ਜਨਾਨੀ ਦੇ ਨਾਲ ਨੰਗਾ ਫੜਿਆ ਗਿਆ ਏ ਐੱਸ ਆਈ ,ਪਿੰਡ ਵਾਲਿਆਂ ਨੇ ਮਾਰਿਆ ਛਾਪਾ ,

Uncategorized

ਬਠਿੰਡਾ ਤੋਂ ਇੱਕ ਬਹੁਤ ਹੀ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆ ਰਹੀ ਹੈ ,ਜਿਥੇ ਕਿ ਇਕ ਏ ਐੱਸ ਆਈ ਨੂੰ ਪਿੰਡ ਵਾਲਿਆਂ ਵੱਲੋਂ ਇੱਕ ਜ਼ਨਾਨੀ ਨਾਲ ਰੰਗੇ ਹੱਥੀਂ ਬਲਾਤਕਾਰ ਕਰਦੇ ਹੋਏ ਫੜਿਆ ਗਿਆ ।ਜਿਸ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਇਸ ਦੀ ਵੀਡੀਓ ਵੀ ਬਣਾਈ ਗਈ ਅਤੇ ਸੋਸ਼ਲ ਮੀਡੀਆ ਤੇ ਵਾਇਰਲ ਵੀ ਕੀਤੀ ਗਈ। ਜਾਣਕਾਰੀ ਮੁਤਾਬਕ ਵੀਰਪਾਲ ਕੌਰ ਨਾਮ ਦੀ ਔਰਤ ਨਾਲ ਗੁਰਵਿੰਦਰ ਸਿੰਘ ਨਾਂ ਦੇ ਏਐਸਆਈ ਵੱਲੋਂ ਬਲਾਤਕਾਰ ਕੀਤਾ ਜਾ ਰਿਹਾ ਸੀ। ਵੀਰਪਾਲ ਕੌਰ ਨੇ ਦੱਸਿਆ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਏਐਸਆਈ ਉਸ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਸੀ

ਇਸ ਤੋਂ ਇਲਾਵਾ ਉਸ ਨੇ ਦੱਸਿਆ ਕਿ ਉਹ ਇੱਕ ਵਿਧਵਾ ਔਰਤ ਹੈ ਉਸ ਦਾ ਇੱਕ ਵੀਹ ਸਾਲ ਦਾ ਪੁੱਤਰ ਹੈ ,ਜਿਸ ਨੂੰ ਕਿ ਏਐਸਆਈ ਗੁਰਵਿੰਦਰ ਸਿੰਘ ਵੱਲੋਂ ਝੂਠੇ ਕੇਸ ਬਣਾ ਕੇ ਜੇਲ੍ਹ ਭੇਜ ਦਿੱਤਾ ਗਿਆ ਅਤੇ ਉਸ ਤੋਂ ਬਾਅਦ ਉਸ ਨਾਲ ਗਲਤ ਹਰਕਤਾਂ ਕਰਦਾ ਰਿਹਾ। ਵੀਰਪਾਲ ਕੌਰ ਨੇ ਦੱਸਿਆ ਕਿ ਤਿੰਨ ਮਹੀਨੇ ਪਹਿਲਾਂ ਗੁਰਵਿੰਦਰ ਸਿੰਘ ਨੇ ਉਸ ਨੂੰ ਗੱਲਬਾਤ ਕਰਨ ਲਈ ਕਿਹਾ ਸੀ ਪਰ ਜਦੋਂ ਉਸ ਨੇ ਮਨ੍ਹਾ ਕੀਤਾ ਤਾਂ ਉਸ ਦੇ ਬੇਟੇ ਨੂੰ ਭੁੱਕੀ ਦੇ ਝੂਠੇ ਕੇਸ ਵਿੱਚ ਜੇਲ੍ਹ ਭੇਜ ਦਿੱਤਾ, ਜਿਸ ਵਿੱਚ ਗੁਰਵਿੰਦਰ ਸਿੰਘ ਦੀ ਗਵਾਹੀ ਪਈ ਸੀ ਕਿ ਉਸ ਵੱਲੋਂ ਰੰਗੇ ਹੱਥੀਂ ਉਸਦੇ ਬੇਟੇ ਨੂੰ ਫੜਿਆ ਗਿਆ ਹੈ।

ਉਸਨੇ ਦੱਸਿਆ ਕਿ ਪਹਿਲਾਂ ਵੀ ਗੁਰਵਿੰਦਰ ਸਿੰਘ ਵੱਲੋਂ ਉਸ ਦੇ ਪੁੱਤਰ ਨੂੰ ਜੇਲ੍ਹ ਵਿੱਚੋਂ ਬਾਹਰ ਕਢਵਾਉਣ ਦੇ ਬਦਲੇ ਉਸ ਨਾਲ ਬਲਾਤਕਾਰ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਇਸ ਗੱਲ ਦੀ ਖਬਰ ਹਰ ਕਿਸੇ ਨੂੰ ਸੀ ਅਤੇ ਉਸ ਨੇ ਆਪਣੀਆਂ ਭੈਣਾਂ ਅਤੇ ਰਿਸ਼ਤੇਦਾਰਾਂ ਨੂੰ ਵੀ ਇਸ ਬਾਰੇ ਦੱਸਿਆ ਹੋਇਆ ਸੀ ਪਰ ਇਹ ਏਐੱਸਆਈ ਕਿਸੇ ਤੋਂ ਵੀ ਨਹੀਂ ਡਰਦਾ ਸੀ ਤੇ ਨਾ ਹੀ ਕੋਈ ਛੇਤੀ ਉਸ ਦੀ ਗੱਲ ਤੇ ਯਕੀਨ ਕਰਦਾ ਸੀ ।ਪਰ ਹੁਣ ਇਸ ਨੂੰ ਰੰਗੇ ਹੱਥੀਂ ਫੜ ਲਿਆ ਗਿਆ ਹੈ ਤਾਂ ਹੀ ਪੁਲਸ ਮੁਲਾਜ਼ਮਾਂ ਵਲੋਂ ਵੀ ਇਸ ਗੱਲ ਉੱਤੇ ਯਕੀਨ ਕੀਤਾ ਜਾ ਰਿਹਾ ਹੈ।

ਹੁਣ ਪਿੰਡ ਵਾਸੀਆਂ ਵਲੋਂ ਗੁਰਵਿੰਦਰ ਸਿੰਘ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਹ ਬਾਠ ਪਿੰਡ ਦਾ ਰਹਿਣ ਵਾਲਾ ਹੈ ਅਤੇ ਇਸ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ ਅਤੇ ਇਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *