ਅਦਾਕਾਰ ਦੇਵ ਖਰੌੜ ਅਤੇ ਉਪਾਸਨਾ ਸਿੰਘ ਉੱਪਰ ਐਫ ਆਈ ਆਰ ਦਰਜ

Uncategorized

ਪੰਜਾਬ ਸਰਕਾਰ ਵੱਲੋਂ ਕਰੋਨਾ ਦੇ ਵਧੇ ਮਾਮਲਿਆਂ ਨੂੰ ਦੇਖਦੇ ਹੋਏ ਫ਼ਿਲਮਾਂ ਦੀ ਸ਼ੂਟਿੰਗ ਬੰਦ ਕਰਨ ਲਈ ਕਿਹਾ ਹੋਇਆ ਹੈ। ਪਰ ਫਿਰ ਵੀ ਫ਼ਿਲਮੀ ਸਿਤਾਰਿਆਂ ਵੱਲੋਂ ਕੋਰੋਨਾ ਹਦਾਇਤਾਂ ਦੀ ਪਾਲਣਾ ਨਾ ਕਰਦੇ ਹੋਏ ਸ਼ੂਟਿੰਗ ਕੀਤੀ ਜਾ ਰਹੀ ਹੈ । ਇਸੇ ਤਰ੍ਹਾਂ ਦੀਆਂ ਬਹੁਤ ਸਾਰੀਆਂ ਖ਼ਬਰਾਂ ਸਾਨੂੰ ਰੋਜ਼ ਹੀ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਪੁਲੀਸ ਦੁਆਰਾ ਫ਼ਿਲਮਾਂ ਦੀ ਸ਼ੂਟਿੰਗ ਰੁਕਵਾਈ ਜਾਂਦੀ ਹੈ ਅਤੇ ਅਦਾਕਾਰਾਂ ਦੇ ਵਿਰੁੱਧ ਕਾਰਵਾਈ ਵੀ ਕੀਤੀ ਜਾਂਦੀ ਹੈ । ਇਸੇ ਤਰ੍ਹਾਂ ਦਾ ਮਾਮਲਾ ਮੋਰਿੰਡਾ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਪ੍ਰਸਿੱਧ ਅਦਾਕਾਰਾ ਉਪਾਸਨਾ ਸਿੰਘ ਅਤੇ ਅਦਾਕਾਰ ਦੇਵ ਖਰੌੜ ਦੀ ਇੱਕ ਫ਼ਿਲਮ ਦੀ ਸ਼ੂਟਿੰਗ ਹੋ ਰਹੀ ਸੀ ।

ਹੋਈ  ਜਾਣਕਾਰੀ ਮੁਤਾਬਕ ਇਹ ਸ਼ੂਟਿੰਗ ਮੋਰਿੰਡਾ ਦੇ ਸ਼ੂਗਰ ਮਿੱਲ ਵਿੱਚ ਹੋ ਰਹੀ ਸੀ , ਜਿੱਥੇ ਕੇ ਸ਼ੂਟਿੰਗ ਕਰਨ ਵਾਲਿਆਂ ਦਾ ਕਾਫ਼ੀ ਇਕੱਠ ਸੀ ਅਤੇ ਜਦੋਂ ਇਸ ਗੱਲ ਦੀ ਸੂਚਨਾ ਪੁਲੀਸ ਨੂੰ ਲੱਗੀ ਤਾਂ ਉਨ੍ਹਾਂ ਨੇ ਜਾ ਕੇ ਛਾਪੇਮਾਰੀ ਕੀਤੀ। ਜਿਸ ਦੌਰਾਨ ਉਨ੍ਹਾਂ ਨੇ ਅਦਾਕਾਰਾ ਉਪਾਸਨਾ ਸਿੰਘ ਸਮੇਤ ਉਨ੍ਹਾਂ ਦੇ ਚੌਦਾਂ ਹੋਰ ਟੀਮ ਮੈਂਬਰਾਂ ਉੱਤੇ ਮੁਕੱਦਮਾ ਦਰਜ ਕੀਤਾ। ਮੋਰਿੰਡਾ ਦੇ ਇੰਸਪੈਕਟਰ ਵਿਜੇ ਕੁਮਾਰ ਦਾ ਕਹਿਣਾ ਹੈ ਕਿ ਸ਼ੂਟਿੰਗ ਦੌਰਾਨ ਕੋਰੋਨਾ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਸੀ।

ਇਸ ਤੋਂ ਇਲਾਵਾ ਇਨ੍ਹਾਂ ਕੋਲ ਸ਼ੂਟਿੰਗ ਕਰਨ ਦੀ ਕੋਈ ਵੀ ਪਰਮਿਸ਼ਨ ਨਹੀਂ ਲਈ ਗਈ ਸੀ ।ਜਿਸ ਕਰਕੇ ਪੁਲੀਸ ਦੁਆਰਾ ਇਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਸ ਮਾਮਲੇ ਵਿੱਚ ਸਿਰਫ਼ ਚੌਦਾਂ ਲੋਕਾਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ ਪਰ ਅਜੇ ਤੱਕ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ । ਦੂਜੇ ਪਾਸੇ ਉਪਾਸਨਾ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਕੋਰੋਨਾ ਨਿਯਮਾਂ ਦੀ ਉਲੰਘਣਾ ਨਹੀਂ ਕੀਤੀ ਗਈ ਅਤੇ ਪੁਲੀਸ ਦੁਆਰਾ ਉਨ੍ਹਾਂ ਉੱਤੇ ਕੋਈ ਕਾਰਵਾਈ ਨਹੀਂ ਕਰਨੀ ਚਾਹੀਦੀ ।

ਦੱਸ ਦੇਈਏ ਕਿ ਪੰਜਾਬ ਵਿੱਚੋਂ ਏਦਾਂ ਦੀਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਪਿਛਲੇ ਦਿਨੀਂ ਜਿੰਮੀ ਸ਼ੇਰਗਿੱਲ ਦੀ ਫ਼ਿਲਮ ਰੁਕਵਾਈ ਗਈ ਸੀ । ਉਸ ਤੋਂ ਬਾਅਦ ਗਿੱਪੀ ਗਰੇਵਾਲ ਦੀ ਫ਼ਿਲਮ ਨੂੰ ਅੱਧ ਵਿਚਕਾਰ ਰੋਕ ਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਸੀ ।

Leave a Reply

Your email address will not be published. Required fields are marked *