ਪਿੰਡ ਤੇ ਵਿਚਾਲੇ ਟੋਟੇ ਕਰ ਕੇ ਸੁੱਟਿਆ ਨੌਜਵਾਨ ,ਪਰਿਵਾਰ ਵਾਲਿਆਂ ਦਾ ਰੋ ਰੋ ਬੁਰਾ ਹਾਲ

Uncategorized

ਫ਼ਿਰੋਜ਼ਪੁਰ ਤੋਂ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆ ਰਹੀ ਹੈ। ਜਿਥੇ ਕਿ ਇੱਕ ਵਿਅਕਤੀ ਦਾ ਕਤਲ ਇਸ ਤਰੀਕੇ ਨਾਲ ਕੀਤਾ ਗਿਆ ਕਿ ਉਸ ਦੇ ਸਿਰ ਦੇ ਸਾਰੇ ਅੰਗ ਕੱਟ ਦਿੱਤੇ ਗਏ ।ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਮਾਤਮ ਛਾਇਆ ਹੋਇਆ ਹੈ। ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਦੇ ਮਨਾਂ ਵਿੱਚ ਬਹੁਤ ਸਵਾਲ ਉੱਠ ਰਹੇ ਹਨ ਕਿ ਇਹ ਘਟੀਆ ਹਰਕਤ ਕੌਣ ਕਰ ਸਕਦਾ ਹੈ। ਕਿਉਂਕਿ ਅਜੇ ਤਕ ਇਹ ਨਹੀਂ ਪਤਾ ਚੱਲਿਆ ਕਿ ਇਹ ਕਤਲ ਕਿਸਨੇ ਕੀਤਾ ਹੈ ।ਇੱਕ ਪਾਸੇ ਕਿਹਾ ਜਾ ਰਿਹਾ ਹੈ ਕਿ ਇਹ ਕਤਲ ਨਹੀਂ ਹੈ , ਪਰ ਪਰਿਵਾਰਕ ਮੈਂਬਰਾਂ ਵੱਲੋਂ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਕਿਸੇ ਵਿਅਕਤੀ ਵੱਲੋਂ ਉਸ ਦਾ ਕਤਲ ਕੀਤਾ ਗਿਆ ਹੈ।

ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਅੱਗੇ ਗੁਹਾਰ ਲਗਾਈ ਹੈ ਕਿ ਛੇਤੀ ਤੋਂ ਛੇਤੀ ਇਸ ਮਾਮਲੇ ਦੀ ਛਾਣਬੀਣ ਕਰ ਕੇ ਦੋਸ਼ੀ ਨੂੰ ਫੜਿਆ ਜਾਵੇ। ਮ੍ਰਿਤਕ ਵਿਅਕਤੀ ਦੇ ਛੋਟੇ ਭਰਾ ਨੇ ਦੱਸਿਆ ਕਿ ਉਹ ਕੱਲ੍ਹ ਸ਼ਾਮੀਂ ਘਰ ਨਹੀਂ ਆਇਆ ਸੀ ਕਿਉਂਕਿ ਉਹ ਤੂੜੀ ਦੇ ਕੰਮ ਤੇ ਗਿਆ ਹੋਇਆ ਸੀ ਪਰ ਉਨ੍ਹਾਂ ਨੂੰ ਬਾਅਦ ਵਿੱਚ ਪਤਾ ਚੱਲਿਆ ਹੈ ਕਿ ਘਰ ਤੋਂ ਬਾਹਰ ਉਸ ਦੀ ਕਿਸੇ ਨਾਲ ਲੜਾਈ ਹੋਈ ਸੀ । ਜਾਣਕਾਰੀ ਮੁਤਾਬਕ ਮ੍ਰਿਤਕ ਵਿਅਕਤੀ ਦੀ ਜੱਸਾ ਅਤੇ ਕਾਲਾ ਨਾਂ ਦੇ ਵਿਅਕਤੀ ਨਾਲ ਲੜਾਈ ਹੋਈ ਸੀ ਕਿਉਂਕਿ ਮ੍ਰਿਤਕ ਵਿਅਕਤੀ ਵੱਲੋਂ ਇਨ੍ਹਾਂ ਦੋਨਾਂ ਵਿਅਕਤੀਆਂ ਤੋਂ ਸ਼ਰਾਬ ਪੀਣ ਲਈ ਪੈਸੇ ਮੰਗੇ ਜਾ ਰਹੇ ਸੀ ,

ਪਰ ਉਨ੍ਹਾਂ ਨੇ ਮਨ੍ਹਾ ਕੀਤਾ ਤੇ ਇਸੇ ਦੌਰਾਨ ਉਨ੍ਹਾਂ ਦੀ ਲੜਾਈ ਹੋਈ। ਜਿਸ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਬਹੁਤ ਹੀ ਖਸਤਾ ਹਾਲਤ ਵਿਚ ਮਿਲੀ ।ਇਸ ਵਿਅਕਤੀ ਦੀ ਲਾਸ਼ ਨੂੰ ਦੇਖ ਕੇ ਸਾਰੇ ਹੈਰਾਨ ਰਹਿ ਗਏ ਕਿਉਂਕਿ ਇਸ ਦੀਆਂ ਲੱਤਾਂ ਬਾਹਵਾਂ ਅਤੇ ਧੜ ਸਭ ਅਲੱਗ ਅਲੱਗ ਪਏ ਸੀ। ਜਿਸ ਤੋਂ ਬਾਅਦ ਇਨ੍ਹਾਂ ਦੇ ਪਰਿਵਾਰਕ ਮੈਂਬਰ ਦਾ ਬਹੁਤ ਬੁਰਾ ਹਾਲ ਹੈ ਸਾਰੇ ਰੋ ਰੋ ਕੇ ਇਨਸਾਫ਼ ਦੀ ਗੁਹਾਰ ਲਗਾ ਰਹੇ ਹਨ ਕਿ ਮ੍ਰਿਤਕ ਵਿਅਕਤੀ ਨਾਲ ਇਨਸਾਫ਼ ਹੋਣਾ ਚਾਹੀਦਾ ਹੈ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਦੇ ਪਿੱਛੇ ਭੇਜਿਆ ਜਾਣਾ ਚਾਹੀਦਾ ਹੈ ।ਦੂਜੇ ਪਾਸੇ ਪੁਲੀਸ ਵੱਲੋਂ ਇਹ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲੀਸ ਦਾ ਕਹਿਣਾ ਹੈ

ਕਿ ਪੋਸਟਮਾਰਟਮ ਤੋਂ ਬਾਅਦ ਹੀ ਪਤਾ ਚੱਲੇਗਾ ਕਿਸ ਦਾ ਕਤਲ ਕਿਸ ਤਰੀਕੇ ਨਾਲ ਹੋਇਆ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਸ ਕੇਸ ਦੀ ਛਾਣਬੀਣ ਚੰਗੇ ਤਰੀਕੇ ਨਾਲ ਕੀਤੀ ਜਾਵੇਗੀ ਅਤੇ ਛੇਤੀ ਹੀ ਇਨਸਾਫ ਕੀਤਾ ਜਾਵੇਗਾ।

Leave a Reply

Your email address will not be published. Required fields are marked *