ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮਸਤਖ਼ਬਰਾਂ ਤੋਂ ਚੁਕਵਾਇਆ ਗਈਆਂ ਕੋਰੋਨਾ ਮਰੀਜ਼ਾਂ ਦੀਆਂ ਲਾਸਾਂ

Uncategorized

ਦਿੱਲੀ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਪੁਲੀਸ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ । ਪਿਛਲੇ ਦਿਨੀਂ ਇਕ ਵੀਡੀਓ ਵਾਇਰਲ ਹੋਈ ਜਿਸ ਵਿੱਚ ਦਿਖਾਇਆ ਜਾ ਰਿਹਾ ਹੈ ਕਿ ਪੁਲੀਸ ਵੱਲੋਂ ਸੜਕ ਉਤੇ ਨਾਕਾ ਲਗਾਇਆ ਗਿਆ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਅਨੋਖੀ ਸਜ਼ਾ ਦਿੱਤੀ ਜਾ ਰਹੀ ਹੈ।

ਇਸ ਵੀਡੀਓ ਵਿੱਚ ਚਾਰ ਨੌਜਵਾਨ ਦਿਖਾਈ ਦੇ ਰਹੇ ਹਨ ਜੋ ਕਿ ਦਿੱਲੀ ਪੁਲੀਸ ਵੱਲੋਂ ਨਿਯਮਾਂ ਦਾ ਉਲੰਘਣ ਕਰਦੇ ਹੋਏ ਫੜੇ ਗਏ ਅਤੇ ਪੁਲੀਸ ਵੱਲੋਂ ਸਜ਼ਾ ਦੇ ਤੌਰ ਤੇ ਇਨ੍ਹਾਂ ਨੌਜਵਾਨਾਂ ਤੋਂ ਇੱਕ ਕੋਰੋਨਾ ਮਰੀਜ਼ ਦੀ ਲਾਸ਼ ਚੁਕਵਾਈ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਦਿੱਲੀ ਪੁਲੀਸ ਵੱਲੋਂ ਇਹ ਇਕ ਨਕਲੀ ਕੋਰੋਨਾ ਮਰੀਜ਼ ਦੀ ਲਾਸ਼ ਤਿਆਰ ਕਰਵਾਈ ਗਈ ਅਤੇ ਕਿਸੇ ਨੂੰ ਸ਼ੱਕ ਨਾ ਹੋਵੇ ਇਸ ਲਈ ਨੇੜੇ ਇਕ ਐਂਬੂਲੈਂਸ ਵੀ ਖੜ੍ਹੀ ਕੀਤੀ ਗਈ ।

ਪੁਲੀਸ ਮੁਤਾਬਕ ਇਹ ਲੋਕਾਂ ਤੋਂ ਨਿਯਮਾਂ ਦਾ ਪਾਲਣ ਕਰਵਾਉਣ ਲਈ ਕੀਤਾ ਜਾ ਰਿਹਾ ਹੈ , ਤਾਂ ਜੋ ਲੋਕ ਆਪਣੀ ਸਿਹਤ ਦਾ ਧਿਆਨ ਰੱਖਣ ਅਤੇ ਬਿਨਾਂ ਮਤਲਬ ਤੋਂ ਘਰੋਂ ਬਾਹਰ ਨਾ ਨਿਕਲਣ ਮਾਸਕ ਲਗਾ ਕੇ ਰੱਖਣ ਤਾਂ ਜੋ ਉਨ੍ਹਾਂ ਨੂੰ ਕੋਰੋਨਾ ਨਾਂ ਦੀ ਬਿਮਾਰੀ ਨਾ ਹੋ ਸਕੇ । ਦਿੱਲੀ ਵਿੱਚ ਲਗਾਤਾਰ ਵਧ ਰਹੇ ਕੋਰੋਨਾ ਮਰੀਜ਼ਾਂ ਦੀ ਸੰਖਿਆ ਘੱਟ ਹੋ ਸਕੇ।

Leave a Reply

Your email address will not be published. Required fields are marked *