ਸਿੰਘ ਵਲੋਂ ਰਾਮ ਰਹੀਮ ਦੀ ਰਿਹਾਈ ਲਈ ਕੀਤੀ ਅਰਦਾਸ ਉੱਪਰ ਬੋਲੇ ਗੁਰਪ੍ਰੀਤ ਘੁੱਗੀ

Uncategorized

ਪਿਛਲੇ ਦਿਨੀਂ ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋਇਆ ਸੀ ,ਜਿਸ ਵਿੱਚ ਇੱਕ ਅਰਦਾਸੀਆ ਸਿੰਘ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਲੰਬੀ ਉਮਰ ਦੀ ਕਾਮਨਾ ਕਰਦਾ ਹੈ। ਇਸ ਤੋਂ ਇਲਾਵਾ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਦੀ ਰਿਹਾਈ ਵਾਸਤੇ ਵੀ ਅਰਦਾਸ ਕੀਤੀ ਜਾਂਦੀ ਹੈ ।ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਲੋਕਾਂ ਵੱਲੋਂ ਇਸ ਅਰਦਾਸੀਆ ਸਿੰਘ ਨੂੰ ਬਹੁਤ ਬੁਰਾ ਭਲਾ ਬੋਲਿਆ ਗਿਆ। ਇਸ ਤੋਂ ਇਲਾਵਾ ਲੋਕਾਂ ਦਾ ਕਹਿਣਾ ਸੀ ਕਿ ਇਸ ਅਰਦਾਸੀਆ ਸਿੰਘ ਵੱਲੋਂ ਅਰਦਾਸ ਦੀ ਬੇਅਦਬੀ ਕੀਤੀ ਗਈ ਹੈ ਅਤੇ ਇਸ ਅਰਦਾਸੀਆ ਸਿੰਘ ਅਤੇ ਜਿਹੜੇ ਲੋਕ ਇਸ ਅਰਦਾਸ ਵਿੱਚ ਸ਼ਾਮਲ ਸੀ ਉਨ੍ਹਾਂ ਉਤੇ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ ।

ਇਸ ਤੋਂ ਬਾਅਦ ਗੁਰਪ੍ਰੀਤ ਘੁੱਗੀ ਦਾ ਇਸ ਵੀਡੀਓ ਉੱਤੇ ਬਿਆਨ ਆਇਆ ਹੈ ਉਨ੍ਹਾਂ ਨੇ ਕਿਹਾ ਕਿ ਅਰਦਾਸ ਵਿੱਚ ਕਿਸੇ ਦਾ ਭਲਾ ਮੰਗਣਾ ਕੋਈ ਗਲਤ ਗੱਲ ਨਹੀਂ ਹੈ, ਪਰ ਇਸ ਨੂੰ ਰਾਜਨੀਤਕ ਅਦਾਰੇ ਵਿੱਚ ਜੋੜਨਾ ਇਹ ਬਹੁਤ ਬੁਰੀ ਗੱਲ ਹੈ । ਜੇਕਰ ਅਰਦਾਸੀਆ ਸਿੰਘ ਨਰੇਂਦਰ ਮੋਦੀ ਅਤੇ ਰਾਮ ਰਹੀਮ ਲੲੀ ਅਰਦਾਸ ਕਰਨਾ ਚਾਹੁੰਦਾ ਸੀ ਤਾਂ ਉਹ ਆਪਣੇ ਮਨ ਵਿੱਚ ਕਰ ਸਕਦਾ ਹੈ ,ਪਰ ਇਸ ਤਰੀਕੇ ਨਾਲ ਵੀਡੀਓ ਬਣਾ ਕੇ ਸੋਸ਼ਲ ਮੀਡੀਅਾ ੳੁਤੇ ਪਾ‍ਉਣਾ, ਇਹ ਕੋਈ ਸਾਜ਼ਿਸ਼ ਲੱਗਦੀ ਹੈ ।ਉਨ੍ਹਾਂ ਕਿਹਾ ਕਿ ਜਿਸ ਵੀ ਸਿਆਸੀ ਪਾਰਟੀ ਵੱਲੋਂ ਇਹ ਗੰਦਾ ਖੇਡ ਖੇਡਿਆ ਜਾ ਰਿਹਾ ਹੈ, ਬਹੁਤ ਹੀ ਨਿੰਦਣਯੋਗ ਹੈ।

ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਜੋ ਅਰਦਾਸੀਆ ਸਿੰਘ ਹੈ ਉਹ ਦਲਿਤ ਭਾਈਚਾਰੇ ਨਾਲ ਸੰਬੰਧ ਰੱਖਦਾ ਹੈ । ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਇਹ ਅਜਿਹੀਆਂ ਰਾਜਨੀਤਕ ਪਾਰਟੀਆਂ ਦਲਿਤ ਭਾਈਚਾਰੇ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ।ਇਸ ਤੋਂ ਇਲਾਵਾ ਜੇਕਰ ਕਿਸੇ ਰਾਜਨੀਤਕ ਪਾਰਟੀ ਨੂੰ ਦਲਿਤ ਭਾਈਚਾਰੇ ਦੀ ਇੰਨੀ ਹੀ ਚਿੰਤਾ ਹੈ ਤਾਂ ਦਲਿਤ ਭਾਈਚਾਰੇ ਦੇ ਕਿਸੇ ਵਿਅਕਤੀ ਨੂੰ ਮੁੱਖ ਮੰਤਰੀ ਬਣਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਵੀਡੀਓਜ਼ ਪੰਜਾਬ ਦਾ ਮਾਹੌਲ ਖ਼ਰਾਬ ਕਰ ਸਕਦੀਆਂ ਹਨ ਅਤੇ

ਲੋਕਾਂ ਨੂੰ ਅਜਿਹੀਆਂ ਵੀਡੀਓਜ਼ ਤੋਂ ਬਚਨ ਹੋਣ ਦੀ ਲੋੜ ਹੈ ਅਤੇ ਸ਼ਾਂਤੀ ਬਣਾ ਕੇ ਰੱਖਣ ਦੀ ਲੋੜ ਹੈ ਤਾਂ ਜੋ ਜਿਹੜੀਆਂ ਰਾਜਨੀਤਕ ਪਾਰਟੀਆਂ ਪੰਜਾਬ ਵਿੱਚ ਮਾਹੌਲ ਖ਼ਰਾਬ ਕਰ ਕੇ ਉਸ ਦਾ ਫ਼ਾਇਦਾ ਉਠਾਉਣਾ ਚਾਹੁੰਦੀਆਂ ਹਨ ਉਹ ਨਾ ਉਠਾ ਸਕਣ।

Leave a Reply

Your email address will not be published.