ਆਪ ਸਕੱਤਰ ਦੀ ਕੀਤੀ ਗਈ ਕੁੱਟਮਾਰ ,ਕਮਰੇ ਅੰਦਰ ਲਿਜਾ ਕੇ ਦਿੱਤਾ ਵਾਰਦਾਤ ਨੂੰ ਅੰਜਾਮ

Uncategorized

ਇਹ ਘਟਨਾ ਮੋਗਾ ਦੀ ਹੈ, ਜਿੱਥੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਸਕੱਤਰ ਅਮਿਤ ਪੁਰੀ ਉੱਤੇ ਜਾਨਲੇਵਾ ਹਮਲਾ ਹੋਇਆ।ਹੁਣ ਉਹ ਹਸਪਤਾਲ ਵਿੱਚ ਭਰਤੀ ਹਨ , ਜਿੱਥੇ ਕਿ ਉਨ੍ਹਾਂ ਨੇ ਬਿਆਨ ਦਿੰਦੇ ਹੋਏ ਕਿਹਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ਨੂੰ ਰੋਕਿਆ ਗਿਆ ਅਤੇ ਗੱਲ ਸੋਨਲ ਸੁਣਨ ਲਈ ਕਿਹਾ ਗਿਆ ।

 

ਉਸ ਤੋਂ ਬਾਅਦ ਇਨ੍ਹਾਂ ਵਿਅਕਤੀਆਂ ਨੇ ਉਨ੍ਹਾਂ ਦੀਆਂ ਅੱਖਾਂ ਉੱਤੇ ਪੱਟੀ ਬੰਨ੍ਹ ਦਿੱਤੀ ਅਤੇ ਉਨ੍ਹਾਂ ਨੂੰ ਇੱਕ ਕਮਰੇ ਵਿੱਚ ਲਿਜਾ ਕੇ ਬਹੁਤ ਮਾਰਿਆ ਗਿਆ । ਇੰਨਾ ਹੀ ਨਹੀਂ ਉਨ੍ਹਾਂ ਦੇ ਕੱਪੜੇ ਉਤਾਰ ਕੇ ਵੀਡੀਓਜ਼ ਬਣਾਈਆਂ ਗਈਆਂ ਅਤੇ ਉਨ੍ਹਾਂ ਦੁਆਰਾ ਬੋਲੀਆਂ ਜਾਣ ਵਾਲੀਆਂ ਗੱਲਾਂ ਨੂੰ ਦੁਹਰਾਉਣ ਲਈ ਕਿਹਾ ਗਿਆ ।

 

ਇਸ ਤੋਂ ਬਾਅਦ ਵੀਹ ਹਜ਼ਾਰ ਰੁਪਏ ਲੈ ਕੇ ਉਨ੍ਹਾਂ ਵਿਅਕਤੀਆਂ ਨੇ ਅਮਿਤ ਪੁਰੀ ਨੂੰ ਛੱਡਿਆ । ਇਨ੍ਹਾਂ ਵਿਅਕਤੀਆਂ ਵੱਲੋਂ ਅਮਿਤ ਪੁਰੀ ਨੂੰ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਕੀਤਾ ਗਿਆ ਜਿਸ ਤੋਂ ਬਾਅਦ ਉਹ ਹਸਪਤਾਲ ਵਿੱਚ ਭਰਤੀ ਕਰਵਾਏ ਗਏ ।

 

ਹਸਪਤਾਲ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਨਵਦੀਪ ਸੰਘਾ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ । ਜਿੱਥੇ ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਅਤੇ ਇਸ ਘਟਨਾ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ।

Leave a Reply

Your email address will not be published. Required fields are marked *