ਬਲਬੀਰ ਸਿੱਧੂ ਦਾ ਵੱਡਾ ਬਿਆਨ ,ਘਰ ਘਰ ਜਾ ਕੇ ਹੋਵੇਗੀ ਕੋਰੋਨਾ ਟੈਸਟਿੰਗ

Uncategorized

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੋਰੂਨਾ ੳੁੱਤੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਪੰਜਾਬ ਵਿਚ ਵੈਕਸੀਨ ਦੀ ਕਮੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਦੀ ਮਦਦ ਨਹੀਂ ਕੀਤੀ ਜਾ ਰਹੀ ।ਜਿਸ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਪੰਜਾਬ ਵਿੱਚ ਦਿਨੋਂ ਦਿਨ ਮਰੀਜ਼ ਵਧਦੇ ਜਾ ਰਹੇ ਹਨ। ਪਰ ਵੈਕਸੀਨ ਦੀ ਕਮੀ ਹੋਣ ਕਾਰਨ ਲੋਕਾਂ ਨੂੰ ਸਮੇਂ ਸਿਰ ਵੈਕਸੀਨ ਨਹੀਂ ਦਿੱਤੀ ਜਾ ਰਹੀ ਜਿਸ ਕਾਰਨ ਇਸ ਮਹਾਂਮਾਰੀ ਦਾ ਪ੍ਰਕੋਪ ਜਾਰੀ ਹੈ ।ਪਰ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੈਸੇ ਦੇ ਕੇ ਵੈਕਸੀਨ ਮੰਗਵਾਈ ਗਈ ਹੈ

ਪਰ ਕੇਂਦਰ ਸਰਕਾਰ ਵੱਲੋਂ ਅਜੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜੋ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਵੈਂਟੀਲੇਟਰ ਦਿੱਤੇ ਗਏ ਹਨ ਉਹ ਵੀ ਚੰਗੀ ਤਰ੍ਹਾਂ ਕੰਮ ਨਹੀਂ ਕਰਦੇ ਜਿਸ ਲਈ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਨਵੇਂ ਵੈਂਟੀਲੇਟਰ ਦੀ ਵੀ ਮੰਗ ਕੀਤੀ ਹੈ ਅਤੇ ਲੋਕਾਂ ਨੂੰ ਵੀ ਸਲਾਹ ਦਿੱਤੀ ਕਿ ਲੋਕਾਂ ਨੂੰ ਆਪਣੇ ਧਿਆਨ ਰੱਖਣ ਦੀ ਲੋੜ ਹੈ ਕਿਉਂਕਿ ਇਹ ਮਹਾਂਮਾਰੀ ਬਹੁਤ ਭਿਆਨਕ ਹੈ। ਇਸ ਤੋਂ ਇਲਾਵਾ ਜੇਕਰ ਸਾਵਧਾਨੀਆਂ ਨਹੀਂ ਵਰਤੀਆਂ ਜਾਣਗੀਆਂ ਤਾਂ ਇਹ ਮਹਾਂਮਾਰੀ ਹੋਰ ਵੀ ਵਧ ਸਕਦੀ ਹੈ ।

ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਅਜੇ ਪੰਜਾਬ ਵਿੱਚ ਸਥਿਤੀ ਠੀਕ ਹੈ ਪਰ ਫਿਰ ਵੀ ਲੋਕਾਂ ਨੂੰ ਆਪਣਾ ਧਿਆਨ ਰੱਖਣ ਦੀ ਲੋੜ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਹਸਪਤਾਲ ਦੇ ਸਟਾਫ ਤੇ ਵੀ ਗੱਲਬਾਤ ਕੀਤੀ ਕਿ ਜਿਸ ਨੂੰ ਲੋੜ ਦੇ ਮੁਤਾਬਕ ਬਿਤਾਇਆ ਜਾ ਰਿਹਾ ਹੈ ਅਤੇ ਬਹੁਤ ਸਾਰੀਆਂ ਜਗ੍ਹਾਵਾਂ ਤੇ ਨਵੇਂ ਡਾਕਟਰ ਲਿਆਂਦੇ ਗਏ ਹਨ ਜੋ ਕਿ ਕੋਰੋਨਾ ਮਰੀਜ਼ਾਂ ਦਾ ਇਲਾਜ ਕਰਨਗੇ । ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਵਿਚ ਲਾਕਡਾਊਨ ਤੇ ਵੀ ਗੱਲਬਾਤ ਕੀਤੀ ਉਨ੍ਹਾਂ ਕਿਹਾ ਅਜੇ ਪੰਜਾਬ ਵਿਚ ਲੋਕ ਡੌਨ ਤੂੰ ਪੂਰੀ ਤਰ੍ਹਾਂ ਲਗਾਉਣ ਦੀ ਲੋੜ ਨਹੀਂ ਹੈ ਕਿਉਂਕਿ ਪੰਜਾਬ ਦੇ ਹਾਲਾਤ ਦੂਜੀਆਂ ਸਟੇਟਾਂ ਦੇ ਮੁਕਾਬਲੇ ਰਾਜੇ ਠੀਕ ਹਨ।

ਪਰ ਜੇਕਰ ਕਰੋਨਾ ਦੇ ਮਰੀਜ਼ ਹੋਰ ਵੀ ਵਧਦੇ ਹਨ ਤਾਂ ਪੂਰਾ ਲਾਕਡਾਊਨ ਲਗਾਉਣ ਵਾਸਤੇ ਸਾਡੇ ਪੰਜਾਬ ਦੇ ਐਕਸਪਰਟ ਜ਼ਰੂਰ ਸੋਚ ਸਕਦੇ ਹਨ । ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅਠਾਰਾਂ ਤੋਂ ਚੁਤਾਲੀ ਸਾਲ ਦੇ ਵਿਅਕਤੀਆਂ ਨੂੰ ਵੈਕਸੀਨ ਲਗਵਾਉਣ ਵਾਸਤੇ ਉਨ੍ਹਾਂ ਨੂੰ ਹੋਰ ਵੈਕਸੀਨ ਦੀ ਲੋਡ਼ ਹੈ ਅਤੇ ਜਿਸ ਵਾਸਤੇ ਘਰ ਘਰ ਜਾ ਕੇ ਕਰੋਨਾ ਦੀ ਟੈਸਟਿੰਗ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਕੋਰੋਨਾ ਮਾਹਾਵਾਰੀ ਤੋਂ ਬਚਾਇਆ ਜਾ ਸਕੇ ।

Leave a Reply

Your email address will not be published. Required fields are marked *