ਕੋਰੋਨਾ ਦੇ ਨਾਮ ਉੱਤੇ ਸਰਕਾਰ ਕਿਸਾਨਾਂ ਨੂੰ ਦਿੱਲੀ ਦੇ ਬਾਰਡਰਾਂ ਤੋਂ ਹਟਾਉਣਾ ਚਾਹੁੰਦੀ ਹੈ। ਜਿਸ ਉੱਤੇ ਕੇ ਕਿਸਾਨ ਆਗੂ ਰਾਜੇਸ਼ ਟਿਕੈਤ ਦਾ ਇੱਕ ਬਿਆਨ ਸਾਹਮਣੇ ਆ ਰਿਹਾ ਹੈ, ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਇਹ ਸ਼ਾਹੀਨ ਬਾਗ਼ ਨਹੀਂ।
ਜਿੱਥੇ ਕੋਰੂਨਾ ਦੇ ਨਾਂ ਤੇ ਲੋਕਾਂ ਨੂੰ ਉਠਾ ਦੇਣਗੇ , ਇਹ ਕਿਸਾਨਾਂ ਦਾ ਅੰਦੋਲਨ ਹੈ । ਇਹ ਅੰਦੋਲਨ ਦੇਸ਼ ਨੂੰ ਬਚਾਉਣ ਵਾਲਾ ਅੰਦੋਲਨ ਹੈ ਅਤੇ ਲੋਕਾਂ ਨੂੰ ਇਸ ਵਿਚ ਵੱਧ ਚਡ਼੍ਹ ਕੇ ਹਿੱਸਾ ਲੈਣਾ ਚਾਹੀਦਾ ਹੈ । ਉਨ੍ਹਾਂ ਨੇ ਕਿਹਾ ਕਿ ਇਸ ਅੰਦੋਲਨ ਵਿਚ ਕਿਸਾਨਾਂ ਵੱਲੋਂ ਛੋਟੇ ਛੋਟੇ ਪਿੰਡ ਬਣਾਏ ਗਏ ਹਨ ਅਤੇ ਕਿਸੇ ਇੱਕ ਪਿੰਡ ਨੂੰ ਖ਼ਤਮ ਕਰਨ ਤੇ ਕਰੁਣਾ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ ।
ਉਨ੍ਹਾਂ ਨੇ ਇਸ ਗੱਲ ਦਾ ਵੀ ਵਿਸ਼ਵਾਸ ਦਿਵਾਇਆ ਕਿ ਅੰਦੋਲਨ ਵਿੱਚ ਕੋਰੋਨਾ ਤੋਂ ਬਚਣ ਲਈ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇਗੀ ਅਤੇ ਜੇਕਰ ਕੋਈ ਵਿਅਕਤੀ ਬਿਮਾਰ ਹੁੰਦਾ ਹੈ ਤਾਂ ਉਸ ਨੂੰ ਨਜ਼ਦੀਕ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਜਾਵੇਗਾ ।
ਉਨ੍ਹਾਂ ਵੱਲੋਂ ਡਾਕਟਰਾਂ ਨੂੰ ਦੱਸ ਫੀਸਦੀ ਕਿਸਾਨੀ ਕੋਟਾ ਰੱਖਣ ਦੀ ਗੱਲ ਕਹੀ ਗਈ ਹੈ ਅਤੇ ਕਿਹਾ ਜਦੋਂ ਤਕ ਇਹ ਕਾਨੂੰਨ ਸਰਕਾਰ ਵੱਲੋਂ ਵਾਪਸ ਨਹੀਂ ਲਏ ਜਾਣਗੇ ਉਦੋਂ ਤੱਕ ਉਹ ਬਾਰਡਰ ਖਾਲੀ ਨਹੀਂ ਕਰਨਗੇ ।