ਸਿਹਤ ਮੰਤਰੀ ਬਲਬੀਰ ਸਿੱਧੂ ਦਾ ਵੱਡਾ ਬਿਆਨ, 1 ਮਈ ਤੋਂ ਨਹੀਂ ਲੱਗੇਗੀ ਕੋਰੋਨਾ ਵੈਕਸੀਨ

Uncategorized

ਪਹਿਲਾਂ ਪੰਜਾਬ ਦੇ ਹਸਪਤਾਲਾਂ ਵਿੱਚ ਆਕਸੀਜਨ ਦੀ ਕਮੀ ਦੇਖਣ ਨੂੰ ਮਿਲ ਰਹੀ ਸੀ ਅਤੇ ਹੁਣ ਸਿਹਤ ਮੰਤਰੀ ਬਲਬੀਰ ਸਿੱਧੂ ਦਾ ਬਿਆਨ ਆਇਆ ਹੈ ਕਿ ਇੱਕ ਮਈ ਤੋਂ ਲੋਕ ਮਰੀਜ਼ਾਂ ਨੂੰ ਵੈਕਸੀਨ ਨਹੀਂ ਲੱਗੇਗੀ, ਕਿਉਂਕਿ ਪੰਜਾਬ ਦੇ ਹਸਪਤਾਲਾਂ ਵਿੱਚ ਵੈਕਸੀਨ ਦੀ ਕਮੀ ਹੋ ਗਈ ਹੈ ।

ਪਹਿਲਾਂ ਕਿਹਾ ਜਾ ਰਿਹਾ ਸੀ ਕਿ ਸੂਬੇ ਦੇ ਹਰ ਪਨਤਾਲੀ ਸਾਲ ਤੋਂ ਉਪਰ ਉਮਰ ਦੇ ਵਿਅਕਤੀ ਨੂੰ ਵੈਕਸੀਨ ਲਗਾਈ ਜਾਵੇਗੀ। ਪਰ ਪੰਜਾਬ ਸਰਕਾਰ ਵੱਲੋਂ ਕੀਤਾ ਇਹ ਵਾਅਦਾ ਵੀ ਝੂਠਾ ਨਿਕਲਿਆ ਅਤੇ ਹੁਣ ਖਬਰ ਮਿਲ ਰਹੀ ਹੈ

ਕਿ ਵੈਕਸੀਨ ਦੀ ਕਮੀ ਹੋ ਚੁੱਕੀ ਹੈ। ਟੀਵੀ ਚੈਨਲਾਂ ਤੇ ਹਰ ਰੋਜ਼ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਸ਼ਹੂਰੀ ਕੀਤੀ ਜਾਂਦੀ ਹੈ ਕਿ ਪਨਤਾਲੀ ਸਾਲ ਦੇ ਵਿਅਕਤੀਆਂ ਨੂੰ ਵੈਕਸੀਨ ਲਗਵਾਉਣੀ ਚਾਹੀਦੀ ਹੈ ਤਾਂ ਜੋ ਕਰੋਨਾ ਤੋਂ ਛੁਟਕਾਰਾ ਮਿਲ ਸਕੇ। ਪਰ ਇੱਥੇ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਜਦੋਂ ਹਸਪਤਾਲਾਂ ਵਿਚ ਵੈਕਸੀਨ ਹੈ ਹੀ ਨਹੀਂ ਤਾਂ ਪੰਜਾਬ ਦੇ ਲੋਕ ਵੈਕਸੀਨ ਲਗਵਾਉਣਗੇ ਕਿੱਥੋਂ ?

ਇਕ ਪਾਸੇ ਸਰਕਾਰ ਕਰੋਨਾ ਤੋਂ ਛੁਟਕਾਰਾ ਪਾਉਣ ਲਈ ਲਾਕਡਾਊਨ ਲਗਾ ਰਹੀ ਹੈ ਜਿਸ ਕਰਕੇ ਲੋਕਾਂ ਦੇ ਕਾਰੋਬਾਰ ਠੱਪ ਹੋ ਰਹੇ ਹਨ ਅਤੇ ਸੂਬੇ ਦੀ ਜਨਤਾ ਇਸ ਤੋਂ ਪ੍ਰੇਸ਼ਾਨ ਹੈ ਅਤੇ ਦੂਜੇ ਪਾਸੇ ਪੰਜਾਬ ਸਰਕਾਰ ਹਸਪਤਾਲਾਂ ਦੇ ਪ੍ਰਬੰਧ ਸੁਧਾਰਨ ਵਿੱਚ ਅਸਮਰੱਥ ਦਿਖ ਰਹੀ ਹੈ।

Leave a Reply

Your email address will not be published. Required fields are marked *