ਕੋਰੂਨਾ ਦੇ ਚਲਦਿਆਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੁਲਤਵੀ

Uncategorized

ਕੋਰੂਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ।ਦੱਸ ਦੇਈਏ ਕਿ ਪਹਿਲਾਂ ਦੱਸ ਮਈ ਤੋਂ ਸ੍ਰੀ ਹੇਮਕੁੰਟ ਸਾਹਿਬ ਲਈ ਯਾਤਰਾ ਸ਼ੁਰੂ ਹੋਣ ਵਾਲੀ ਸੀ ।

ਪਰ ਜਿਸ ਤਰ੍ਹਾਂ ਕਰੋਨਾ ਦੇ ਕੇਸ ਵਧ ਰਹੇ ਹਨ ਤਾਂ ਸੰਗਤਾਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ ਕਿ ਇਹ ਯਾਤਰਾ ਦੱਸ ਮਈ ਤੋਂ ਨਹੀਂ ਹੋਵੇਗੀ । ਇਹ ਸੂਚਨਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਇਕ ਪ੍ਰੈੱਸ ਨੋਟ ਵਿੱਚ ਦਿੱਤੀ ਗਈ , ਜਿਸ ਵਿੱਚ ਇਨ੍ਹਾਂ ਨੇ ਦੱਸਿਆ ਕਿ ਇਹ ਯਾਤਰਾ ਕਦੋਂ ਤੋਂ ਸ਼ੁਰੂ ਹੋਵੇਗੀ, ਅਜੇ ਤਕ ਇਹ ਫ਼ੈਸਲਾ ਨਹੀਂ ਲਿਆ ਗਿਆ ।

ਪਰ ਜਦੋਂ ਵੀ ਯਾਤਰਾ ਸ਼ੁਰੂ ਹੋਵੇਗੀ ਤਾਂ ਸੰਗਤਾਂ ਨੂੰ ਦੱਸ ਦਿੱਤਾ ਜਾਵੇਗਾ। ਕਿਉਂਕਿ ਪੰਜਾਬ ਵਿੱਚ ਕੋਰੋਨਾ ਦੇ ਮਰੀਜ਼ਾਂ ਦੇ ਅੰਕੜੇ ਵਧਦੇ ਜਾ ਰਹੇ ਹਨ ,ਜਿਸ ਕਰਕੇ ਸਰਕਾਰ ਵੱਲੋਂ ਵੀ ਕੁਝ ਨਿਯਮ ਲਾਗੂ ਕੀਤੇ ਗਏ ਹਨ ਤਾਂ ਜੋ ਕੋਰੋਨਾ ਹੋਰ ਨਾ ਫੈਲ ਸਕੇ ਅਤੇ ਸੂਬੇ ਦੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਇਆ ਜਾ ਸਕੇ।

ਇਸ ਨੂੰ ਦੇਖਦੇ ਹੋਏ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਵੀ ਇਹ ਫ਼ੈਸਲਾ ਲਿਆ ਗਿਆ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਮੁਲਤਵੀ ਕਰਨਾ ਹੀ ਸਹੀ ਹੋਵੇਗਾ ।

Leave a Reply

Your email address will not be published.