾ ਹੁੰਦਾ ਵੇਖ ਪੰਥਕ ਜਥੇਬੰਦੀਆਂ ਵੱਲੋਂ ਫ਼ੈਸਲਾ ਲਿਆ ਗਿਆ ਕਿ ਉਹ ਗਿ੍ਫ਼ਤਾਰੀ ਦੇਣਗੀਆਂ , ਉਸ ਤੋਂ ਬਾਅਦ ਪੰਥਕ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਆਪਣੇ ਆਪ ਹੀ ਗ੍ਰਿਫ਼ਤਾਰੀ ਦਿੱਤੀ ਅਤੇ ਪੁਲਸ ਦੀ ਧੱਕੇਸ਼ਾਹੀ ਤੋਂ ਬਿਨਾਂ ਉਹ ਖੁਦ ਪੁਲਸ ਵਾਲੀਆਂ ਗੱਡੀਆਂ ਵਿੱਚ ਜਾ ਕੇ ਬੈਠੇ।

Leave a Reply

Your email address will not be published. Required fields are marked *