ਕੈਨੇਡਾ ਵਿੱਚ ਰਹਿਣ ਵਾਲੇ ਸੀਨੀਅਰ ਨਾਗਰਿਕਾਂ ਅਤੇ ਔਰਤਾਂ ਲਈ ਇਹ ਇਕ ਖੁਸ਼ਖਬਰੀ ਦੀ ਗੱਲ ਹੈ ਕਿ ਕੈਨੇਡਾ ਸਰਕਾਰ ਵੱਲੋਂ ਉਨ੍ਹਾਂ ਵੱਲ ਧਿਆਨ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ । ਕੈਨੇਡਾ ਸਰਕਾਰ ਸ਼ੁਰੂ ਤੋਂ ਹੀ ਆਪਣੇ ਨਾਗਰਿਕਾਂ ਲਈ ਵਚਨਬੱਧ ਰਹੀ ਹੈ
ਅਤੇ ਉਨ੍ਹਾਂ ਦਾ ਧਿਆਨ ਰੱਖਦੀ ਹੈ । ਇਸੇ ਤਰ੍ਹਾਂ ਕੈਨੇਡਾ ਦੇ ਬਜਟ ਵਿਚ ਬਹੁਤ ਸਾਰੇ ਨਵੇਂ ਫ਼ੈਸਲੇ ਲਏ ਗਏ ਹਨ ਜਿਨ੍ਹਾਂ ਵਿੱਚੋਂ ਕੁਝ ਫ਼ੈਸਲੇ ਦੇਸ਼ ਦੇ ਸੀਨੀਅਰ ਨਾਗਰਿਕਾਂ ਅਤੇ ਔਰਤਾਂ ਲਈ ਫ਼ਾਇਦੇਮੰਦ ਹਨ।
ਜਾਣਕਾਰੀ ਮੁਤਾਬਕ ਸੀਨੀਅਰ ਸਿਟੀਜ਼ਨਾਂ , ਜਿਨ੍ਹਾਂ ਦੀ ਉਮਰ ਪਚੱਤਰ ਸਾਲ ਤੋਂ ਉੱਪਰ ਹੈ ਅਗਲੇ ਸਾਲ ਤੋਂ ਉਨ੍ਹਾਂ ਦੀ ਪੈਨਸ਼ਨ ਵਿੱਚ ਦੱਸ ਪ੍ਰਤੀਸ਼ਤ ਵਾਧਾ ਕੀਤਾ ਜਾਵੇਗਾ ।ਸੋ ਕੈਨੇਡਾ ਸਰਕਾਰ ਵੱਲੋਂ ਲਗਾਤਾਰ ਖੁਸ਼ਖਬਰੀਆਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ।
ਪਿਛਲੇ ਸਮੇਂ ਖਬਰ ਆ ਰਹੀ ਹੈ ਕਿ ਨੱਬੇ ਹਜ਼ਾਰ ਐਪਲੀਕੇਸ਼ਨਾਂ ਕੈਨੇਡਾ ਸਰਕਾਰ ਵੱਲੋਂ ਲੋਕਾਂ ਨੂੰ ਪੀਆਰ ਦੇਣ ਵਾਸਤੇ ਲਈਆਂ ਜਾ ਰਹੀਆਂ ਹਨ ।ਸੋ ਕੈਨੇਡਾ ਸਰਕਾਰ ਦੇ ਇਸ ਫ਼ੈਸਲੇ ਕਰਕੇ ਬਹੁਤ ਸਾਰੇ ਲੋਕਾਂ ਦੇ ਸੁਪਨੇ ਪੂਰੇ ਹੋ ਜਾਣਗੇ ਜੋ ਕੈਨੇਡਾ ਵਿੱਚ ਪੱਕੇ ਹੋਣ ਦਾ ਸੁਪਨਾ ਲੈ ਕੇ ਉਥੇ ਰਹਿ ਰਹੇ ਹਨ ।