ਹੜਤਾਲ ਉਪਰ ਬੈਠੇ ਐਨ ਐਚ ਐਮ ਮੁਲਾਜ਼ਮਾਂ ਖ਼ਿਲਾਫ਼ ਵੱਡਾ ਐਕਸ਼ਨ,ਜੇ ਨਹੀਂ ਆਉਂਦੇ ਤਾਂ ਰੱਖ ਲਓ ਨਵਾਂ ਸਟਾਫ

Uncategorized

ਪੰਜਾਬ ਦੇ ਬਹੁਤ ਸਾਰੇ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਅੱਗੇ ਉਨ੍ਹਾਂ ਨੂੰ ਪੱਕੇ ਕਰਨ ਦੀ ਗੁਹਾਰ ਲਗਾਈ ਜਾ ਰਹੀ ਹੈ,ਪਰ ਪੰਜਾਬ ਸਰਕਾਰ ਉੱਤੇ ਇਸ ਦਾ ਕੋਈ ਅਸਰ ਹੁੰਦਾ ਦਿਖਾਈ ਨਹੀਂ ਦੇ ਰਿਹਾ । ਇਸ ਵਾਸਤੇ ਬਹੁਤ ਸਾਰੇ ਸਰਕਾਰੀ ਕਰਮਚਾਰੀ ਲਗਾਤਾਰ ਧਰਨੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਰੋਜ਼ਾਨਾ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਜਾਂਦੀ ਹੈ,ਪਰ ਉਨ੍ਹਾਂ ਦੀ ਮੰਗ ਵੱਲ ਕਿਸੇ ਸਰਕਾਰੀ ਲੀਡਰ ਵੱਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ। ਇਥੋਂ ਤੱਕ ਕਿ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿ ਜੇਕਰ ਆਪਣੇ ਕੰਮ ਉੱਤੇ ਵਾਪਸ ਨਹੀਂ ਜਾਣਗੇ ਤਾਂ ਉਨ੍ਹਾਂ ਨੂੰ ਜੋ ਕੰਮ ਮਿਲਿਆ ਹੋਇਆ ਸੀ

ਉਹ ਵੀ ਖੋਹ ਲਿਆ ਜਾਵੇਗਾ। ਇਸੇ ਦੌਰਾਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਕਿਹਾ ਸੀ ਕਿ ਦੱਸ ਮਈ ਤੱਕ ਜੇਕਰ ਉਹ ਕੰਮ ਤੇ ਨਹੀਂ ਪਰਤਣਗੇ ਤਾਂ ਉਹ ਉਨ੍ਹਾਂ ਨੂੰ ਕੰਮ ਤੋਂ ਕੱਢ ਦੇਣਗੇ ਇਸ ਤੋਂ ਬਾਅਦ ਉਹ ਆਪਣੀ ਨੌਕਰੀ ਗਵਾਉਣ ਦੇ ਜ਼ਿੰਮੇਵਾਰ ਖੁਦ ਹੋਣਗੇ । ਇਸ ਮਾਮਲੇ ਉੱਤੇ ਗੱਲਬਾਤ ਕਰਦੇ ਹੋਏ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਨ੍ਹਾਂ ਵਿਚੋਂ ਕੁਝ ਪਰਸੈਂਟ ਲੋਕ ਹੀ ਉਨ੍ਹਾਂ ਦੀ ਗੱਲ ਮੰਨਣ ਨੂੰ ਤਿਆਰ ਨਹੀਂ ਹਨ, ਪਰ ਬਾਕੀ ਲੋਕ ਆਪਣੇ ਕੰਮਾਂ ਤੇ ਵਾਪਸ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਸਰਕਾਰੀ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾ ਰਹੀਆਂ ਹਨ ਸਰਕਾਰ ਵੱਲੋਂ ਇਨ੍ਹਾਂ ਨੂੰ ਵਧੀਆ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ , ਪਰ ਫਿਰ ਵੀ ਇਹ ਲੋਕ ਉਨ੍ਹਾਂ ਦਾ ਸਹਿਯੋਗ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਦੇਸ਼ ਉਤੇ ਹੁਣ ਮੁਸੀਬਤ ਆਈ ਹੋਈ ਹੈ ਤਾਂ ਇਨ੍ਹਾਂ ਨੂੰ ਚਾਹੀਦਾ ਹੈ ਕਿ ਇਹ ਸਰਕਾਰ ਦਾ ਸਹਿਯੋਗ ਕਰਨ । ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਦੇ ਮੁੱਖ ਅਧਿਕਾਰੀਆਂ ਨਾਲ ਉਨ੍ਹਾਂ ਦੀ ਮੀਟਿੰਗ ਹੋ ਚੁੱਕੀ ਹੈ ਜਿਸ ਦੌਰਾਨ ਇਹ ਫ਼ੈਸਲਾ ਲੈ ਲਿਆ ਗਿਆ ਹੈ

ਕਿ ਇਹ ਸਾਰੇ ਕਰਮਚਾਰੀ ਆਪਣੇ ਕੰਮਾਂ ਤੇ ਵਾਪਸ ਜਾਣਗੇ । ਉਨ੍ਹਾਂ ਦੱਸਿਆ ਕਿ ਕੁਝ ਪ੍ਰਤੀਸ਼ਤ ਲੋਕ ਹੀ ਅੜੇ ਹੋਏ ਹਨ ਅਤੇ ਉਨ੍ਹਾਂ ਖ਼ਿਲਾਫ਼ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *