ਆਮ ਲੋਕਾਂ ਨੂੰ ਡੰਗਦਾ ਹੈ ਕੋਰੋਨਾ ,ਕਾਂਗਰਸੀ ਲੀਡਰਾਂ ਨੂੰ ਕੁਝ ਨਹੀਂ ਕਹਿੰਦਾ

Uncategorized

ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਹਾਨੂੰ ਯਕੀਨ ਹੋ ਜਾਵੇਗਾ ਕਿ ਕੋਰੋਨਾ ਸਿਰਫ ਆਮ ਜਨਤਾ ਲਈ ਬਣਿਆ ਹੈ, ਇਹ ਕਿਸੇ ਪਾਰਟੀ ਦੇ ਲੀਡਰ ਨੂੰ ਕੁਝ ਨਹੀਂ ਕਹਿੰਦਾ। ਕਿਉਂਕਿ ਇਕ ਪਾਸੇ ਤਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰੈੱਸ ਕਾਨਫ਼ਰੰਸਾਂ ਰਾਹੀਂ ਲੋਕਾਂ ਨੂੰ ਸਮਝਾਉਂਦੇ ਹਨ ਕਿ ਕੋਰੋਨਾ ਇਕ ਖਤਰਨਾਕ ਬੀਮਾਰੀ ਹੈ, ਜਿਸ ਤੋਂ ਬਚ ਕੇ ਰਹਿਣਾ ਜ਼ਰੂਰੀ ਹੈ।

ਕੋਰੂਨਾ ਦੇ ਖਤਰੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ । ਪੰਜਾਬ ਪੁਲੀਸ ਨੂੰ ਖਾਸ ਹਦਾਇਤਾਂ ਦਿੱਤੀਆਂ ਗਈਆਂ ਹਨ ਕੇ 20 ਤੋਂ ਜ਼ਿਆਦਾ ਬੰਦਿਆਂ ਨੂੰ ਕਿਤੇ ਇਕੱਠਾ ਨਾ ਹੋਣ ਦਿੱਤਾ ਜਾਵੇ। ਕੈਪਟਨ ਅਮਰਿੰਦਰ ਸਿੰਘ ਦੇ ਖੁਦ ਦੇ ਵਿਧਾਇਕ ਉਨ੍ਹਾਂ ਵੱਲੋਂ ਬਣਾਏ ਗਏ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਹਨ ।

ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਇਕ ਪਾਰਟੀ ਵਿਚ ਨੱਚਦੇ ਨਜ਼ਰ ਆ ਰਹੇ ਹਨ ਇਸ ਪਾਰਟੀ ਵਿਚ ਕਾਫੀ ਲੋਕ ਮੌਜੂਦ ਹਨ ਅਤੇ ਕਿਸੇ ਦੇ ਵੀ ਮਾਸਕ ਨਹੀਂ ਲੱਗਿਆ ਹੋਇਆ ।

ਵੈਸੇ ਤਾਂ ਪੰਜਾਬ ਪੁਲੀਸ ਵੱਲੋਂ ਪ੍ਰੋਗਰਾਮਾਂ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜੇਕਰ ਵੀਹ ਤੋਂ ਜ਼ਿਆਦਾ ਬੰਦੇ ਮਿਲਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਵੀ ਕੀਤੀ ਜਾ ਰਹੀ ਹੈ ਪਰ ਪਰ ਹੁਣ ਦੇਖਣਾ ਇਹ ਹੈ ਕਿ ਜਿਹੜੀ ਸਰਕਾਰ ਨਿਯਮ ਬਣਾਉਂਦੀ ਹੈ ਤੇ ਜੇਕਰ ਉਸ ਦੇ ਵਿਧਾਇਕ ਇਸ ਨੂੰ ਤੋੜਦੇ ਹਨ ਤਾਂ ਉਨ੍ਹਾਂ ਦੇ ਖਿਲਾਫ ਕਾਰਵਾਈ ਹੁੰਦੀ ਹੈ ਜਾਂ ਨਹੀਂ।

Leave a Reply

Your email address will not be published.