ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣਨ ਤੋਂ ਪਹਿਲਾਂ ਉਨ੍ਹਾਂ ਨੇ ਗੁਟਕਾ ਸਾਹਿਬ ਨੂੰ ਆਪਣੇ ਮੱਥੇ ਨਾਲ ਲਗਾ ਕੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜਦੋਂ ਉਹ ਮੁੱਖ ਮੰਤਰੀ ਬਣ ਜਾਣਗੇ ਤਾਂ ਉਸਤੋਂ ਬਾਅਦ ਘਰ ਘਰ ਵਿਚ ਰੁਜ਼ਗਾਰ ਦਿੱਤਾ ਜਾਵੇਗਾ ।ਪਰ ਦੱਸ ਦੇਈਏ ਕਿ ਪੰਜਾਬ ਦੇ ਨੌਜਵਾਨਾਂ ਦਾ ਹਾਲ ਬਹੁਤ ਮਾੜਾ ਹੋ ਚੁੱਕਿਆ ਹੈ ਬੇਰੁਜ਼ਗਾਰੀ ਵਧਦੀ ਜਾ ਰਹੀ ਹੈ ।ਨਾਲ ਹੀ ਪਿਛਲੇ ਦਿਨੀਂ ਇੱਕ ਨੌਜਵਾਨ ਵੱਲੋਂ ਬੇਰੁਜ਼ਗਾਰੀ ਦੇ ਚਲਦੇ ਖੁਦਕੁਸ਼ੀ ਵੀ ਕੀਤੀ ਗਈ ਸੀ। ਹਰ ਸਾਲ ਲੱਖਾਂ ਵਿਦਿਆਰਥੀ ਕਾਲਜਾਂ ਸਕੂਲਾਂ ਵਿੱਚੋਂ ਡਿਗਰੀਆਂ ਪ੍ਰਾਪਤ ਕਰਦੇ ਹਨ ।ਪਰ ਫਿਰ ਵੀ ਉਨ੍ਹਾਂ ਨੂੰ ਰੁਜ਼ਗਾਰ ਨਹੀਂ ਮਿਲਦਾ ਤਾਂ ਉਨ੍ਹਾਂ ਸਾਹਮਣੇ ਮਿਹਨਤ ਮਜ਼ਦੂਰੀ ਕਰਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਰਹਿ ਜਾਂਦਾ।
ਇਸ ਤੋਂ ਇਲਾਵਾ ਬਹੁਤ ਸਾਰੇ ਵਿਦਿਆਰਥੀ ਡਿਪਰੈਸ਼ਨ ਵਿੱਚ ਵੀ ਚਲੇ ਜਾਂਦੇ ਹਨ ਜਦੋਂ ਉਨ੍ਹਾਂ ਨੂੰ ਰੁਜ਼ਗਾਰ ਨਹੀਂ ਮਿਲਦਾ। ਭਾਵੇਂ ਕਿ ਸਰਕਾਰ ਵੱਲੋਂ ਘਰ ਘਰ ਰੁਜ਼ਗਾਰ ਦੀ ਇਕ ਵੈੱਬਸਾਈਟ ਸ਼ੁਰੂ ਕੀਤੀ ਹੋਈ ਹੈ। ਪਰ ਦੱਸਦਈਏ ਕਿ ਉਸ ਵੈੱਬਸਾਈਟ ਉੱਤੇ ਕਰੋੜਾਂ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੋਈ ਹੈ। ਪਰ ਉਥੇ ਪੋਸਟਾਂ ਬਹੁਤ ਘੱਟ ਹਨ ਇਸ ਤੋਂ ਇਲਾਵਾ ਪੰਜਾਬ ਸਰਕਾਰ ਉੱਤੇ ਲਗਾਤਾਰ ਨੌਜਵਾਨਾਂ ਵੱਲੋਂ ਦਬਾਅ ਬਣਾਇਆ ਜਾ ਰਿਹਾ ਹੈ। ਪਿਛਲੇ ਦਿਨੀਂ ਈਟੀਟੀ ਅਤੇ ਟੈੱਟ ਪਾਸ ਅਧਿਆਪਕਾਂ ਵੱਲੋਂ ਵੀ ਧਰਨਾ ਕੀਤਾ ਗਿਆ ਹੈ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਚੱਲ ਰਿਹਾ ਹੈ। ਇਸ ਨਾਲ ਪੰਜਾਬ ਸਰਕਾਰ ਉੱਤੇ ਦਬਾਅ ਬਣਨ ਤੋਂ ਬਾਅਦ ਉਨ੍ਹਾਂ ਨੇ ਇੱਕ ਫ਼ੈਸਲਾ ਲਿਆ ਹੈ
ੋ
ਕਿ ਪੰਜਾਬ ਵਿੱਚ ਇੱਕ ਪੰਜਾਬ ਕੈਰੀਅਰ ਪੋਲਟਲ ਖੋਲ੍ਹਿਆ ਜਾਵੇਗਾ। ਜਿਸ ਉਤੇ ਨੌਵੀਂ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਲਈ ਬਹੁਤ ਸਾਰੀਆਂ ਪੜ੍ਹਾਈ ਦੇ ਸੰਬੰਧਿਤ ਜਾਣਕਾਰੀ ਦਿੱਤੀ ਜਾਵੇਗੀ। ਨਾਲ ਹੀ ਜਿਹੜੇ ਲੋਕ ਬੇਰੁਜ਼ਗਾਰ ਹਨ ਉਨ੍ਹਾਂ ਨੂੰ ਪੰਜਾਬ ਵਿੱਚ ਨੌਕਰੀਆਂ ਦੇ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ । ਦੱਸਿਆ ਜਾ ਰਿਹਾ ਹੈ ਕਿ ਇਹ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਲਈ ਸਪੈਸ਼ਲ ਬਣਾਈ ਗਈ ਹੈ ਕਿਉਂਕਿ ਉਨ੍ਹਾਂ ਨੂੰ ਇਹ ਪਤਾ ਹੀ ਨਹੀਂ ਚਲਦਾ ਕਿ ਕਿਸ ਤਰ੍ਹਾਂ ਦੇ ਵਿਸ਼ੇ ਉਹ ਪੜ੍ਹਨ ਤਾਂ ਜੋ ਅੱਗੇ ਜਾ ਕੇ ਉਨ੍ਹਾਂ ਨੂੰ ਬੇਰੁਜ਼ਗਾਰੀ ਦਾ ਸਾਹਮਣਾ ਨਾ ਕਰਨਾ ਪਵੇ ।ਸੋ ਇਸ ਪੋਰਟਲ ਉੱਤੇ ਉਹ ਆਸਾਨੀ ਨਾਲ ਦੇਖ ਸਕਦੇ ਹਨ ਕਿ ਕਿਸ ਪਾਸੇ ਜ਼ਿਆਦਾ ਪੋਸਟਾਂ ਨਿਕਲ ਰਹੀਆਂ ਹਨ ਤਾਂ ਉਸ ਤਰ੍ਹਾਂ ਦੀ ਪੜ੍ਹਾਈ ਉਹ ਕਰ ਸਕਦੇ ਹਨ।
ਨਾਲ ਹੀ ਇਸ ਪੋਰਟਲ ਉੱਤੇ ਸਕਾਲਰਸ਼ਿਪ ਦੀ ਆਪਸ਼ਨ ਵੀ ਹੈ। ਇਸ ਪੋਰਟਲ ਉੱਤੇ ਇੱਕ ਸੌ ਵੀਹ ਤਰ੍ਹਾਂ ਦੀਅਾਂ ਸਕਾਲਰਸ਼ਿਪ ਸਕੀਮਾਂ ਦੱਸੀਆਂ ਗਈਆਂ ਹਨ ਜੋ ਕਿ ਵਿਦਿਆਰਥੀਆਂ ਨੂੰ ਦਿੱਤੀਆਂ ਜਾਣਗੀਆਂ।