ਕੈਨੇਡਾ ਗਏ ਨੌਜਵਾਨ ਨੇ ਕੀਤੀ ਖੁਦਕੁਸ਼ੀ

Uncategorized

ਅੱਜ ਸਾਡੇ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਵਿਦੇਸ਼ ਜਾਣ ਦੇ ਚਾਹਵਾਨ ਹਨ ਜ਼ਿਆਦਾਤਰ ਨੌਜਵਾਨ ਕੈਨੇਡਾ ਵਿੱਚ ਪੜ੍ਹਾਈ ਕਰਨ ਲਈ ਜਾਂਦੇ ਹਨ । ਜਿਸ ਲਈ ਉਨ੍ਹਾਂ ਦੇ ਮਾਪਿਆਂ ਵੱਲੋਂ ਲੱਖਾਂ ਰੁਪਿਆ ਖਰਚ ਕੀਤਾ ਜਾਂਦਾ ਹੈ। ਪਰ ਕਈ ਵਾਰ ਸਾਡੇ ਸਾਹਮਣੇ ਵਿਦੇਸ਼ਾਂ ਤੋਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ

ਜੋ ਪੰਜਾਬ ਵਿੱਚ ਬੈਠੇ ਇਨ੍ਹਾਂ ਨੌਜਵਾਨਾਂ ਦੇ ਮਾਪਿਆਂ ਦਾ ਦਿਲ ਵਲੂੰਧਰ ਕੇ ਰੱਖ ਦਿੰਦੀਆਂ ਹਨ । ਇਸੇ ਤਰ੍ਹਾਂ ਦੀ ਇੱਕ ਖ਼ਬਰ ਮੋਗਾ ਦੇ ਚਿੜਿਕ ਪਿੰਡ ਵਿੱਚ ਰਹਿਣ ਵਾਲੇ ਲਵਪ੍ਰੀਤ ਸਿੰਘ ਦੀ ਮੌਤ ਦੀ ਮਿਲ ਰਹੀ ਹੈ । ਜਿਸ ਕਰਕੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਨਾਲ ਹੋਰ ਬਹੁਤ ਸਾਰੇ ਮਾਪਿਆਂ ਦਾ ਦਿਲ ਝੰਜੋਡ਼ਿਆ ਗਿਆ, ਜਿਨ੍ਹਾਂ ਦੇ ਪੁੱਤਰ ਜਾਂ ਧੀਆਂ ਵਿਦੇਸ਼ਾਂ ਵਿੱਚ ਬੈਠੇ ਹਨ ।

ਜਾਣਕਾਰੀ ਮੁਤਾਬਕ ਲਵਪ੍ਰੀਤ ਸਿੰਘ ਦੋ ਸਾਲ ਪਹਿਲਾਂ ਕੈਨੇਡਾ ਪੜ੍ਹਾਈ ਕਰਨ ਲਈ ਗਿਆ ਸੀ । ਉਸ ਦੀ ਉਸ ਦੇ ਮਾਪਿਆਂ ਨਾਲ ਗੱਲਬਾਤ ਵੀ ਹੁੰਦੀ ਰਹਿੰਦੀ ਸੀ ਪਰ ਅਚਾਨਕ ਹੀ ਉਸ ਦੇ ਪਿਤਾ ਨੂੰ ਉਸ ਦਾ ਫੋਨ ਆਇਆ ਤੇ ਉਸ ਨੇ ਕਿਹਾ ਕਿ ਉਹ ਸੁਸਾਈਡ ਕਰਨ ਜਾ ਰਿਹਾ ਹੈ ।

ਉਸਦੇ ਪਿਤਾ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਨੇ ਡਿਪ੍ਰੈਸ਼ਨ ਵਿਚ ਆ ਕੇ ਟਰੇਨ ਅੱਗੇ ਆ ਕੇ ਆਤਮਹੱਤਿਆ ਕਰ ਲਈ ਹੁਣ ਉਨ੍ਹਾਂ ਦੇ ਪਰਿਵਾਰ ਦੀ ਮੰਗ ਹੈ ਕਿ ਉਸ ਦੇ ਡਿਪਰੈਸ਼ਨ ਦਾ ਕਾਰਨ ਪਤਾ ਕੀਤਾ ਜਾਵੇ ।

Leave a Reply

Your email address will not be published. Required fields are marked *