ਕਿਸਾਨੀ ਅੰਦੋਲਨ ਲੰਬੇ ਸਮੇਂ ਤੋਂ ਚੱਲ ਰਿਹਾ ਹੈ ਅਤੇ ਇਸ ਵਿਚ ਕਿਸਾਨ ਆਗੂਆਂ ਦੀ ਅਹਿਮ ਭੂਮਿਕਾ ਦੱਸੀ ਜਾ ਰਹੀ ਹੈ, ਜਿਨ੍ਹਾਂ ਵੱਲੋਂ ਅੱਗੇ ਆ ਕੇ ਇਸ ਅੰਦੋਲਨ ਦੀ ਵਿਉਂਤਬੰਦੀ ਕੀਤੀ ਗਈ ਅਤੇ ਹੁਣ ਤੱਕ ਇਸ ਅੰਦੋਲਨ ਨੂੰ ਸਾਂਭ ਕੇ ਰੱਖਿਆ ਗਿਆ ।
ਪਰ ਉੱਥੇ ਹੀ ਕੁਝ ਨੌਜਵਾਨ ਕਿਸਾਨ ਆਗੂਆਂ ਤੋਂ ਨਿਰਾਸ਼ ਵੀ ਹੋਏ,ਪਹਿਲਾਂ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਵਿਰੁੱਧ ਦਿੱਤੀ ਬਿਆਨਬਾਜ਼ੀ ਕਰਕੇ ਕਿਸਾਨ ਆਗੂਆਂ ਨੂੰ ਨੌਜਵਾਨਾਂ ਦੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਹੁਣ ਫਿਰ ਤੋਂ ਸੋਨੀਆ ਮਾਨ ਦੇ ਪਿਉ ਬਲਦੇਵ ਮਾਨ ਨੂੰ ਸਮਰਪਿਤ ਇੱਕ ਰੈਲੀ ਨੂੰ ਲੈ ਕੇ ਨੌਜਵਾਨਾਂ ਵਿਚ ਰੋਸ ਦੇਖਣ ਨੂੰ ਮਿਲ ਰਿਹਾ ਹੈ।
ਇਸ ਸੰਬੰਧ ਵਿਚ ਇੰਟਰਵਿਊ ਦਿੰਦੇ ਹੋਏ ਭਾਈ ਹਰਜੀਤ ਸਿੰਘ ਢਪਾਲੀ ਨੇ ਕਿਹਾ ਕਿ ਸੋਨੀਆ ਮਾਨ ਕਿਸਾਨੀ ਅੰਦੋਲਨ ਦੀ ਆੜ ਵਿੱਚ ਆਪਣੇ ਪਿਉ ਬਲਦੇਵ ਮਾਨ ਨੂੰ ਪ੍ਰਮੋਟ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੀ ਹੈ।
ਇਸ ਨੌਜਵਾਨ ਵੱਲੋਂ ਕਾਂਗਰਸ ਸਰਕਾਰ ਨੂੰ ਵੀ ਕਾਫੀ ਝਾੜ ਪਾਈ ਗਈ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਟਕਾ ਸਾਹਿਬ ਨੂੰ ਹੱਥ ਵਿੱਚ ਫੜ ਕੇ ਬਹੁਤ ਸਾਰੇ ਵਾਅਦੇ ਕੀਤੇ ਗਏ ਕਿ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਫੜਿਆ ਜਾਵੇਗਾ, ਚਿੱਟੇ ਨੂੰ ਖ਼ਤਮ ਕੀਤਾ ਜਾਵੇਗਾ, ਰੁਜ਼ਗਾਰ ਦਿੱਤਾ ਜਾਵੇਗਾ। ਪਰ ਸਰਕਾਰ ਵੱਲੋਂ ਕੀਤੇ ਇਹ ਸਾਰੇ ਵਾਅਦੇ ਝੂਠੇ ਨਿਕਲੇ