ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਲੇਰਕੋਟਲਾ ਨੂੰ ਜ਼ਿਲ੍ਹਾ ਐਲਾਨੇ ਜਾਣ ਤੋਂ ਬਾਅਦ ਯੋਗੀ ਆਦਿੱਤਿਆਨਾਥ ਨੂੰ ਲੱਗੀਆਂ ਮਿਰਚਾਂ

Uncategorized

ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿਚ ਤੇਈ ਵਾਂ ਜ਼ਿਲ੍ਹਾ ਐਲਾਨਿਆ ਗਿਆ ਸੀ। ਉਨ੍ਹਾਂ ਦੱਸਿਆ ਸੀ ਕਿ ਮਲੇਰਕੋਟਲਾ ਨੂੰ ਹੁਣ ਜ਼ਿਲ੍ਹਾ ਬਣਾਇਆ ਜਾਵੇਗਾ। ਈਦ ਦੇ ਪਵਿੱਤਰ ਦਿਹਾੜੇ ਉੱਤੇ ਇਹ ਖ਼ਬਰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕਾਨਫ਼ਰੰਸ ਦੌਰਾਨ ਦੱਸੀ ਗਈ ਸੀ ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਸੀ ਕਿ ਮਾਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਕਾਫੀ ਸਮੇਂ ਤੋਂ ਚੱਲ ਰਹੀ ਸੀ ਕਿਉਂਕਿ ਮਲੇਰਕੋਟਲਾ ਦੇ ਲੋਕਾਂ ਨੂੰ ਸਰਕਾਰੀ ਕੰਮਕਾਜ ਵਾਸਤੇ ਸੰਗਰੂਰ ਜਾਣਾ ਪੈਂਦਾ ਸੀ ।ਜਿਸ ਵਾਸਤੇ ਉਨ੍ਹਾਂ ਦਾ ਪੂਰਾ ਦਿਨ ਖਰਾਬ ਹੋ ਜਾਂਦਾ ਸੀ ਇਸ ਲਈ ਉਨ੍ਹਾਂ ਕਿਹਾ ਕਿ ਸਰਕਾਰੀ ਕੰਮਕਾਜ ਕਰਵਾਉਣ ਦੇ ਸਾਰੇ ਪ੍ਰਬੰਧ ਹੁਣ ਮਲੇਰਕੋਟਲਾ ਵਿੱਚ ਹੋ ਜਾਣਗੇ ਅਤੇ ਇਸ ਨੂੰ ਪੂਰਨ ਤੌਰ ਤੇ ਇੱਕ ਜ਼ਿਲ੍ਹਾ ਬਣਾ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਸੀ ਕਿ ਮਾਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦੀਆਂ ਤਿਆਰੀਆਂ ਪੂਰੀਆਂ ਹੋਣ ਹੀ ਵਾਲੀਆਂ ਹਨ,ਬਸ ਇਸ ਜ਼ਿਲ੍ਹੇ ਵਿਚ ਕਿਹੜੇ ਕਿਹੜੇ ਪਿੰਡ ਸ਼ਾਮਲ ਕੀਤੇ ਜਾਣਗੇ ਇਹ ਐਲਾਨਣਾ ਅਜੇ ਬਾਕੀ ਹੈ । ਜਦੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਬਿਆਨ ਜਾਰੀ ਕੀਤਾ ਗਿਆ ਉਸ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੱਲੋਂ ਕੈਪਟਨ ਸਰਕਾਰ ਉੱਤੇ ਨਿਸ਼ਾਨਾ ਸਾਧਿਆ ਗਿਆ ਯੋਗੀ ਅਦਿੱਤਿਆਨਾਥ ਨੇ ਇੱਕ ਟਵੀਟ ਕਰਕੇ ਕਾਂਗਰਸ ਸਰਕਾਰ ਉੱਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਕਾਂਗਰਸ ਸਰਕਾਰ ਫੁੱਟ ਪਾਓ ਰਾਜ ਕਰੋ ਦੀ ਨੀਤੀ ਉੱਤੇ ਚੱਲ ਰਹੀ ਹੈ ।ਉਨ੍ਹਾਂ ਦੁਆਰਾ ਧਰਮ ਅਤੇ ਵੋਟਾਂ ਦੇ ਨਾਂ ਤੇ ਵਿਤਕਰਾ ਕੀਤਾ ਜਾ ਰਿਹਾ ਹੈ ।ਲੋਕਾਂ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਦੋਂ ਹੀ ਯੂ ਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦਾ ਇਹ ਬਿਆਨ ਆਇਆ

ਉਸ ਤੋਂ ਬਾਅਦ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਲੀਡਰਾਂ ਵੱਲੋਂ ਯੋਗੀ ਆਦਿੱਤਿਆਨਾਥ ਦੇ ਇਸ ਬਿਆਨ ਉੱਤੇ ਜਵਾਬ ਦਿੱਤੇ ਗਏ।ਉੱਥੇ ਹੀ ਅਕਾਲੀ ਦਲ ਦੇ ਲੀਡਰ ਨੇ ਇਕ ਵੀਡੀਓ ਸਾਂਝੀ ਕੀਤੀ ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੂੰ ਪੰਜਾਬ ਦੇ ਮਾਮਲਿਆਂ ਵਿੱਚ ਬੋਲਣ ਦੀ ਲੋੜ ਨਹੀਂ ਹੈ ਉਨ੍ਹਾਂ ਕਿਹਾ ਕਿ ਯੋਗੀ ਅਦਿੱਤਿਆਨਾਥ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ ਜਿਸ ਲਈ ਉਨ੍ਹਾਂ ਦੁਆਰਾ ਇਹ ਘਟੀਆ ਬਿਆਨ ਜਾਰੀ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਮੀਤ ਹੇਅਰ ਵੱਲੋਂ ਵੀ ਇਸ ਬਿਆਨ ਦਾ ਜਵਾਬ ਜੋਗੀ ਅਦਿੱਤਿਆਨਾਥ ਨੂੰ ਦਿੱਤਾ ਗਿਆ ,ਉਨ੍ਹਾਂ ਨੇ ਕਿਹਾ ਕਿ ਯੋਗੀ ਆਦਿੱਤਿਆਨਾਥ ਵਲੋਂ ਇਹ ਘਟੀਆ ਰਣਨੀਤੀ ਵਰਤੀ ਜਾ ਰਹੀ ਹੈ ਅਤੇ ਲੋਕਾਂ ਵਿੱਚ ਗ਼ਲਤ ਮਾਹੌਲ ਬਣਾੳੁਣ ਦੀ ਕੋਸ਼ਿਸ਼ ਬੀਜੇਪੀ ਸਰਕਾਰ ਕਰ ਰਹੀ ਹੈ।

ਜਿਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਬੀਜੇਪੀ ਸਰਕਾਰ ਦੀ ਇਹ ਘਟੀਆ ਰਣਨੀਤੀ ਪੰਜਾਬ ਵਿੱਚ ਨਹੀਂ ਚੱਲਣ ਦਿੱਤੀ ਜਾਵੇਗੀ । ਮੀਤ ਹੇਅਰ ਨੇ ਕਿਹਾ ਕਿ ਯੋਗੀ ਅਦਿੱਤਿਆ ਨਾਥ ਨੂੰ ਪੰਜਾਬ ਦੇ ਮਾਮਲਿਆਂ ਵਿੱਚ ਨਹੀਂ ਬੋਲਣਾ ਚਾਹੀਦਾ ਉਹ ਉੱਤਰ ਪ੍ਰਦੇਸ਼ ਦੇ ਮਾਮਲਿਆਂ ਵਿੱਚ ਧਿਆਨ ਦੇਣ ।ਬ

Leave a Reply

Your email address will not be published.