ਹੁਸ਼ਿਆਰਪੁਰ ਵਿਖੇ ਆਇਆ ਬੇਅਦਬੀ ਦਾ ਮਾਮਲਾ ਸਾਹਮਣੇ

Uncategorized

2015 ਵਿੱਚ ਬਰਗਾੜੀ ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਸਾਹਮਣੇ ਆਇਆ ਸੀ ਅਤੇ ਉਹ ਮਾਮਲਾ ਅਜੇ ਤਕ ਸੁਲਝਿਆ ਵੀ ਨਹੀਂ ਹੈ, ਕਿ ਬੇਅਦਬੀ ਦੀ ਇੱਕ ਨਵੀਂ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ।

 

ਦੱਸਦਈਏ ਕਿ ਹੁਸ਼ਿਆਰਪੁਰ ਦੇ ਪਿੰਡ ਪੰਡੋਰੀ ਦੇ ਗੁਰਦੁਆਰਾ ਭਗਤ ਰਵਿਦਾਸ ਜੀ ਵਿੱਚ ਕੁਝ ਵਿਅਕਤੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ, ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਗੁਰੂ ਰਵਿਦਾਸ ਜੀ ਦੀਆਂ ਤਸਵੀਰਾਂ ਵਾਈਪਰ ਨਾਲ ਉਤਾਰੀਆਂ ਗਈਆਂ ।

 

ਲੋਕਾਂ ਦਾ ਦੱਸਣਾ ਹੈ ਕਿ ਪਹਿਲਾਂ ਇਨ੍ਹਾਂ ਵਿਅਕਤੀਆਂ ਵੱਲੋਂ ਹੱਥ ਨਾਲ ਤਸਵੀਰਾਂ ਉਤਾਰੀਆਂ ਗਈਆਂ ਅਤੇ ਫਿਰ ਜੋ ਤਸਵੀਰਾਂ ਉੱਚੀਆਂ ਸੀ, ਉਨ੍ਹਾਂ ਨੂੰ ਵਾਈਪਰ ਦੀ ਸਹਾਇਤਾ ਨਾਲ ਉਤਾਰਿਆ ਗਿਆ । ਲੋਕਾਂ ਵਿਚ ਇਸ ਘਟਨਾ ਨੂੰ ਲੈ ਕੇ ਭਾਰੀ ਰੋਸ ਹੈ ਅਤੇ ਇਸ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਦੇ ਵਿਚ ਵਿਅਕਤੀ ਸ੍ਰੀ ਗੁਰੂ ਰਵਿਦਾਸ ਜੀ ਦੀ ਤਸਵੀਰ ਨੂੰ ਵਾਈਪਰ ਨਾਲ ਉਤਾਰਦੇ ਦਿਖ ਰਹੇ ਹਨ ।

 

ਦੱਸ ਦੇਈਏ ਕਿ ਇਹ ਮਾਮਲਾ ਪੁਲੀਸ ਕੋਲ ਵੀ ਪਹੁੰਚ ਚੁੱਕਿਆ ਹੈ ਅਤੇ ਪੁਲੀਸ ਵੱਲੋਂ ਕੀਤੀ ਕਾਰਵਾਈ ਵਿਚ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਜਾ ਚੁੱਕਿਆ ਹੈ। ਸੱਚਮੁੱਚ ਹੀ ਇਹ ਘਟਨਾ ਮੰਦਭਾਗੀ ਹੈ ਅਤੇ ਸਿੱਖ ਜਗਤ ਵਿੱਚ ਇਸ ਨੂੰ ਲੈ ਕੇ ਭਾਰੀ ਰੋਸ ਹੈ ।

Leave a Reply

Your email address will not be published. Required fields are marked *