ਬੱਚਿਆਂ ਦੀ ਲੜਾਈ ਨੇ ਲਿਆ ਭਿਆਨਕ ਰੂਪ ,ਹਥਿਆਰਾਂ ਨਾਲ ਕੀਤਾ ਗਿਆ ਹਮਲਾ

Uncategorized

ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਚ ਛੋਟੇ ਬੱਚਿਆਂ ਵਿਚਕਾਰ ਝਗੜਾ ਹੋਇਆ ਜਿਸ ਤੋਂ ਬਾਅਦ ਬੱਚਿਆਂ ਦੇ ਮਾਪਿਆਂ ਵਿਚਕਾਰ ਝਗੜਾ ਹੋਣਾ ਸ਼ੁਰੂ ਹੋਇਆ ਤੇ ਇਨ੍ਹਾਂ ਹਿੰਸਕ ਮਾਹੌਲ ਬਣਿਆ, ਕਿ ਦੋਵੇਂ ਗੁਆਂਢੀ ਇੱਕ ਦੂਜੇ ਦੀ ਜਾਨ ਲੈਣ ਲਈ ਉਤਾਰੂ ਹੋ ਗਏ। ਇਸ ਵਿੱਚ ਇੱਕ ਵਿਅਕਤੀ ਦੀ ਲੱਤ ਤੇ ਜ਼ਖ਼ਮ ਵੀ ਹੋਇਆ ਅਤੇ ਹੁਣ ਇਸ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪੁਲਸ ਸਟੇਸ਼ਨ ਵਿਚ ਜਾ ਕੇ ਸ਼ਿਕਾਇਤ ਦਰਜ ਕਰਵਾਉਣੀ ਚਾਹੀ ਤਾਂ ਪੁਲਸ ਵਾਲਿਆਂ ਨੇ ਉਨ੍ਹਾਂ ਦੀ ਸ਼ਿਕਾਇਤ ਦਰਜ ਨਹੀਂ ਕੀਤੀ । ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰ ਰਾਹੁਲ ਕੁਮਾਰ ਅੱਗੇ ਆਏ ਅਤੇ ਇਸ ਪਰਿਵਾਰ ਦੀ ਸਹਾਇਤਾ ਕਰਨ ਦਾ ਉਨ੍ਹਾਂ ਨੇ ਬੀੜਾ ਚੁੱਕਿਆ।

ਰਾਹੁਲ ਕੁਮਾਰ ਦਾ ਕਹਿਣਾ ਹੈ ਕਿ ਇਹ ਇੱਕ ਗ਼ਰੀਬ ਪਰਿਵਾਰ ਹੈ ਅਤੇ ਇਨ੍ਹਾਂ ਨਾਲ ਗੁਆਂਢੀਆਂ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈਅਤੇ ਬੇਵਜ੍ਹਾ ਇਨ੍ਹਾਂ ਉੱਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ । ਝਗੜੇ ਦੇ ਦੌਰਾਨ ਇਨ੍ਹਾਂ ਦੀ ਨੂੰਹ ਦੇ ਢਿੱਡ ਵਿਚ ਲੱਤਾਂ ਮਾਰੀਆਂ ਗਈਆਂ ਅਤੇ ਛੱਬੀ ਸਾਲਾ ਲੜਕੀ ਦੀ ਇੱਜ਼ਤ ਨੂੰ ਹੱਥ ਪਾਇਆ ਗਿਆ , ਪਰ ਪੁਲੀਸ ਵੱਲੋਂ ਇਨ੍ਹਾਂ ਦੀ ਦਰਖਾਸਤ ਨਹੀਂ ਲਿਖੀ ਗਈ। ਜਿਸ ਤੋਂ ਬਾਅਦ ਇਨ੍ਹਾਂ ਨੂੰ ਮੀਡੀਆ ਬੁਲਾਉਣਾ ਪਿਆ ਉਸ ਤੋਂ ਬਾਅਦ ਪੁਲੀਸ ਦੁਆਰਾ ਇਨ੍ਹਾਂ ਦੀ ਸ਼ਿਕਾਇਤ ਦਰਜ ਕੀਤੀ ਗਈ ਹੈ।

ਇਸ ਸ਼ਿਕਾਇਤ ਵਿੱਚ ਰੈਂਬੋ ਅਤੇ ਉਸ ਦੇ ਭਰਾ ਦੇ ਖਿਲਾਫ ਰਿਪੋਰਟ ਲਿਖੀ ਗਈ ਹੈ ।ਪੁਲੀਸ ਮੁਲਾਜ਼ਮ ਦਾ ਕਹਿਣਾ ਹੈ ਕੇ ਐੱਮ ਐੱਲ ਆਰ ਦੀ ਰਿਪੋਰਟ ਆਉਣੀ ਬਾਕੀ ਹੈ ਅਤੇ ਏ ਐੱਸ ਆਈ ਹੀਰਾ ਸਿੰਘ ਵੱਲੋਂ ਇਸ ਕੇਸ ਦੀ ਪਡ਼ਤਾਲ ਕੀਤੀ ਜਾ ਰਹੀ ਹੈਅਤੇ ਛੇਤੀ ਹੀ ਦੋਸ਼ੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉੱਧਰ ਪੀਡ਼ਤ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਪੈਸੇ ਦੀ ਕਮੀ ਹੈ ਜਿਸ ਕਰਕੇ ਉਨ੍ਹਾਂ ਨੂੰ ਇਨਸਾਫ ਮਿਲਣ ਵਿਚ ਦੇਰੀ ਹੋ ਰਹੀ ਹੈ ।ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰ ਰਾਹੁਲ ਕੁਮਾਰ ਦਾ ਕਹਿਣਾ ਹੈ

ਕਿ ਜੇਕਰ ਇਸ ਪਰਿਵਾਰ ਨੂੰ ਪੁਲਸ ਇਨਸਾਫ ਨਹੀਂ ਦਿਵਾ ਸਕੀ ਤਾਂ ਆਮ ਆਦਮੀ ਪਾਰਟੀ ਵੱਲੋਂ ਇਸ ਪਰਿਵਾਰ ਨੂੰ ਇਨਸਾਫ ਦਿਵਾਉਣ ਦੇ ਲਈ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ।

Leave a Reply

Your email address will not be published. Required fields are marked *