ਕੋਰੋਨਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਸਖਤਾਈ ਵਧਾ ਦਿੱਤੀ ਗਈ ਹੈ, ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਸਰਕਾਰ ਦੁਆਰਾ ਵਿਆਹਾਂ ਸ਼ਾਦੀਆਂ ਜਾਂ ਹੋਰ ਕਿਸੇ ਪ੍ਰੋਗਰਾਮ ਵਿਚ ਭਾਰੀ ਇਕੱਠ ਕਰਨ ਤੋਂ ਮਨਾਹੀ ਕੀਤੀ ਗਈ ਹੈ।
ਕਿਹਾ ਜਾ ਰਿਹਾ ਹੈ ਕਿ ਦਸ ਬੰਦਿਆਂ ਤੋਂ ਵੱਧ ਇਕੱਠ ਕਰਨ ਵਾਲੇ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ । ਇਸੇ ਤਰ੍ਹਾਂ ਦੀ ਖ਼ਬਰ ਨਵਾਂਸ਼ਹਿਰ ਦੇ ਇਕ ਨਿੱਜੀ ਪੈਲੇਸ ਤੋਂ ਸਾਹਮਣੇ ਆ ਰਹੀ ਹੈ, ਜਿਥੇ ਇਕ ਵਿਆਹ ਵਿਚ ਭਾਰੀ ਇਕੱਠ ਦੇਖਿਆ ਗਿਆ। ਪੁਲੀਸ ਨੂੰ ਇਸ ਦੀ ਜਾਣਕਾਰੀ ਹੋਣ ਤੇ ਉਨ੍ਹਾਂ ਨੇ ਪੈਲੇਸ ਦੇ ਮੈਨੇਜਰ ਖ਼ਿਲਾਫ਼ ਕਾਰਵਾਈ ਕੀਤੀ ।
ਪੁਲਸ ਵਿਆਹ ਦੇ ਦੌਰਾਨ ਹੀ ਨਿੱਜੀ ਪੈਲੇਸ ਵਿੱਚ ਸ਼ਾਮਿਲ ਹੋਈ ਅਤੇ ਇਸ ਕਰਕੇ ਵਿਆਹ ਵਿੱਚ ਪਹੁੰਚੇ ਲੋਕਾਂ ਨੂੰ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪਿਆ।ਪੁਲੀਸ ਦਾ ਕਹਿਣਾ ਹੈ ਕਿ ਇਨ੍ਹਾਂ ਲੋਕਾਂ ਵੱਲੋਂ ਪੰਜਾਬ ਸਰਕਾਰ ਦੇ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ, ਇਸ ਕਰਕੇ ਪੈਲੇਸ ਦੇ ਮੈਨੇਜਰ ਉੱਤੇ ਐੱਫਆਈਆਰ ਦਰਜ ਕੀਤੀ ਗਈ ਹੈ ।
10 ਹੋਰ ਚਲਾਨ ਹੋਣ ਦੀ ਵੀ ਖ਼ਬਰ ਸਾਹਮਣੇ ਆ ਰਹੀ ਹੈ। ਪਰ ਇਸ ਘਟਨਾ ਨੂੰ ਦੇਖਦੇ ਹੋਏ ਇਕ ਸਵਾਲ ਵੀ ਖੜ੍ਹਾ ਹੁੰਦਾ ਹੈ ਕਿ ਕੋਰੋਨਾ ਸਿਰਫ਼ ਲੋਕਾਂ ਦੇ ਫੰਕਸ਼ਨਾਂ ਵਿਚ ਹੀ ਕਿਉਂ ਆਉਂਦਾ ਹੈ, ਇਹ ਸਰਕਾਰ ਦੁਆਰਾ ਕੀਤੀਆਂ ਜਾ ਰਹੀਆਂ ਰੈਲੀਆਂ ਵਿਚ ਕਿਉਂ ਨਹੀਂ ਜਾਂਦਾ।