ਭਾਈ ਜਗਤਾਰ ਸਿੰਘ ਹਵਾਰਾ ਦੀ ਬੇਲ ਦੀ ਅਰਜ਼ੀ ਖਾਰਿਜ

Uncategorized

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਜ਼ਮਾਨਤ ਨੂੰ ਰੱਦ ਕਰ ਦਿੱਤਾ ਗਿਆ ਹੈ । ਜਿਸ ਤੋਂ ਬਾਅਦ ਸਿੱਖ ਸੰਗਤਾਂ ਵਿਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ ।ਇਸ ਸੰਬੰਧ ਵਿਚ ਭਾਈ ਜਗਤਾਰ ਸਿੰਘ ਹਵਾਰਾ ਦੇ ਐਡਵੋਕੇਟ ਜਸਪਾਲ ਸਿੰਘ ਨੇ ਦੱਸਿਆ ਕਿ ਇਸ ਜੁਲਾਈ ਵਿਚ ਜਗਤਾਰ ਸਿੰਘ ਹਵਾਰਾ ਨੂੰ ਸੋਲ਼ਾਂ ਸਾਲ ਹੋ ਜਾਣਗੇ ਕਸਟਡੀ ਵਿਚ ਗਿਆ ਅਤੇ ਕੋਰਟ ਵੱਲੋਂ ਉਨ੍ਹਾਂ ਕੋਲੋਂ ਕੋਈ ਰਿਕਵਰੀ ਨਾ ਮਿਲਣ ਤੇ ਵੀ ਉਨ੍ਹਾਂ ਨੂੰ ਜੇਲ੍ਹ ਵਿੱਚ ਰੱਖਿਆ ਗਿਆ ਹੈ ,ਨਾ ਹੀ ਕੇਸ ਚਲਾਇਆ ਜਾ ਰਿਹਾ ਹੈ ਅਤੇ ਨਾ ਹੀ ਜ਼ਮਾਨਤ ਦਿੱਤੀ ਜਾ ਰਹੀ ਹੈ। ਐਡਵੋਕੇਟ ਜਸਪਾਲ ਸਿੰਘ ਨੇ ਦੱਸਿਆ ਕਿ ਇਹ ਕੇਸ ਦੋ ਹਜਾਰ ਪੰਜ ਤੋਂ ਸ਼ੁਰੂ ਹੋਇਆ ਸੀ

ਜਿਸ ਵਿੱਚ ਇੱਕ ਮੁੱਖ ਮੰਤਰੀ ਦੇ ਕਤਲ ਕੇਸ ਨੂੰ ਸਾਹਮਣੇ ਲਿਆਂਦਾ ਗਿਆ ਸੀ ।ਚਾਰ ਲੋਕ ਇਸ ਵਿੱਚ ਹੋਰ ਸ਼ਾਮਿਲ ਸੀ ਜਿਨ੍ਹਾਂ ਕੋਲੋਂ ਰਿਕਵਰੀ ਵੀ ਹੋਈ ਸੀ ਪਰ ਉਨ੍ਹਾਂ ਨੂੰ ਬੇਲ ਮਿਲ ਗਈ । ਪਰ ਭਾਈ ਜਗਤਾਰ ਸਿੰਘ ਹਵਾਰਾ ਕੋਲੋਂ ਕੋਈ ਰਿਕਵਰੀ ਵੀ ਨਹੀਂ ਹੋਈ ਸੀ। ਪਰ ਫਿਰ ਵੀ ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲ ਰਹੀ। ਦੋ ਹਜਾਰ ਦੱਸ ਵਿੱਚ ਇਸ ਕੇਸ ਦਾ ਫ਼ੈਸਲਾ ਆਇਆ ਸੀ ਜਿਸ ਤੋਂ ਬਾਅਦ ਇਸ ਕੇਸ ਨੂੰ ਖੋਲ੍ਹਿਆ ਨਹੀਂ ਗਿਆ ,ਉਸ ਤੋਂ ਬਾਅਦ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਇੱਕ ਪਟੀਸ਼ਨ ਪਾਈ ਗਈ ਸੀ ਕਿ ਇਸ ਕੇਸ ਨੂੰ ਦੁਬਾਰਾ ਚਲਾਇਆ ਜਾਵੇ ।

ਕਿਉਂਕਿ ਉਸ ਸਮੇਂ ਇਹ ਕੇਸ ਨੂੰ ਪੈਂਡਿੰਗ ਲਿਸਟ ਵਿਚ ਰੱਖਿਆ ਗਿਆ ਸੀ ਉਨ੍ਹਾਂ ਦੱਸਿਆ ਕਿ ਪਟੀਸ਼ਨ ਪਾਉਣ ਤੋਂ ਬਾਅਦ ਵੀ ਕੇਸ ਨਾ ਤਾਂ ਦੁਬਾਰਾ ਚੱਲ ਰਿਹਾ ਹੈ । ਭਲਕੇ ਭਾਈ ਜਗਤਾਰ ਸਿੰਘ ਹਵਾਰਾ ਦੀ ਜ਼ਮਾਨਤ ਨੂੰ ਖਾਰਿਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨਹੀਂ ਚਾਹੁੰਦੀ ਕਿ ਭਾਈ ਜਗਤਾਰ ਸਿੰਘ ਹਵਾਰਾ ਜੇਲ੍ਹ ਤੋਂ ਬਾਹਰ ਆਉਣਾ ਕਿਉਂਕਿ ਇਸ ਨਾਲ ਸਰਕਾਰਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਸਕਦਾ ਹੈ । ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਜਦੋਂ ਦੀ ਬੀਜੇਪੀ ਸਰਕਾਰ ਬਣੀ ਹੈ ਉਨ੍ਹਾਂ ਵੱਲੋਂ ਦੇਸ਼ ਦੀ ਜੁਡੀਸ਼ਰੀ ਉੱਪਰ ਪੂਰੀ ਤਰ੍ਹਾਂ ਕਬਜ਼ਾ ਕਰ ਲਿਆ ਗਿਆ ਹੈ ਅਤੇ ਦੇਸ਼ ਦੇ ਜੱਜਾਂ ਦੁਆਰਾ ਉਨ੍ਹਾਂ ਦੇ ਮੁਤਾਬਕ ਫ਼ੈਸਲੇ ਲਏ ਜਾ ਰਹੇ ਹਨ ।

ਇਸ ਤੋ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਛੇਤੀ ਤੋਂ ਛੇਤੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਜੇਲ੍ਹ ਤੋਂ ਬਾਹਰ ਕੀਤਾ ਜਾਵੇ ਕਿਉਂਕਿ ਕੋਰਟ ਦੇ ਇਸ ਫ਼ੈਸਲੇ ਤੋਂ ਬਾਅਦ ਸਿੱਖ ਸੰਗਤਾਂ ਵਿਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ ।

Leave a Reply

Your email address will not be published. Required fields are marked *