ਕਰੋਨਾ ਤੋਂ ਬਚਣ ਲਈ ਇਸ ਲੇਡੀ ਡਾਕਟਰ ਨੇ ਕੀਤੀ ਇਕ ਅਪੀਲ

Uncategorized

ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇੱਕ ਲੇਡੀ ਡਾਕਟਰ ਰੋ ਰੋ ਕੇ ਲੋਕਾਂ ਨੂੰ ਕਰੋਨਾ ਤੋਂ ਬਚਣ ਦੀ ਅਪੀਲ ਕਰ ਰਹੀ ਹੈ । ਇਹ ਲੇਡੀ ਇੱਕ ਕਾਰ ਵਿੱਚ ਬੈਠੀ ਨਜ਼ਰ ਆ ਰਹੀ ਹੈ, ਜਿਥੇ ਕਿ ਉਹ ਲੋਕਾਂ ਨੂੰ ਸਮਝਾ ਰਹੀ ਹੈ ਕਿ ਕੋਰੂਨਾ ਨੂੰ ਹਲਕੇ ਵਿੱਚ ਨਾ ਲਿਆ ਜਾਵੇ ।

ਇਸ ਡਾਕਟਰ ਦਾ ਕਹਿਣਾ ਹੈ ਕਿ ਦੇਸ਼ ਦੇ ਹਾਲਾਤ ਬਹੁਤ ਖ਼ਰਾਬ ਹੋ ਚੁੱਕੇ ਹਨ ਖਾਸਕਰ ਮੁੰਬਈ ਵਿਚ ਲੋਕਾਂ ਨੂੰ ਇਲਾਜ ਲਈ ਬੈੱਡ ਨਹੀਂ ਮਿਲ ਰਹੇ। ਜਿਸ ਕਰਕੇ ਡਾਕਟਰਾਂ ਵੱਲੋਂ ਮਰੀਜ਼ਾਂ ਨੂੰ ਘਰ ਵਿੱਚ ਹੀ ਆਕਸੀਜਨ ਲਗਾ ਕੇ ਠੀਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਡਾਕਟਰਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਹਾਲਾਤ ਉਨ੍ਹਾਂ ਵੱਲੋਂ ਪਹਿਲਾਂ ਕਦੀ ਨਹੀਂ ਦੇਖੇ ਗਏ ।

ਇਸ ਡਾਕਟਰ ਵੱਲੋਂ ਕੁਝ ਅਜਿਹੇ ਮਰੀਜ਼ਾਂ ਨੂੰ ਵੀ ਅਪੀਲ ਕੀਤੀ ਜਿਨ੍ਹਾਂ ਨੂੰ ਆਕਸੀਜਨ ਦੀ ਲੋੜ ਨਹੀਂ, ਪਰ ਫਿਰ ਵੀ ਆਕਸੀਜਨ ਲੈ ਰਹੇ ਹਨ ਕਿ ਉਨ੍ਹਾਂ ਵੱਲੋਂ ਬੈੱਡ ਖਾਲੀ ਕੀਤੇ ਜਾਣ,ਤਾਂ ਜੋ ਜਿਨ੍ਹਾਂ ਮਰੀਜ਼ਾਂ ਨੂੰ ਸੱਚਮੁਚ ਆਕਸੀਜਨ ਦੀ ਲੋਡ਼ ਹੈ ਉਨ੍ਹਾਂ ਨੂੰ ਆਕਸੀਜਨ ਮਿਲ ਸਕੇ ।

ਡਾ ਦੁਬਾਰਾ ਲੋਕਾਂ ਨੂੰ ਮਾਸਕ ਲਗਾ ਕੇ ਰੱਖਣ ਦੀ ਵੀ ਅਪੀਲ ਕੀਤੀ ਗਈ ਅਤੇ ਵੈਕਸੀਨ ਲਗਾਉਣ ਦੀ ਵੀ ਗੱਲ ਕਹੀ ਗਈ।ਇਸ ਵੀਡੀਓ ਨੂੰ ਦੇਖ ਕੇ ਕੁਝ ਲੋਕਾਂ ਦਾ ਕਹਿਣਾ ਹੈ ਕਿ ਇਹ ਡਾਕਟਰ ਡਰਾਮੇਬਾਜ਼ੀ ਕਰ ਰਹੀ ਹੈ ਅਤੇ ਸਰਕਾਰ ਤੋਂ ਪੈਸੇ ਲੈ ਕੇ ਵੈਕਸੀਨ ਲਗਵਾਉਣ ਦੀ ਮਸ਼ਹੂਰੀ ਕਰ ਰਹੀ ਹੈ।

Leave a Reply

Your email address will not be published. Required fields are marked *