ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਪਿਛਲੇ ਦਿਨੀਂ ਹਾਈ ਕੋਰਟ ਵੱਲੋਂ ਫ਼ੈਸਲਾ ਸੁਣਾਇਆ ਗਿਆ ,ਜੋ ਕਿ ਸਿੱਖਾਂ ਦੇ ਪੱਖ ਵਿੱਚ ਨਹੀਂ ਸੀ । ਜਿਸ ਕਰਕੇ ਸਿੱਖ ਜਥੇਬੰਦੀਆਂ ਵਲੋਂ ਲਗਾਤਾਰ ਹਾਈ ਕੋਰਟ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ ।
ਪਿਛਲੇ ਲੰਬੇ ਸਮੇਂ ਤੋਂ ਨਵਜੋਤ ਸਿੰਘ ਸਿੱਧੂ ਬੇਅਦਬੀ ਮਾਮਲੇ ਵਿਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਉੱਤੇ ਨਿਸ਼ਾਨਾ ਸਾਧ ਰਹੇ ਹਨ ਅਤੇ ਹੁਣ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਵੱਲੋਂ ਬੀ ਇਨ੍ਹਾਂ ਦੋਵਾਂ ਪਾਰਟੀਆਂ ਦੇ ਖ਼ਿਲਾਫ਼ ਬਿਆਨਬਾਜ਼ੀ ਕੀਤੀ ਗਈ ਹੈ ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਮਾਮਲੇ ਨੂੰ ਮੱਧਮ ਕਰ ਕੇ ਖਤਮ ਕਰ ਦੇਣਾ ਚਾਹੁੰਦੀ ਹੈ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਨੂੰ ਬਚਾਇਆ ਜਾ ਸਕੇ । ਅੱਗੇ ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਰਣਜੀਤ ਸਿੰਘ ਜੋ ਫ਼ੈਸਲਾ ਲਿਆ ਗਿਆ ਸੀ ਕਿ ਤੀਹ ਅਪ੍ਰੈਲ ਨੂੰ ਹਾਈ ਕੋਰਟ ਦੇ ਫੈਸਲੇ ਦੀਆਂ ਕਾਪੀਆਂ ਸਾੜ ਕੇ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ,
ਉਸ ਦਾ ਉਹ ਸਵਾਗਤ ਕਰਦੇ ਹਨ ਅਤੇ ਕਿਹਾ ਕਿ ਇਸ ਮਸਲੇ ਦਾ ਹੱਲ ਕਾਂਗਰਸ ਸਰਕਾਰ ਨੂੰ ਕੱਢਣਾ ਚਾਹੀਦਾ ਹੈ ਕਿਉਂਕਿ ਇਤਿਹਾਸ ਗਵਾਹ ਹੈ ਕਿ ਜਿਸ ਨੇ ਵੀ ਗੁਰੂ ਘਰ ਨਾਲ ਮੱਥਾ ਲਾਇਆ ਹੈ ਉਨ੍ਹਾਂ ਦਾ ਖਾਨਦਾਨ ਹੀ ਖਤਮ ਹੋ ਗਿਆ।