ਨਿਹੰਗ ਸਿੰਘਾਂ ਦੇ ਬਾਣੇ ਵਿਚ ਆਏ ਵਿਅਕਤੀ ਵੱਲੋਂ ਗੰਦੀ ਕਰਤੂਤ ,ਸੀ ਸੀ ਟੀ ਵੀ ਵਿਚ ਕੈਦ ਹੋਇਆ ਸਾਰਾ ਮਾਮਲਾ

Uncategorized

ਨਿਹੰਗ ਸਿੰਘਾਂ ਨੂੰ ਲੋਕਾਂ ਦੀ ਰੱਖਿਆ ਕਰਨ ਦਾ ਵਰਦਾਨ ਮਿਲਿਆ ਹੋਇਆ ਹੈ ,ਪਰ ਅੱਜ ਜੋ ਅਸੀਂ ਤੁਹਾਨੂੰ ਖ਼ਬਰ ਸੁਣਾਉਣ ਜਾ ਰਹੇ ਹਾਂ ਉਸ ਵਿੱਚ ਇਕ ਵਿਅਕਤੀ ਜੋ ਕਿ ਨਿਹੰਗ ਸਿੰਘ ਦੇ ਬਾਣੇ ਵਿਚ ਸੀ ਵੱਲੋਂ ਇਕ ਨਿਹੱਥੇ ਉੱਤੇ ਵਾਰ ਕੀਤਾ ਗਿਆ ।ਇਹ ਸਾਰੀ ਘਟਨਾ ਤਰਨਤਾਰਨ ਦੇ ਖਡੂਰ ਸਾਹਿਬ ਦੀ ਹੈ । ਘਟਨਾ ਦੀ ਸੀਸੀਟੀਵੀ ਫੁਟੇਜ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ, ਜਿਸ ਵਿਚ ਸਾਫ ਸਾਫ ਦਿਖਾਈ ਦੇ ਰਿਹਾ ਹੈ ਕਿ ਨਿਹੰਗ ਸਿੰਘ ਅਤੇ ਉਸ ਦੇ ਸਾਥੀਆ ਵੱਲੋਂ ਇਕ ਵਿਅਕਤੀ ਉੱਤੇ ਜਾ-ਨ-ਲੇ-ਵਾ ਹਮਲਾ ਕੀਤਾ ਜਾ ਰਿਹਾ ਹੈ। ਬਾਅਦ ਵਿੱਚ ਬਾਜ਼ਾਰ ਵਿੱਚ ਮੌਜੂਦ ਕੁਝ ਲੋਕਾਂ ਵੱਲੋਂ ਇਸ ਵਿਅਕਤੀ ਦੀ ਜਾਨ ਬਚਾਈ ਗਈ।

ਜਾਣਕਾਰੀ ਮੁਤਾਬਕ ਜਿਸ ਵਿਅਕਤੀ ਤੇ ਹਮਲਾ ਹੋਇਆ ਉਸ ਦਾ ਨਾਂ ਮਨਜੀਤ ਸਿੰਘ ਹੈ ਅਤੇ ਇਹ ਝਗੜਾ ਕੁਝ ਦਿਨ ਪਹਿਲਾਂ ਹੋਇਆ ਸੀ । ਜਿਸ ਤੋਂ ਬਾਅਦ ਮਨਜੀਤ ਸਿੰਘ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਮਨਜੀਤ ਸਿੰਘ ਵੱਲੋਂ ਪੁਲਸ ਸਟੇਸ਼ਨ ਵਿਚ ਜਾ ਕੇ ਇਸ ਦੀ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ ਪਰ ਮਨਜੀਤ ਸਿੰਘ ਦਾ ਕਹਿਣਾ ਹੈ ਕਿ ਸ਼ਿਕਾਇਤ ਦਰਜ ਹੋਣ ਤੋਂ ਬਾਅਦ ਵੀ ਨਿਹੰਗ ਸਿੰਘ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਇਸ ਮਨਿੰਦਰ ਸਿੰਘ ਨਿਹੰਗ ਵੱਲੋਂ ਉਸ ਦੇ ਭਰਾ ਅਤੇ ਭਰਜਾਈ ਉੱਤੇ ਵੀ ਹ-ਮ-ਲਾ ਕੀਤਾ ਗਿਆ ,ਜੋ ਕਿ ਸਿਵਲ ਹਸਪਤਾਲ ਵਿਚ ਕਰਮਚਾਰੀ ਹਨ ।

ਹੁਣ ਇਨ੍ਹਾਂ ਦੇ ਸਾਰੇ ਪਰਿਵਾਰ ਵਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਨਿਹੰਗ ਸਿੰਘ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਹੋ ਰਹੀ ਹੈ ।ਦੂਜੇ ਪਾਸੇ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਸ਼ਿਕਾਇਤਾਂ ਦਰਜ ਹੋਣ ਤੋਂ ਬਾਅਦ ਕਾਰਵਾਈ ਕੀਤੀ ਜਾ ਰਹੀ ਹੈ ,ਪਰ ਮਨਜੀਤ ਸਿੰਘ ਵੱਲੋਂ ਸਮੇਂ ਸਿਰ ਉਨ੍ਹਾਂ ਨੂੰ ਸਟੇਟਮੈਂਟ ਨਹੀਂ ਲਿਖਵਾਈ ਗਈ। ਜਿਸ ਕਾਰਨ ਕਾਰਵਾਈ ਕਰਨ ਵਿਚ ਦੇਰੀ ਹੋ ਰਹੀ ਹੈ ਅਤੇ ਜੋ ਉਨ੍ਹਾਂ ਦੇ ਭਰਾ ਅਤੇ ਭਰਜਾਈ ਉੱਤੇ ਹ-ਮ-ਲਾ ਹੋਣ ਦੀ ਗੱਲ ਹੈ ਉਹ ਅਜੇ ਤਾਜ਼ਾ ਸ਼ਿਕਾਇਤ ਦਰਜ ਕਰਵਾਈ ਗਈ ਹੈ ।

ਪੁਲਸ ਵੱਲੋਂ ਭਰੋਸਾ ਦਿਵਾਇਆ ਜਾ ਰਿਹਾ ਹੈ ਕਿ ਮਨਿੰਦਰ ਸਿੰਘ ਨਿਹੰਗ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇਗਾ।

Leave a Reply

Your email address will not be published. Required fields are marked *