ਹਾਈ ਕੋਰਟ ਵਿੱਚ ਡੇਰਾ ਮੁਖੀ ਤੇ ਹੋਵੇਗੀ ਇਕ ਹੋਰ ਕੇਸ ਵਿੱਚ ਸੁਣਵਾਈ

Uncategorized

ਸੁਨਾਰੀਆ ਜੇਲ੍ਹ ਵਿੱਚ ਕੈਦ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ । ਪਹਿਲਾਂ ਹੀ ਉਹ ਰੇਪ ਕੇਸ ਵਿਚ ਵੀਹ ਸਾਲ ਦੀ ਸਜ਼ਾ ਕੱਟ ਰਹੇ ਹਨ ਅਤੇ ਹੁਣ ਇੱਕ ਹੋਰ ਨਵਾਂ ਮਾਮਲਾ ਸਾਹਮਣੇ ਆ ਰਿਹਾ ਹੈ ਜਿਸ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਗੁਰਮੀਤ ਰਾਮ ਰਹੀਮ ਨੂੰ ਇੱਕ ਨੋਟਿਸ ਭੇਜਿਆ ਗਿਆ ਹੈ

ਜਿਸ ਵਿੱਚ ਉਸ ਤੋਂ ਤਿੱਨ ਮਈ ਤੱਕ ਜਵਾਬ ਮੰਗਿਆ ਗਿਆ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਸਾਧੂਆਂ ਨੂੰ ਨਪੁੰਸਕ ਬਣਾਉਣ ਦਾ ਹੈ ਅਤੇ ਸੀਬੀਆਈ ਵੱਲੋਂ ਹਾਈ ਕੋਰਟ ਵਿਚ ਇਸ ਮਾਮਲੇ ਨੂੰ ਲੈ ਕੇ ਅਰਜ਼ੀ ਦਾਖ਼ਲ ਕਰਵਾਈ ਗਈ ਸੀ ।

ਇਸ ਮਾਮਲੇ ਤੇ ਆਖਰੀ ਸੁਣਵਾਈ ਦਸੰਬਰ ਦੋ ਹਜਾਰ ਉਨੀ ਵਿਚ ਹੋਈ ਸੀ । ਪਰ ਹੁਣ ਸੀਬੀਆਈ ਵੱਲੋਂ ਦੁਬਾਰਾ ਇਸ ਮਾਮਲੇ ਨੂੰ ਛੇੜਿਆ ਜਾ ਰਿਹਾ ਹੈ ਜਿਸ ਕਰਕੇ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

ਹਾਈ ਕੋਰਟ ਦੇ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਇਸ ਮਾਮਲੇ ਉੱਤੇ ਗੱਲ ਕਰਦੇ ਹੋਏ ਕਿਹਾ ਕਿ ਸੀਬੀਆਈ ਵੱਲੋਂ ਇਹ ਇਕ ਚੰਗਾ ਫੈਸਲਾ ਲਿਆ ਜਾ ਰਿਹਾ ਹੈ, ਜਿਸ ਕਰਕੇ ਪੀਡ਼ਤਾਂ ਨੂੰ ਛੇਤੀ ਤੋਂ ਛੇਤੀ ਇਨਸਾਫ ਮਿਲ ਸਕਦਾ ਹੈ ।ਕਿਉਂਕਿ ਜਿਹੜੇ ਕੇਸ ਜ਼ਿਆਦਾ ਲੰਬੇ ਚੱਲ ਜਾਂਦੇ ਹਨ ਉਨ੍ਹਾਂ ਵਿੱਚ ਇਨਸਾਫ਼ ਮਿਲਣ ਦੀ ਆਸ ਘੱਟ ਜਾਂਦੀ ਹੈ।

Leave a Reply

Your email address will not be published.