ਹੁਣ ਅਧਿਆਪਕਾਂ ਨੂੰ ਬੱਚਿਆਂ ਦੇ ਮਾਰਨਾ ਪਵੇਗਾ ਮਹਿੰਗਾ ,ਹੋ ਸਕਦੀ ਹੈ ਤਿੰਨ ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ

Uncategorized

ਪਿਛਲੇ ਦਿਨੀਂ ਇਕ ਵੀਡੀਓ ਵਾਇਰਲ ਹੋਈ ਸੀ ,ਜਿਸ ਵਿਚ ਇਕ ਪ੍ਰਿੰਸੀਪਲ ਦੁਆਰਾ ਆਪਣੇ ਸਕੂਲ ਦੀ ਵਿਦਿਆਰਥਣ ਨੂੰ ਸਾਰਿਆਂ ਸਾਹਮਣੇ ਸਟੇਜ ਉੱਤੇ ਥੱਪੜ ਮਾਰਿਆ ਗਿਆ ਸੀ । ਇਹ ਵੀਡੀਓ ਕਾਫੀ ਵਾਇਰਲ ਹੋਈ ਸੀ ਤੇ ਜਿਸ ਤੋਂ ਬਾਅਦ ਲੋਕਾਂ ਦੁਆਰਾ ਇਸ ਪ੍ਰਿੰਸੀਪਲ ਦੀ ਕੜੀ ਨਿੰਦਾ ਕੀਤੀ ਗਈ ਸੀ।

ਪਿਛਲੇ ਕਾਫ਼ੀ ਸਮੇਂ ਤੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਹੁਣ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰੂਪਨਗਰ ਵੱਲੋਂ ਪ੍ਰਿੰਸੀਪਲ ਅੰਜੂ ਚੌਧਰੀ ਜੋ ਕਿ ‘ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੂਪਨਗਰ’ ਦੀ ਪ੍ਰਿੰਸੀਪਲ ਹੈ ਦੇ ਖ਼ਿਲਾਫ਼ ਥਾਣਾ ਸਿਟੀ ਰੂਪਨਗਰ ਵਿੱਚ ਐੱਫਆਈਆਰ ਦਰਜ ਕਰਵਾਈ ਗਈ ਹੈ । .

ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰੂਪਨਗਰ ਦੇ ਅਧਿਕਾਰੀ ਵਲੋਂ ਕਹਿਣਾ ਹੈ ਕਿ ਪ੍ਰਿੰਸੀਪਲ ਦੁਬਾਰਾ ਵਿਦਿਆਰਥਣ ਨਾਲ ਗ਼ਲਤ ਸਲੀਕਾ ਵਰਤਿਆ ਗਿਆ ਹੈ, ਜੋ ਕਿ ਬਾਲ ਸੁਰੱਖਿਆ ਦੇ ਖ਼ਿਲਾਫ਼ ਹੈ ਅਤੇ ਸੈਕਸ਼ਨ 75 ਦੇ ਮੁਤਾਬਕ ਇਸ ਤਰ੍ਹਾਂ ਦੇ ਮਾਮਲੇ ਵਿੱਚ ਤਿੰਨ ਸਾਲ ਦੀ ਸਜ਼ਾ ਅਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਹੋ ਸਕਦਾ ਹੈ।

ਸੋ ਉਨ੍ਹਾਂ ਵੱਲੋਂ ਇਹ ਕਦਮ ਚੁੱਕਿਆ ਜਾ ਰਿਹਾ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਅਜਿਹਾ ਵਰਤਾਰਾ ਕਿਸੇ ਹੋਰ ਵਿਦਿਆਰਥੀ ਨਾਲ ਨਾ ਹੋ ਸਕੇ।

Leave a Reply

Your email address will not be published. Required fields are marked *