ਜਲੰਧਰ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਜਿਥੇ ਕਿ ਇੱਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ । ਇਸ ਨੌਜਵਾਨ ਨੂੰ ਜਲੰਧਰ ਦੇ ਵਰਕਸ਼ਾਪ ਚੌਕ ਕੋਲ ਸਥਿਤ ਸੰਜੀਵਨੀ ਹਸਪਤਾਲ ਲਿਆਂਦਾ ਗਿਆ ਸੀ , ਜਿੱਥੇ ਇਸ ਨੌਜਵਾਨ ਦੀ ਮੌਤ ਦੀ ਖ਼ਬਰ ਮਿਲੀ। ਇਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਵੱਲੋਂ ਸੰਜੀਵਨੀ ਹਸਪਤਾਲ ਦੇ ਬਾਹਰ ਹੰਗਾਮਾ ਕੀਤਾ ਗਿਆ ।
ਉਨ੍ਹਾਂ ਦਾ ਕਹਿਣਾ ਹੈ ਕਿ ਹਸਪਤਾਲ ਦੇ ਸਟਾਫ ਵੱਲੋਂ ਉਨ੍ਹਾਂ ਨੂੰ ਹਨ੍ਹੇਰੇ ਵਿਚ ਰੱਖਿਆ ਗਿਆ । ਪਰਿਵਾਰ ਦੇ ਦੱਸਣ ਮੁਤਾਬਕ ਨੌਜਵਾਨ ਦਾ ਐਕਸੀਡੈਂਟ ਸ਼ਾਹਕੋਟ ਵਿੱਚ ਹੋਇਆ ਸੀ ਅਤੇ ਜਿਸ ਗੱਡੀ ਨਾਲ ਉਸ ਦਾ ਐਕਸੀਡੈਂਟ ਹੋਇਆ ਸੀ
ਉਸੇ ਗੱਡੀ ਵਿੱਚ ਉਸ ਨੂੰ ਹਸਪਤਾਲ ਲਿਆਂਦਾ ਗਿਆ । ਜਦੋਂ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਹ ਇੱਥੇ ਆਏ ਤਾਂ ਹਸਪਤਾਲ ਦੇ ਸਟਾਫ ਵੱਲੋਂ ਉਨ੍ਹਾਂ ਤੋਂ ਵੀਹ ਹਜ਼ਾਰ ਰੁਪਏ ਦੀ ਮੰਗ ਕੀਤੀ ਗਈ, ਪਰ ਬਾਅਦ ਵਿੱਚ ਪਰਿਵਾਰ ਵਾਲਿਆਂ ਨੂੰ ਪਤਾ ਚੱਲਿਆ ਕਿ ਜਦੋਂ ਨੌਜਵਾਨ ਇੱਥੇ ਲਿਆਂਦਾ ਗਿਆ ਸੀ ਤਾਂ ਮੌਤ ਉਸ ਦੀ ਪਹਿਲਾਂ ਹੀ ਹੋ ਚੁੱਕੀ ਸੀ
ਅਤੇ ਹੁਣ ਹਸਪਤਾਲ ਵੱਲੋਂ ਜਿਸ ਗੱਡੀ ਨਾਲ ਉਸ ਨੌਜਵਾਨ ਦਾ ਐਕਸੀਡੈਂਟ ਹੋਇਆ ਸੀ ਉਨ੍ਹਾਂ ਦੀ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ । ਇਸ ਸਭ ਤੋਂ ਬਾਅਦ ਮੌਕੇ ਤੇ ਪੁਲਸ ਪਹੁੰਚੀ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ ਅਤੇ ਆਰੋਪੀਆਂ ਅਤੇ ਡਾਕਟਰਾਂ ਉੱਤੇ ਕਾਰਵਾਈ ਹੋਣੀ ਚਾਹੀਦੀ ਹੈ।