ਸੁਣੋ ਡਾ. ਆਜ਼ਾਦ ਦੀਆਂ ਕੋਰੋਨਾ ਦੇ ਬਾਰੇ ਬੇਬਾਕ ਗੱਲਾਂ

Uncategorized

ਖ਼ਾਲਸਾ ਏਡ ਦੇ ਪ੍ਰਧਾਨ ਰਵੀ ਸਿੰਘ ਖ਼ਾਲਸਾ ਨੇ ਲਾਈਵ ਹੋ ਕੇ ਲੋਕਾਂ ਨੂੰ ਜਾਣਕਾਰੀ ਦਿੱਤੀ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਲੋਕਾਂ ਲਈ ਕੋਰੋਨਾ ਤੋਂ ਬਚਾਅ ਵਾਸਤੇ ਕੀ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ । ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਦਿੱਲੀ ਵਰਗਾ ਮਾਹੌਲ ਨਾ ਬਣੇ, ਇਸ ਕਰਕੇ ਸਾਨੂੰ ਪਹਿਲਾਂ ਹੀ ਤਿਆਰੀ ਕਰ ਲੈਣੀ ਚਾਹੀਦੀ ਹੈ ।

ਜਿਸ ਕਰਕੇ ਉਨ੍ਹਾਂ ਦੀ ਪੰਜਾਬ ਦੇ ਸੀਨੀਅਰ ਲੋਕਾਂ ਨਾਲ ਗੱਲਬਾਤ ਚੱਲ ਰਹੀ ਹੈ ਕਿ ਪੰਜਾਬ ਦੇ ਹਸਪਤਾਲਾਂ ਨੂੰ ਕੋਰੋਨਾ ਦੇ ਮਰੀਜ਼ਾਂ ਨੂੰ ਸੰਭਾਲਣ ਵਾਸਤੇ ਤਿਆਰ ਕੀਤਾ ਜਾਵੇ ਤਾਂ ਜੋ ਕੋਰੋਨਾ ਮਰੀਜ਼ਾਂ ਦੀ ਸਹੀ ਦੇਖਭਾਲ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਸਾਨੂੰ ਇਕ ਚੰਗੇ ਸਿਸਟਮ ਦੀ ਲੋੜ ਹੈ

ਤਾਂ ਜੋ ਇਸ ਮਹਾਂਮਾਰੀ ਨੂੰ ਕੰਟਰੋਲ ਵਿੱਚ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਖ਼ਾਲਸਾ ਏਡ ਵੱਲੋਂ ਜੋ ਵੀ ਸੰਭਵ ਹੋਇਆ ਉਹ ਉਨ੍ਹਾਂ ਵੱਲੋਂ ਕੀਤਾ ਜਾਵੇਗਾ। ਆਕਸੀਜਨ ਦੀ ਕਮੀ, ਦਵਾਈਆਂ ਦੀ ਕਮੀ ਨੂੰ ਪੂਰਾ ਕਰਨ ਦੀ ਕੋਸ਼ਿਸ਼ ਹੋਵੇਗੀ ।

ਹਸਪਤਾਲਾਂ ਵਿਚ ਹੋਰ ਵੀ ਪ੍ਰਬੰਧ ਦੀ ਲੋੜ ਹੈ ਜੋ ਕਿ ਕੋਰੋਨਾ ਮਰੀਜ਼ਾਂ ਨੂੰ ਸਹੀ ਇਲਾਜ ਦੇਣ ਵਿਚ ਸਹਾਈ ਹੋਵੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਬਹੁਤ ਸਾਰੇ ਜਗ੍ਹਾ ਤੋਂ ਈਮੇਲ ਆ ਰਹੀਆਂ ਹਨ ਕਿ ਉੱਥੇ ਪਹੁੰਚ ਕੇ ਉਨ੍ਹਾਂ ਦੀ ਮਦਦ ਕੀਤੀ ਜਾਵੇ ਅਤੇ ਖ਼ਾਲਸਾ ਏਡ ਉਨ੍ਹਾਂ ਦੀ ਮਦਦ ਜ਼ਰੂਰ ਕਰੇਗਾ ।

Leave a Reply

Your email address will not be published.