ਦੇਸ਼ ਦੇ ਸਿਹਤ ਪ੍ਰਬੰਧਾਂ ਦੀ ਪੋਲ ਖੋਲ੍ਹਦੀ ਹੋਈ ਇਹ ਵੀਡੀਓ

Uncategorized

ਮੱਧ ਪ੍ਰਦੇਸ਼ ਤੋਂ ਹਸਪਤਾਲ ਪ੍ਰਬੰਧਕਾਂ ਵੱਲੋਂ ਵਰਤੀ ਗਈ ਇਕ ਹੋਰ ਲਾਪਰਵਾਹੀ ਦੀ ਵੀਡੀਓ ਸਾਹਮਣੇ ਆ ਰਹੀ ਹੈ।ਇਸ ਵੀਡੀਓ ਵਿੱਚ ਦਿਖ ਰਿਹਾ ਹੈ ਕਿ ਇੱਕ ਐਂਬੂਲੈਂਸ ਜੋ ਕਿ ਕੋਰੋਨਾ ਮਰੀਜ਼ਾਂ ਦੀਆਂ ਮ੍ਰਿਤਕ ਦੇਹਾਂ ਨੂੰ ਸ਼ਮਸ਼ਾਨਘਾਟ ਤਕ ਪਹੁੰਚਾਉਣ ਦਾ ਕੰਮ ਕਰਦੀ ਹੈ ਤੇ ਜਦੋਂ ਇਹ ਐਂਬੂਲੈਂਸ ਹਸਪਤਾਲ ਤੋਂ ਬਾਹਰ ਨਿਕਲਦੀ ਹੈ

ਤਾਂ ਉਸੇ ਸਮੇਂ ਇਕ ਲਾਸ਼ ਬੁੜ੍ਹਕ ਕੇ ਬਾਹਰ ਸੜਕ ਤੇ ਡਿੱਗ ਪੈਂਦੀ ਹੈ । ਜਿੱਥੇ ਲੋਕਾਂ ਦਾ ਇਕੱਠ ਹੋ ਜਾਂਦਾ ਹੈ ।ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਦਾ ਕਹਿਣਾ ਹੈ

ਕਿ ਇਕ ਪਾਸੇ ਹਸਪਤਾਲਾਂ ਦਾ ਪ੍ਰਬੰਧ ਸਹੀ ਨਾ ਹੋਣ ਕਰਕੇ ਮਰੀਜ਼ਾਂ ਨੂੰ ਇਲਾਜ ਨਹੀਂ ਮਿਲ ਰਿਹਾ ਤੇ ਆਕਸੀਜਨ ਦੀ ਕਮੀ ਕਰਕੇ ਅਨੇਕਾਂ ਮਰੀਜ਼ਾਂ ਦੀਆਂ ਮੌਤਾਂ ਹੋ ਰਹੀਆਂ।

ਪਰ ਮੌਤ ਤੋਂ ਬਾਅਦ ਵੀ ਇਨ੍ਹਾਂ ਦੀ ਸਹੀ ਤਰੀਕੇ ਨਾਲ ਸੰਭਾਲ ਨਹੀਂ ਹੋ ਰਹੀ । ਪਿਛਲੇ ਕਈ ਦਿਨਾਂ ਤੋਂ ਖਬਰਾਂ ਮਿਲ ਰਹੀਆਂ ਹਨ ਕਿ ਮਰੀਜ਼ਾਂ ਦੀਆਂ ਮ੍ਰਿਤਕ ਦੇਹਾਂ ਨੂੰ ਸੰਭਾਲਣ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤਕ ਪਹੁੰਚਾਉਣ ਦੀ ਜ਼ਿੰਮੇਵਾਰੀ ਹਸਪਤਾਲਾਂ ਵੱਲੋਂ ਨਹੀਂ ਲਈ ਜਾ ਰਹੀ ।

Leave a Reply

Your email address will not be published. Required fields are marked *