ਮਰੀਜ਼ਾਂ ਦੀ ਮਦਦ ਕਰਨ ਵਾਲੇ ਪੱਪੂ ਯਾਦਵ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

Uncategorized

ਬਿਹਾਰ ਦੇ ਪੂਰਬ ਸਾਂਸਦ ਪੱਪੂ ਯਾਦਵ ਨੂੰ ਬਿਹਾਰ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਜਾਣਕਾਰੀ ਹੈ ਕਿ ਉਨ੍ਹਾਂ ਵੱਲੋਂ ਕੋਵਿੱਡ ਦੇ ਦੌਰਾਨ ਹਿੰਸਾ ਫੈਲਾਉਣ ਅਤੇ ਸਰਕਾਰੀ ਕੰਮਾਂ ਵਿੱਚ ਰੁਕਾਵਟ ਬਣਨ ਦੇ ਦੋਸ਼ ਲੱਗੇ ਹਨ ।ਜਿਸ ਦੇ ਕਾਰਨ ਉਨ੍ਹਾਂ ਉੱਪਰ ਇਹ ਕਾਰਵਾਈ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਮੰਗਲਵਾਰ ਦੇ ਦਿਨ ਪੱਪੂ ਯਾਦਵ ਨੂੰ ਪਟਨਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ ,ਜਿਸਦੀ ਜਾਣਕਾਰੀ ਪੱਪੂ ਯਾਦਵ ਨੇ ਟਵੀਟ ਕਰਕੇ ਵੀ ਦਿੱਤੀ ਸੀ ਉਨ੍ਹਾਂ ਲਿਖਿਆ ਕਿ ਉਨ੍ਹਾਂ ਵੱਲੋਂ ਲੋਕਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ ਅਤੇ ਇਸ ਦੇਸ਼ ਵਿੱਚ ਲੋਕਾਂ ਦੀ ਸਹਾਇਤਾ ਕਰਨਾ ਅਪਰਾਧ ਹੈ ।

ਇਸ ਲਈ ਉਨ੍ਹਾਂ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇ ਉਨ੍ਹਾਂ ਨੂੰ ਜੇਲ੍ਹ ਵਿੱਚ ਬੰਦ ਕਰਕੇ ਰੱਖਿਆ ਜਾਵੇ ।ਦੱਸ ਦੇਈਏ ਕਿ ਜਦੋਂ ਦਾ ਕੋਰੋਨਾ ਕਾਲ ਸ਼ੁਰੂ ਹੋਇਆ ਹੈ ਉਦੋਂ ਤੋਂ ਲੈ ਕੇ ਹੀ ਪੱਪੂ ਯਾਦਵ ਵੱਲੋਂ ਬਹੁਤ ਸਾਰੇ ਲੋਕਾਂ ਦੀ ਮੱਦਦ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਆਕਸੀਜਨ ਦੇ ਸਿਲੰਡਰ ਵੀ ਵੰਡੇ ਹਨ ਇਸ ਤੋਂ ਇਲਾਵਾ ਹਸਪਤਾਲਾਂ ਵਿੱਚ ਪਏ ਮਰੀਜ਼ਾਂ ਦੀ ਬੀ ਪੈਸਿਆਂ ਨਾਲ ਮਦਦ ਕੀਤੀ ਹੈ ।ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਘਰ ਵਿੱਚ ਹੀ ਲੰਗਰ ਦਾ ਪ੍ਰਬੰਧ ਕੀਤਾ ਹੋਇਆ ਹੈ ਜਿਥੇ ਕਿ ਡੱਬਿਆਂ ਵਿੱਚ ਪੈਕਿੰਗ ਕਰ ਕੇ ਲੋੜਵੰਦਾਂ ਲਈ ਖਾਣਾ ਭੇਜਿਆ ਜਾਂਦਾ ਹੈ ।

ਇਸ ਤੋਂ ਇਲਾਵਾ ਵੀ ਓਡਾ ਦੁਬਾਰਾ ਬਹੁਤ ਕਦਮ ਚੁੱਕੇ ਜਾ ਰਹੇ ਹਨਇਸੇ ਕਾਰਨ ਬਹੁਤ ਸਾਰੇ ਲੋਕ ਉਨ੍ਹਾਂ ਦੇ ਸਮਰਥਕ ਹਨ ।ਜਦੋਂ ਉਨ੍ਹਾਂ ਦੇ ਸਮਰਥਕਾਂ ਨੂੰ ਪੱਪੂ ਯਾਦਵ ਦੀ ਗ੍ਰਿਫ਼ਤਾਰੀ ਦੀ ਖ਼ਬਰ ਪਤਾ ਲੱਗੀ ਤਾਂ ਬਹੁਤ ਸਾਰੀ ਭੀੜ ਉਨ੍ਹਾਂ ਦੇ ਨਿਵਾਸ ਅਸਥਾਨ ਤੇ ਇਕੱਠੀ ਹੋਣੀ ਸ਼ੁਰੂ ਹੋ ਗਈ। ਕਿਉਂਕਿ ਪਿਛਲੀ ਵਾਰ ਦੀ ਉਨ੍ਹਾਂ ਨੂੰ ਉਨ੍ਹਾਂ ਦੇ ਘਰ ਤੋਂ ਹੀ ਗ੍ਰਿਫਤਾਰ ਕੀਤਾ ਗਿਆ ਸੀ ਪੱਪੂ ਯਾਦਵ ਨੇ ਦੱਸਿਆ ਕਿ ਉਹ ਹਮੇਸ਼ਾ ਲੋਕਾਂ ਦੀ ਸੇਵਾ ਕਰਦੇ ਆਏ ਹਨ ਅਤੇ ਕਰਦੇ ਰਹਿਣਗੇ ।ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਬੀਜੇਪੀ ਦੇ ਇਕ ਲੀਡਰ ਦੀ ਦਾ ਪਰਦਾਫਾਸ਼ ਕੀਤਾ ਗਿਆ ਸੀ ਇਸੇ ਕਾਰਨ ਬੀਜੇਪੀ ਸਰਕਾਰ ਵੱਲੋਂ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਉਨ੍ਹਾਂ ਦੇ ਸਮਰਥਕਾਂ ਵਿੱਚ ਵੀ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਬਹੁਤ ਸਾਰੇ ਲੋਕ ਉਨ੍ਹਾਂ ਨੂੰ ਪਸੰਦ ਕਰਦੇ ਹਨ ਕਿਉਂਕਿ ਹਮੇਸ਼ਾ ਹੀ ਉਨ੍ਹਾਂ ਦੁਆਰਾ ਗ਼ਰੀਬ ਲੋਕਾਂ ਦੀ ਸਹਾਇਤਾ ਕੀਤੀ ਜਾਂਦੀ ਹੈ ।

Leave a Reply

Your email address will not be published. Required fields are marked *