ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਨਵਿਆਂ ਗਾਈਡਲਾਈਂਸ ਜਾਰੀ ਕੀਤੀਆਂ ਹਨ। ਜੋ ਨਾਈਟ ਕਰਫ਼ਿਊ ਪਹਿਲਾਂ ਤੀਹ ਅਪ੍ਰੈਲ ਤੱਕ ਦਾ ਸੀ ਹੁਣ ਉਸ ਦਾ ਸਮਾ ਦੋ ਹਫਤੇ ਵਧਾ ਕੇ ਇਸ ਨੂੰ ਪੰਦਰਾਂ ਮਈ ਤੱਕ ਕਰ ਦਿੱਤਾ ਗਿਆ ਹੈ। ਨਾਈਟ ਕਰਫਿਊ ਦਾ ਸਮਾਂ ਸ਼ਾਮੀਂ ਛੇ ਵਜੇ ਤੋਂ ਸਵੇਰੇ ਪੰਜ ਵਜੇ ਤੱਕ ਦਾ ਰਹੇਗਾ ।
ਸ਼ਨੀਵਾਰ ਅਤੇ ਐਤਵਾਰ ਨੂੰ ਲਾਕਡਾਊਨ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗਾ ਅਤੇ ਲਾਕਡਾਊਨ ਵਾਲੇ ਦਿਨ ਬਾਜ਼ਾਰ ਦੁਕਾਨਾਂ ਅਤੇ ਸਭ ਕੁਝ ਬੰਦ ਰਹੇਗਾ ।ਸਿਰਫ਼ ਐਮਰਜੈਂਸੀ ਸੇਵਾਵਾਂ ਨੂੰ ਚਾਲੂ ਰੱਖਣ ਦਾ ਆਦੇਸ਼ ਦਿੱਤਾ ਗਿਆ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਹਦਾਇਤਾਂ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਤੀਅਾਂ ਗੲੀਅਾਂ ਹਨ , ਉਨ੍ਹਾਂ ਨੇ ਕਿਹਾ ਕਿ ਨਾਈਟ ਕਰਫ਼ਿਊ ਸਮੇਂ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣਾ ਹੋਵੇਗਾ ਅਤੇ ਜੇਕਰ ਕੋਈ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਹੀਂ ਕਰੇਗਾ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਸੋ ਪੰਜਾਬ ਸਰਕਾਰ ਅਨੁਸਾਰ ਪੰਜਾਬ ਵਿੱਚ ਦਿਨੋ ਦਿਨ ਕੋਰੂਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਕਰੋਨਾ ਤੋਂ ਬਚਾਅ ਕਰਨ ਲਈ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ। ਜਿਸ ਕਰਕੇ ਪੰਜਾਬ ਸਰਕਾਰ ਵੱਲੋਂ ਨਾਈਟ ਕਰਫਿਊ ਅਤੇ ਲਾਕਡਾਊਨ ਦੀ ਮਿਆਦ ਨੂੰ ਦੋ ਹਫ਼ਤਿਆਂ ਵਾਸਤੇ ਵਧਾ ਦਿੱਤਾ ਗਿਆ ਹੈ ।