ਮਨਦੀਪ ਸਿੰਘ ਮੰਨਾ ਦਾ ਬੇਬਾਕ ਇੰਟਰਵਿਊ

Uncategorized

ਮਨਦੀਪ ਸਿੰਘ ਮੰਨਾ ਜੋ ਹਰ ਇਕ ਵਿਵਾਦ ਉੱਤੇ ਬੇਬਾਕ ਬੋਲਦੇ ਹਨ ਅਤੇ ਵੱਡੇ ਪੱਧਰ ਉੱਤੇ ਪੰਜਾਬ ਵਿੱਚ ਉਨ੍ਹਾਂ ਨੂੰ ਸੁਣਿਆ ਵੀ ਜਾਂਦਾ ਹੈ । ਜਦੋਂ ਕਿਸੇ ਵਿਅਕਤੀ ਨੂੰ ਵੱਡੇ ਪੱਧਰ ਤੇ ਸੁਣਨ ਵਾਲੇ ਲੋਕ ਹੁੰਦੇ ਹਨ ਤਾਂ ਕਈ ਥਾਵਾਂ ਤੇ ਉਨ੍ਹਾਂ ਦੀ ਆਲੋਚਨਾ ਵੀ ਹੁੰਦੀ ਹੈ । ਜਿਵੇਂ ਕਿ ਸਾਨੂੰ ਪਤਾ ਹੈ ਪੰਜਾਬ ਵਿੱਚ ਅੱਜਕੱਲ੍ਹ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਤਕਰਾਰ ਦੇਖਣ ਨੂੰ ਮਿਲ ਰਹੀ ਹੈ।

ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਬਾਰੇ ਬਿਆਨਬਾਜ਼ੀ ਕੀਤੀ। ਉਸ ਤੋਂ ਬਾਅਦ ਮਨਦੀਪ ਸਿੰਘ ਮੰਨਾ ਨੇ ਵੀ ਇਨ੍ਹਾਂ ਦੋਵਾਂ ਦੀ ਤਕਰਾਰ ਬਾਰੇ ਬੋਲਣਾ ਸ਼ੁਰੂ ਕਰ ਦਿੱਤਾ। ਜਦੋਂ ਮਨਦੀਪ ਸਿੰਘ ਮੰਨਾ ਤੋਂ ਇਹ ਸਵਾਲ ਪੁੱਛਿਆ ਗਿਆ ਕਿ ਉਹ ਅਜਿਹਾ ਕਿਉਂ ਕਰ ਰਹੇ ਹਨ

ਤਾਂ ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਨੂੰ ਸਿਰਫ਼ ਆਪਣੀ ਲੜਾਈ ਦੀ ਪਈ ਹੈ ਤੇ ਦੂਜੇ ਪਾਸੇ ਪੰਜਾਬ ਦੇ ਲੋਕ ਬਹੁਤ ਸਾਰੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ ਤੇ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਮੇਰਾ ਬੋਲਣਾ ਜ਼ਰੂਰੀ ਹੈ

ਤਾਂ ਕਿ ਲੋਕ ਨਵਜੋਤ ਸਿੰਘ ਸਿੱਧੂ ਤੋਂ ਸਵਾਲ ਕਰ ਕੇ ਦੋ ਸਾਲ ਪਹਿਲਾਂ ਉਨ੍ਹਾਂ ਨੂੰ ਬੇਅਦਬੀ ਦਾ ਮਾਮਲਾ ਨਹੀਂ ਦੱਸਦਾ ਸੀ। ਪਹਿਲਾਂ ਉਹ ਕਿਸ ਭੋਰੇ ਵਿਚ ਬੈਠੇ ਸੀ।

Leave a Reply

Your email address will not be published.