ਮਮਤਾ ਬੈਨਰਜੀ ਨੇ ਜਿੱਤ ਤੋਂ ਬਾਅਦ ਗੁਰੂ ਘਰ ਵਿੱਚ ਜਾ ਕੇ ਲਗਾਏ ਜੈਕਾਰੇ

Uncategorized

ਪੱਛਮੀ ਬੰਗਾਲ ਚ ਮਮਤਾ ਬੈਨਰਜੀ ਦੀ ਜਿੱਤ ਤੋਂ ਬਾਅਦ ਪੂਰੇ ਦੇਸ਼ ਵਿੱਚ ਉਨ੍ਹਾਂ ਦੇ ਸਮਰਥਕਾਂ ਵੱਲੋਂ ਜਸ਼ਨ ਮਨਾਏ ਜਾ ਰਹੇ ਹਨ । ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਦਿਖਾਇਆ ਜਾ ਰਿਹਾ ਹੈ ਕਿ ਮਮਤਾ ਬੈਨਰਜੀ ‘ ਜੋ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ‘ਦੀ ਨਾਅਰੇ ਲਗਾ ਰਹੇ ਹਨ । ਇਸ ਵੀਡੀਓ ਵਿੱਚ ਉਨ੍ਹਾਂ ਨਾਲ ਕੁਝ ਲੋਕ ਵੀ ਦਿਖਾਈ ਦੇ ਰਹੇ ਹਨ ਲੋਕਾਂ ਵੱਲੋਂ ਇਸ ਵੀਡੀਓ ਨੂੰ ਤਾਜ਼ਾ ਵੀਡਿਓ ਦੱਸ ਕੇ ਪ੍ਰਚਾਰਿਆ ਜਾ ਰਿਹਾ ਹੈ । ਪਰ ਦੱਸ ਦੇਈਏ ਕਿ ਇਹ ਵੀਡੀਓ ਪੁਰਾਣੀ ਹੈ ਕਿਉਂਕਿ ਇਸ ਵੀਡੀਓ ਵਿੱਚ ਨਾ ਤਾਂ ਮਮਤਾ ਬੈਨਰਜੀ ਨੇ ਮਾਸਕ ਪਾਇਆ ਹੋਇਆ ਹੈ

ਅਤੇ ਉਨ੍ਹਾਂ ਦੇ ਆਲੇ ਦੁਆਲੇ ਖੜ੍ਹੇ ਲੋਕਾਂ ਨੇ ਵੀ ਕੋਈ ਮਾਸਕ ਨਹੀਂ ਪਾਇਆ ਹੋਇਆ। ਇਸ ਤੋਂ ਇਲਾਵਾ ਮਮਤਾ ਬੈਨਰਜੀ ਨੇ ਇਹ ਐਲਾਨ ਕੀਤਾ ਹੋਇਆ ਹੈ ਕਿ ਉਹ ਹੁਣ ਕੋਈ ਬੀ ਭਾਰੀ ਇਕੱਠ ਨਹੀਂ ਕਰਨਗੇ ਅਤੇ ਉਨ੍ਹਾਂ ਵੱਲੋਂ ਆਪਣੀ ਜਿੱਤ ਦੀ ਖੁਸ਼ੀ ਬੜੀ ਸ਼ਾਂਤੀ ਨਾਲ ਮਨਾਈ ਜਾ ਰਹੀ ਹੈਅਤੇ ਆਪਣੇ ਸਮਰਥਕਾਂ ਦਾ ਧੰਨਵਾਦ ਕੀਤਾ ਜਾ ਰਿਹਾ ਹੈ । ਪਰ ਦੂਜੇ ਪਾਸੇ ਮਮਤਾ ਬੈਨਰਜੀ ਦੀ ਜਿੱਤ ਤੋਂ ਬਾਅਦ ਕਿਸਾਨੀ ਅੰਦੋਲਨ ਵਿਚ ਖ਼ੁਸ਼ੀ ਦੀ ਭਾਰੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ ਦੀ ਬਹੁਮਤ ਨਾਲ ਜਿੱਤ ਹੋਣ ਕਰਕੇ ਮੋਦੀ ਸਰਕਾਰ ਦਾ ਹੰਕਾਰ ਟੁੱਟਿਆ ਹੈ ।

ਇਸ ਲਈ ਮਮਤਾ ਬੈਨਰਜੀ ਦੀ ਜਿੱਤ ਤੋਂ ਬਾਅਦ ਕਿਸਾਨਾਂ ਵਿੱਚ ਲੱਡੂ ਵੰਡੇ ਗਏ ਅਤੇ ਕਿਸਾਨੀ ਆਗੂਆਂ ਦਾ ਕਹਿਣਾ ਹੈ ਕਿ ਇਸ ਜਿੱਤ ਦਾ ਮਤਲਬ ਮੋਦੀ ਦੀ ਹਾਰ ਹੈ । ਇਸ ਤੋਂ ਇਲਾਵਾ ਇਹ ਵੀ ਕਿਹਾ ਜਾ ਰਿਹਾ ਸੀ ਕਿ ਜੇਕਰ ਮੋਦੀ ਪੱਛਮੀ ਬੰਗਾਲ ਵਿੱਚ ਜਿੱਤਦਾ ਹੈ ਤਾਂ ਉਹ ਕਿਸਾਨੀ ਅੰਦੋਲਨ ਨੂੰ ਖਦੇੜ ਕੇ ਰੱਖ ਦੇਵੇਗਾ ਕਿਉਂਕਿ ਉਸ ਦਾ ਆਤਮ ਵਿਸ਼ਵਾਸ ਇਸ ਨਾਲ ਬਹੁਤ ਵਧ ਜਾਣਾ ਸੀ।

ਪਰ ਹੋਇਆ ਇਸ ਦਾ ਉਲਟਾ ਕਿਉਂਕਿ ਹੁਣ ਕਿਸਾਨਾਂ ਦਾ ਆਤਮ ਵਿਸ਼ਵਾਸ ਬਹੁਤ ਵਧ ਗਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਮੋਦੀ ਦਾ ਇਸ ਤੋਂ ਵੀ ਬੁਰਾ ਹਾਲ ਹੋਵੇਗਾ ।

Leave a Reply

Your email address will not be published. Required fields are marked *