ਚਾਹ ਵੇਚਣ ਵਾਲੇ ਨੇ ਪ੍ਰਧਾਨ ਮੰਤਰੀ ਬਣਨਾ ਪਛਤਾ ਰਹੇ ਲੋਕ ,

Uncategorized

2022 ਵਿੱਚ ਪੰਜਾਬ ਵਿੱਚ ਚੋਣਾਂ ਹੋਣ ਵਾਲੀਆਂ ਹਨ, ਜਿਸ ਨੂੰ ਦੇਖਦੇ ਹੋਏ ਸਿਆਸੀ ਪਾਰਟੀਆਂ ਵੱਲੋਂ ਆਪਣੇ ਹੀ ਗੁਣ ਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਆਪਣੇ ਪੱਖ ਵਿੱਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਲੋਕ ਕੀ ਸੋਚਦੇ ਹਨ ਇਸ ਉੱਤੇ ਗੱਲ ਬਾਤ ਕੀਤੀ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਪਲਾਵਾ ਦੇ ਲੋਕਾਂ ਨਾਲ ,

ਜਿੱਥੇ ਕਿ ਉਨ੍ਹਾਂ ਨੇ ਪੰਜਾਬ ਦੇ ਹਰ ਮਸਲੇ ਉੱਤੇ ਗੱਲ ਕੀਤੀ, ਕਿ ਕਿਵੇਂ ਬਾਰਦਾਨੇ ਦੀ ਘਾਟ ਹੋਣ ਕਰਕੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਰੁਲ ਰਹੀ ਹੈ। ਹਸਪਤਾਲਾਂ ਵਿੱਚ ਲੋਕਾਂ ਨੂੰ ਸਹੀ ਇਲਾਜ ਨਹੀਂ ਮਿਲ ਰਿਹਾ, ਆਕਸੀਜਨ ਦੀ ਕਮੀ ਹੋ ਰਹੀ ਹੈ।

ਵੈਕਸੀਨ ਉੱਤੇ ਉਨ੍ਹਾਂ ਨੇ ਗੱਲ ਕੀਤੀ ਕਿ ਜਿਨ੍ਹਾਂ ਨੇ ਅਜੇ ਤੱਕ ਇਹ ਟੀਕਾ ਲਗਵਾਇਆ ਹੈ ਉਹ ਮੰਜਿਆਂ ਤੇ ਪਏ ਹਨ। ਉਨ੍ਹਾਂ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਅਜੇ ਤੱਕ ਪੰਜਾਬ ਲਈ ਕੁਝ ਵੀ ਨਹੀਂ ਕੀਤਾ ਗਿਆ ।

ਇਸ ਤੋਂ ਇਲਾਵਾ ਉਨ੍ਹਾਂ ਨੇ ਮੋਦੀ ਸਰਕਾਰ ਨੂੰ ਬਾਰੇ ਕਿਹਾ ਕਿ ਸੱਤ ਸਾਲਾਂ ਵਿੱਚ ਮੋਦੀ ਸਰਕਾਰ ਦੇਸ਼ ਨੂੰ ਵੇਚਣ ਵਿੱਚ ਲੱਗੀ ਹੋਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਈਵੀਐਮ ਮਸ਼ੀਨ ਉੱਤੇ ਵੀ ਸਵਾਲ ਚੁੱਕੇ, ਕਿ ਮੋਦੀ ਸਰਕਾਰ ਵੱਲੋਂ ਈਵੀਐਮ ਦਾ ਇਸਤੇਮਾਲ ਕਰ ਕੇ ਚੋਣਾਂ ਜਿੱਤੀਆਂ ਜਾਂਦੀਆਂ ਹਨ ।

Leave a Reply

Your email address will not be published.