ਨਵਜੋਤ ਸਿੰਘ ਸਿੱਧੂ ਦੀ ਕਿਸ ਕਾਂਗਰਸੀ ਮੰਤਰੀ ਨਾਲ ਹੋਈ ਸੀਕ੍ਰੇਟ ਮੀਟਿੰਗ ,ਵੇਖੋ ਸਾਰੀ ਗੱਲਬਾਤ

Uncategorized

ਪਿਛਲੇ ਕਾਫ਼ੀ ਸਮੇਂ ਤੋਂ ਨਵਜੋਤ ਸਿੰਘ ਸਿੱਧੂ ਦੁਆਰਾ ਆਪਣੀ ਹੀ ਕਾਂਗਰਸ ਪਾਰਟੀ ਦੇ ਖ਼ਿਲਾਫ਼ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਜਿਸ ਕਰਕੇ ਉਹ ਅੱਜਕੱਲ੍ਹ ਚਰਚਾ ਵਿੱਚ ਹਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਚ ਹੋਏ ਬੇਅਦਬੀ ਮਾਮਲਿਆਂ ਸਬੰਧੀ ਚੰਗੀ ਤਰ੍ਹਾਂ ਜਾਂਚ ਨਹੀਂ ਕਰਵਾ ਰਹੇ ਅਤੇ ਇਸ ਸਬੰਧੀ ਕੈਪਟਨ ਸਰਕਾਰ ਵੱਲੋਂ ਸਹੀ ਫ਼ੈਸਲੇ ਨਹੀਂ ਲੈ ਜਾ ਰਹੇ ਅਤੇ ਦੋਸ਼ੀਆਂ ਨੂੰ ਬਚਾਇਆ ਜਾ ਰਿਹਾ ਹੈ। ਇਸ ਸੰਬੰਧ ਵਿਚ ਨਵਜੋਤ ਸਿੰਘ ਸਿੱਧੂ ਦੁਆਰਾ ਤਿੰਨ ਹੋਰ ਮੰਤਰੀਆਂ ਨਾਲ ਮੀਟਿੰਗ ਕੀਤੀ ਗਈ। ਇਹ ਮੀਟਿੰਗ ਚੰਡੀਗਡ਼੍ਹ ਵਿਚ ਸੀਕਰੇਟ ਤਰੀਕੇ ਨਾਲ ਹੋਈ।

ਇਸ ਮੀਟਿੰਗ ਵਿੱਚ ਮੰਤਰੀ ਸੁਖਜਿੰਦਰ ਰੰਧਾਵਾ, ਚਰਨਜੀਤ ਚੰਨੀ ਤੋਂ ਇਲਾਵਾ ਐਮਐਲਏ ਪਰਗਟ ਸਿੰਘ ਸ਼ਾਮਲ ਸੀ।ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿੱਚ ਬੇਅਦਬੀ ਮਾਮਲਿਆਂ ਨੂੰ ਲੈ ਕੇ ਚਰਚਾ ਕੀਤੀ ਗਈ ਕਿ ਕੈਪਟਨ ਸਰਕਾਰ ਬੇਅਦਬੀ ਮਾਮਲਿਆਂ ਚ ਇਨਸਾਫ ਕਰਨ ਤੋਂ ਭੱਜ ਰਹੀ ਹੈ, ਪਰ ਕਿਸ ਤਰੀਕੇ ਨਾਲ ਕੈਪਟਨ ਸਰਕਾਰ ਉੱਤੇ ਦਬਾਅ ਬਣਾਇਆ ਜਾਵੇ ਤਾਂ ਜੋ ਸਰਕਾਰ ਇਸ ਮਾਮਲੇ ਨੂੰ ਗੰਭੀਰ ਰੂਪ ਵਿੱਚ ਲਏ ।

ਦੱਸ ਦਈਏ ਕਿ ਮੰਤਰੀ ਸੁਖਜਿੰਦਰ ਰੰਧਾਵਾ ਵੱਲੋਂ ਕੈਬਨਿਟ ਮੰਤਰੀਆਂ ਦੀ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਾਹਮਣੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਗਈ ਸੀ।ਪਰ ਕੈਪਟਨ ਅਮਰਿੰਦਰ ਸਿੰਘ ਨੇ ਉਸੇ ਸਮੇਂ ਹੀ ਉਨ੍ਹਾਂ ਦੀ ਅਸਤੀਫੇ ਦੀ ਪੇਸ਼ਕਸ਼ ਨੂੰ ਨਾਮਨਜ਼ੂਰ ਕਰ ਦਿੱਤਾ ਸੀ ।ਇਸ ਤੋਂ ਬਾਅਦ ਮੰਤਰੀ ਸੁਖਜਿੰਦਰ ਰੰਧਾਵਾ ਕਿਸੇ ਵੀ ਕੈਬਨਿਟ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ ।ਇਸ ਤੋਂ ਇਲਾਵਾ ਚਰਨਜੀਤ ਚੰਨੀ ਵੀ ਇਕ ਮੀਟਿੰਗ ਵਿਚ ਗ਼ੈਰਹਾਜ਼ਰ ਰਹੇ ਹਨ। ਐਮਐਲਏ ਪਰਗਟ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਾਫੀ ਸਮਾਂ ਪਹਿਲਾਂ ਹੀ

ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਚਿੱਠੀ ਲਿਖ ਕੇ ਇਹ ਚਿਤਾਵਨੀ ਦਿੱਤੀ ਸੀ ਕਿ ਇਹ ਮਾਮਲਾ ਗੰਭੀਰ ਹੈ ਤੇ ਉਨ੍ਹਾਂ ਨੂੰ ਸਹੀ ਫ਼ੈਸਲੇ ਲੈਣੇ ਚਾਹੀਦੇ ਹਨ ਤਾਂ ਜੋ ਇਸ ਮਾਮਲੇ ਨੂੰ ਛੇਤੀ ਤੋਂ ਛੇਤੀ ਨਿਪਟਾਇਆ ਜਾ ਸਕੇ ਅਤੇ ਇਨਸਾਫ਼ ਕੀਤਾ ਜਾ ਸਕੇ ।

Leave a Reply

Your email address will not be published. Required fields are marked *