ਸਪੇਨ ਤੋਂ ਆਏ ਵਿਅਕਤੀ ਨੂੰ ਟਰੈਕਟਰ ਨਾਲ ਕੁਚਲ ਕੇ ਦਿੱਤੀ ਦਰਦਨਾਕ ਮੌਤ, ਵੀਡੀਓ ਤੇ ਕੰਬ ਜਾਵੇਗੀ ਰੂਹ

Uncategorized

ਅੱਜਕੱਲ੍ਹ ਜ਼ਮੀਨੀ ਵਿਵਾਦਾਂ ਨੂੰ ਲੈ ਕੇ ਬਹੁਤ ਸਾਰੇ ਲੋਕਾਂ ਵਿਚਕਾਰ ਝਗੜਾ ਹੋ ਜਾਂਦਾ ਹੈ ਕਿ ਇੱਥੋਂ ਤਕ ਕਿ ਕਤਲ ਕਰ ਦਿੱਤੇ ਜਾਂਦੇ ।ਇਸੇ ਤਰ੍ਹਾਂ ਦਾ ਮਾਮਲਾ ਪਿੰਡ ਬੰਗਾ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਇਕ ਵਿਅਕਤੀ ਦੀ ਮੌਤ ਹੋ ਗਈ ,ਦੱਸ ਦੇਈਏ ਕਿ ਜ਼ਮੀਨੀ ਰੰਜਿਸ਼ ਦੇ ਚਲਦੇ ਇਸ ਵਿਅਕਤੀ ਉੱਤੇ ਕਿਸੇ ਵਿਅਕਤੀ ਨੇ ਟਰੈਕਟਰ ਚੜ੍ਹਾ ਦਿੱਤਾ ।ਜਿਸ ਕਾਰਨ ਇਸ ਦੀ ਮੌਕੇ ਤੇ ਹੀ ਮੌਤ ਹੋ ਗਈ । ਜਿਸ ਵਿਅਕਤੀ ਦੀ ਮੌਤ ਹੋਈ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਦੱਸਣਾ ਹੈ ਕਿ ਪਿਛਲੇ ਦਿਨੀਂ ਉਨ੍ਹਾਂ ਦੇ ਪਿੰਡ ਵਿੱਚ ਇੱਕ ਬੋਲੀ ਹੋਈ ਸੀ ਜਿਸ ਵਿਚ ਉਨ੍ਹਾਂ ਨੇ ਜ਼ਮੀਨ ਦੀ ਜ਼ਿਆਦਾ ਬੋਲੀ ਲਗਾਈ ਸੀ ਅਤੇ ਉਹ ਜ਼ਮੀਨ ਉਨ੍ਹਾਂ ਦੇ ਨਾਮ ਆ ਗਈ ਸੀ ।

ਪਰ ਉਸੇ ਜ਼ਮੀਨ ਨੂੰ ਕੋਈ ਹੋਰ ਠੇਕੇ ਤੇ ਲੈਣਾ ਚਾਹੁੰਦਾ ਸੀ ਜੋ ਕਿ ਅਮਰੀਕ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਗੋਬਿੰਦਪੁਰ ਦਾ ਸੀ । ਜਿਸ ਤੋਂ ਬਾਅਦ ਅਮਰੀਕ ਸਿੰਘ ਉਨ੍ਹਾਂ ਨਾਲ ਰੰਜਿਸ਼ ਰੱਖਦਾ ਸੀ ਅਤੇ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੁਕਸਾਨ ਪਹੁੰਚਾਉਣ ਦਾ ਕੋਸ਼ਿਸ਼ ਕਰ ਰਿਹਾ ਸੀ । ਇਸੇ ਲਈ ਇੱਕ ਦਿਨ ਜਦੋਂ ਉਨ੍ਹਾਂ ਦੇ ਸਾਰੇ ਪਰਿਵਾਰਕ ਮੈਂਬਰ ਸੜਕ ਉਤੇ ਸ਼ਾਮਲ ਕਰਨ ਲਈ ਜਾ ਰਹੇ ਸੀ ਤਾਂ ਉਸ ਵਿਅਕਤੀ ਵੱਲੋਂ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਉੱਤੇ ਟਰੈਕਟਰ ਚੜ੍ਹਾ ਦਿੱਤਾ ਗਿਆ। ਜਿਸ ਦੌਰਾਨ ਕੇ ਇਨ੍ਹਾਂ ਦੇ ਘਰ ਦੇ ਬਜ਼ੁਰਗ ਦੀ ਮੌਤ ਹੋ ਗਈ, ਕਿਉਂਕਿ ਇਸ ਬਜ਼ੁਰਗ ਨੇ ਆਪਣੇ ਪਰ ਦੂਸਰੇ ਪਰਿਵਾਰਕ ਮੈਬਰਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ।

ਦੱਸਿਆ ਜਾ ਰਿਹਾ ਹੈ ਕਿ ਟਰੈਕਟਰ ਦੇ ਪਿੱਛੇ ਇਕ ਕਰਾਹ ਪਾਇਆ ਹੋਇਆ ਸੀ ਜੋ ਉਸ ਬਜ਼ੁਰਗ ਦੇ ਸਿਰ ਉੱਤੇ ਲੱਗਿਆ ਜਿਸ ਕਾਰਨ ਦੇ ਸਿਰ ਉੱਤੇ ਕਾਫੀ ਸੱਟ ਲੱਗੀ ਅਤੇ ਉਨ੍ਹਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬਾਕੀ ਪਰਿਵਾਰਕ ਮੈਂਬਰ ਵੀ ਗੰਭੀਰ ਰੂਪ ਵਿਚ ਜ਼ਖਮੀ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨਾਲ ਇਨਸਾਫ ਹੋਣਾ ਚਾਹੀਦਾ ਹੈ ਅਤੇ ਜਿਸ ਵਿਅਕਤੀ ਨੇ ਉਨ੍ਹਾਂ ਉੱਪਰ ਟਰੈਕਟਰ ਚੜ੍ਹਾਇਆ ਸੀ ।ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ

ਦੂਜੇ ਪਾਸੇ ਮਾਮਲਾ ਪੁਲੀਸ ਕੋਲ ਪਹੁੰਚ ਗਿਆ ਹੈ ਅਤੇ ਪੁਲੀਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪੀਡ਼ਤ ਪਰਿਵਾਰ ਕੋਲੋਂ ਬਿਆਨ ਲੈ ਲਏ ਗਏ ਹਨ ਅਤੇ ਜਿਨ੍ਹਾਂ ਦੇ ਆਧਾਰ ਉਤੇ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published.