ਕੋਰੂਨਾ ਦੇ ਬਾਵਜੂਦ ਖੁੱਲ੍ਹਿਆ ਸਰਕਾਰੀ ਸਕੂਲ ,ਗੱਲ ਕਰਨ ਤੇ ਪ੍ਰਿੰਸੀਪਲ ਦੇ ਬਹਾਨੇ ਵੇਖੋ

Uncategorized

ਕੋਰੂਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਸਕੂਲ ਕਾਲਜ ਬੰਦ ਰੱਖਣ ਦੇ ਹੁਕਮ ਦਿੱਤੇ ਹੋਏ ਹਨ । ਪਰ ਨਵਾਂ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਪ੍ਰਿੰਸੀਪਲ ਦੇ ਕਹਿਣ ਤੇ ਖੋਲ੍ਹਿਆ ਗਿਆ ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦੇ ਟੈਸਟ ਹੋ ਰਹੇ ਹਨ ।

ਇਸ ਮਾਮਲੇ ਦੀ ਖ਼ਬਰ ਮਿਲਣ ਤੇ ਪੁਲਸ ਵੱਲੋਂ ਛਾਪੇਮਾਰੀ ਕੀਤੀ ਗਈ ਤਾਂ ਪੁਲੀਸ ਨੂੰ ਦੇਖ ਕੇ ਵਿਦਿਆਰਥੀ ਸਕੂਲ ਵਿੱਚੋਂ ਭੱਜ ਗਏ । ਜਦੋਂ ਉੱਥੇ ਮੌਜੂਦ ਅਧਿਆਪਕਾਂ ਤੋਂ ਪੁੱਛਿਆ ਗਿਆ ਕਿ ਉਨ੍ਹਾਂ ਨੇ ਸਕੂਲ ਕਿਉਂ ਖੋਲ੍ਹਿਆ ?

ਤਾਂ ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਐਡਮਿਸ਼ਨ ਕਰਵਾਉਣ ਲਈ ਟੈਸਟ ਹੋ ਰਹੇ ਹਨ ।ਦੂਜੇ ਪਾਸੇ ਪੁਲੀਸ ਦਾ ਕਹਿਣਾ ਹੈ ਕਿ ਇਸ ਸਕੂਲ ਵੱਲੋਂ ਸਰਕਾਰ ਵੱਲੋਂ ਦਿੱਤੇ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ ।ਜਿਸ ਉਤੇ ਕਾਰਵਾਈ ਕੀਤੀ ਜਾਵੇਗੀ ।ਅਜਿਹੀਆਂ ਖ਼ਬਰਾਂ ਸਾਨੂੰ ਪਿਛਲੇ ਕਾਫੀ ਸਮੇਂ ਤੋਂ ਦੇਖਣ ਨੂੰ ਮਿਲ ਰਹੀਆਂ ਹਨ ,

ਜਿੱਥੇ ਅਧਿਆਪਕਾਂ ਚੋਰੀ ਛਿਪੇ ਵੱਲੋਂ ਸਕੂਲ ਖੋਲ੍ਹੇ ਜਾ ਰਹੇ ਹਨ ਇਸ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਦੀ ਵੀ ਸਹਿਮਤੀ ਹੁੰਦੀ ਹੈ । ਕਿਉਂਕਿ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਖ਼ਤਰੇ ਵਿੱਚ ਹੈ ਅਤੇ ਸਰਕਾਰ ਨੂੰ ਸਕੂਲ ਖੋਲ੍ਹਣੇ ਚਾਹੀਦੇ ਹਨ ।

Leave a Reply

Your email address will not be published. Required fields are marked *