ਕਿਸਾਨ ਗਾ ਰਹੇ ਹਨ ਕੈਪਟਨ ਸਰਕਾਰ ਦੇ ਸੋਹਲੇ

Uncategorized

ਪਿਛਲੇ ਲੰਬੇ ਸਮੇਂ ਤੋਂ ਇਹ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪਈ ਹੈ।ਬਾਰਦਾਨੇ ਦੀ ਘਾਟ ਅਤੇ ਮੀਂਹ ਕਰਕੇ ਖ਼ਰਾਬ ਹੋ ਰਹੀ ਹੈ, ਪਰ ਅੱਜ ਪੰਜਾਬ ਦੀ ਇੱਕ ਮੰਡੀ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜਿਹੀ ਕੋਈ ਸਮੱਸਿਆ ਨਹੀਂ ਰਹੀ ।

ਉਨ੍ਹਾਂ ਕਿਹਾ ਕਿ ਸਾਡੀ ਮੰਡੀ ਉੱਚੀ ਹੈ ਜਿਸ ਕਾਰਨ ਇਥੇ ਮੀਂਹ ਦਾ ਪਾਣੀ ਇਕੱਠਾ ਹੋਣ ਦੀ ਕੋਈ ਸੰਭਾਵਨਾ ਨਹੀਂ। ਮੀਂਹ ਕਰਕੇ ਫ਼ਸਲ ਖ਼ਰਾਬ ਨਾ ਹੋਵੇ, ਇਸ ਲਈ ਸਾਰੀ ਫ਼ਸਲ ਢਕੀ ਹੋਈ ਹੈ

ਅਤੇ ਇਨ੍ਹਾਂ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਇਹ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਉਂਦੇ ਹਨ ਅਤੇ ਦੋ ਘੰਟਿਆਂ ਵਿੱਚ ਹੀ ਉਨ੍ਹਾਂ ਦੀ ਫਸਲ ਵਿਕ ਜਾਂਦੀ ਹੈ ਅਤੇ ਉਹ ਵਿਹਲੇ ਹੋ ਕਿ ਆਪਣੇ ਘਰਾਂ ਨੂੰ ਵਾਪਸ ਚਲੇ ਜਾਂਦੇ ਹਨ ।

ਇਸ ਮੰਡੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਫ਼ਸਲ ਦੀ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਉਸ ਦੀ ਕੀਮਤ ਕਿਸਾਨਾਂ ਦੇ ਖਾਤੇ ਵਿੱਚ ਆ ਰਹੀ ਹੈ, ਜਿਸ ਕਰਕੇ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਲ ਨਹੀਂ ਆ ਰਹੀ। ਕੋਈ ਪ੍ਰੇਸਾਨੀ ਨਾ ਹੁੰਦੇ ਹੋਏ ਇਨ੍ਹਾਂ ਕਿਸਾਨਾਂ ਵੱਲੋਂ ਕੈਪਟਨ ਸਰਕਾਰ ਦੇ ਗੁਣ ਗਾਏ ਗਏ ਤੇ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦੇ ਰਹੀ ।

Leave a Reply

Your email address will not be published. Required fields are marked *