ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਦਾਦੂਵਾਲ ਵੱਲੋਂ ਅੰਮ੍ਰਿਤਸਰ ਵਿੱਚ ਗੋਲਡ ਮੈਡਲ ਨਾਲ ਸਨਮਾਨ

Uncategorized

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਵਿਚ ਨਿਰਪੱਖ ਜਾਂਚ ਕਰਨ ਵਾਲੇ ਕੁੰਵਰ ਵਿਜੇ ਪ੍ਰਤਾਪ ਨੂੰ ਅੰਮ੍ਰਿਤਸਰ ਵਿੱਚ ਬਲਜੀਤ ਸਿੰਘ ਦਾਦੂਵਾਲ ਵੱਲੋਂ ਗੋਲਡ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ।ਇਸ ਸਮੇਂ ਬਹੁਤ ਸਿੱਖ ਜਥੇਬੰਦੀਆਂ ਉੱਥੇ ਮੌਜੂਦ ਸੀ ,ਜਿਨ੍ਹਾਂ ਦਾ ਕਹਿਣਾ ਹੈ ਕਿ ਕੁੰਵਰ ਵਿਜੇ ਪ੍ਰਤਾਪ ਵੱਲੋਂ ਬੇਅਦਬੀ ਮਾਮਲੇ ਵਿੱਚ ਇਮਾਨਦਾਰੀ ਨਾਲ ਜਾਂਚ ਕੀਤੀ ਗਈ ।

 

ਉਨ੍ਹਾਂ ਵੱਲੋਂ ਐੱਸਆਈਟੀ ਰਿਪੋਰਟ ਤਿਆਰ ਕਰ ਕੇ ਹਾਈ ਕੋਰਟ ਵਿਚ ਪੇਸ਼ ਕੀਤੀ ਗਈ ਭਾਵੇਂ ਕਿ ਹਾਈ ਕੋਰਟ ਨੇ ਇਸ ਰਿਪੋਰਟ ਨੂੰ ਖਾਰਿਜ ਕਰ ਦਿੱਤਾ। ਪਰ ਕੁੰਵਰ ਵਿਜੇ ਪ੍ਰਤਾਪ ਨੇ ਆਪਣਾ ਫਰਜ਼ ਨਿਭਾਇਆ ਸੀ ਅਤੇ ਜਿਸ ਕਰਕੇ ਉਨ੍ਹਾਂ ਨੂੰ ਆਪਣੇ ਪਦ ਤੋਂ ਅਸਤੀਫ਼ਾ ਵੀ ਦੇਣਾ ਪਿਆ ਸੀ ।

 

ਇੱਥੇ ਮੌਜੂਦ ਕੁੰਵਰ ਵਿਜੈ ਪ੍ਰਤਾਪ ਦਾ ਕਹਿਣਾ ਸੀ ਕਿ ਉਹ ਸ੍ਰੀ ਦਰਬਾਰ ਸਾਹਿਬ ਵਿੱਚ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਹਮਣੇ ਮੱਥਾ ਟੇਕ ਕੇ ਇੱਥੇ ਆਏ ਹਨ ਅਤੇ ਜਦੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਤਾਂ ਉਨ੍ਹਾਂ ਨੂੰ ਬਹੁਤ ਵਧੀਆ ਲੱਗਿਆ ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕੋਈ ਅਫਸੋਸ ਨਹੀਂ ਹੈ ਕਿ ਉਨ੍ਹਾਂ ਨੂੰ ਅਸਤੀਫ਼ਾ ਦੇਣਾ ਪਿਆ । ਭਲ੍ਹਕੇ ਖ਼ੁਸ਼ੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਈ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ ।

Leave a Reply

Your email address will not be published. Required fields are marked *