ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਈਵ ਕਾਨਫ਼ਰੰਸ ਵਿੱਚ ਹੋਏ ਭਾਵੁਕ, ਅੱਖਾਂ ਵਿੱਚੋਂ ਨਿਕਲੇ ਅੱਥਰੂ, ਜੋੜੇ ਹੱਥ

Uncategorized

ਕਰੋਣਾ ਦੇ ਚੱਲਦੇ ਦੇਸ਼ ਦੇ ਹਾਲਾਤ ਮਾੜੇ ਹੋ ਚੁੱਕੇ ਹਨ, ਜਿਸ ਦੌਰਾਨ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਇਕ ਕਾਨਫਰੰਸ ਦੇ ਦੌਰਾਨ ਉਨ੍ਹਾਂ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਜਿਹੜੇ ਲੋਕ ਇਸ ਕਰੋਣਾ ਦੀ ਲਪੇਟ ਵਿਚ ਆਏ ਅਤੇ ਉਨ੍ਹਾਂ ਦੀ ਮੌਤ ਹੋ ਗਈ। ਇਸ ਦੌਰਾਨ ਨਰਿੰਦਰ ਮੋਦੀ ਅੱਖਾਂ ਵਿੱਚੋਂ ਅੱਥਰੂ ਵੀ ਦਿਸੇ। ਇਸ ਤੋਂ ਇਲਾਵਾ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਦੇ ਡਾਕਟਰਾਂ ਅਤੇ ਹਸਪਤਾਲ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੇ ਦੇਸ਼ ਦੇ ਲੋਕਾਂ ਦੀ ਬਹੁਤ ਮਦਦ ਕੀਤੀ ਹੈ ਅਤੇ ਇਨ੍ਹਾਂ ਡਾਕਟਰਾਂ ਅਤੇ ਕਰਮਚਾਰੀਆਂ ਦੀ ਮਦਦ ਨਾਲ ਹੀ ਅੱਜ ਕੋਰੂਨਾ ਨੂੰ ਦਬਾਇਆ ਜਾ ਰਿਹਾ ਹੈ।

ਇਸ ਤੋਂ ਇਲਾਵਾ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਵਿੱਚ ਬਹੁਤ ਘੱਟ ਸਮੇਂ ਵਿੱਚ ਹਸਪਤਾਲਾਂ ਵਿੱਚ ਨਵੇਂ ਆਈਸੀਯੂ ਬੈੱਡ ਅਤੇ ਹੋਰ ਪ੍ਰਬੰਧ ਕੀਤੇ ਗਏ ।ਜਿਸ ਕਾਰਨ ਕੋਰੋਨਾ ਮਰੀਜ਼ਾਂ ਨੂੰ ਬਹੁਤ ਰਾਹਤ ਮਿਲੀ ਹੈ ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਦੇਸ਼ ਬਹੁਤ ਸਾਰੀਆਂ ਜੰਗਾਂ ਲੜ ਰਿਹਾ ਹੈ। ਕਿਉਂਕਿ ਇਸ ਕੋਰੋਨਾ ਮਾਹਾਵਾਰੀ ਦੇ ਦੌਰਾਨ ਬਹੁਤ ਸਾਰੇ ਲੋਕਾਂ ਦੀ ਜਾਨ ਗਈ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਉਨ੍ਹਾਂ ਦੀ ਮੌਤ ਤੇ ਹਮਦਰਦੀ ਜਤਾੲੀ ਗਈ ।ਪਰ ਨਰਿੰਦਰ ਮੋਦੀ ਦੁਆਰਾ ਇਸ ਕਾਨਫ਼ਰੰਸ ਕਰਨ ਤੋਂ ਬਾਅਦ ਦੇਸ਼ ਦੀ ਜਨਤਾ ਵੱਲੋਂ ਮੋਦੀ ਸਰਕਾਰ ਨੂੰ ਖਰੀਆਂ ਖਰੀਆਂ ਸੁਣਾਈਆਂ ਜਾ ਰਹੀਆਂ ਹਨ ।

ਉਨ੍ਹਾਂ ਦਾ ਕਹਿਣਾ ਹੈ ਕਿ ਦੇਸ਼ ਦੇ ਹਾਲਾਤ ਜੋ ਵੀ ਹਨ ਉਨ੍ਹਾਂ ਦਾ ਜ਼ਿੰਮੇਵਾਰ ਨਰਿੰਦਰ ਮੋਦੀ ਹੈ ਕਿਉਂਕਿ ਨਰਿੰਦਰ ਮੋਦੀ ਦੁਆਰਾ ਹੀ ਅਜਿਹੇ ਫ਼ੈਸਲੇ ਲਏ ਜਾ ਰਹੇ ਹਨ। ਜਿਸ ਕਾਰਨ ਅੱਜ ਕੋਰੋਨਾ ਦੁਆਰਾ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ, ਕਿਉਂਕਿ ਜਦੋਂ ਭਾਰਤ ਵਿੱਚ ਵੈਕਸੀਨ ਮੌਜੂਦ ਸੀ। ਉਸ ਸਮੇਂ ਨਰਿੰਦਰ ਮੋਦੀ ਦੁਬਾਰਾ ਵੈਕਸੀਨ ਵਿਦੇਸ਼ਾਂ ਵਿੱਚ ਭੇਜ ਦਿੱਤੀ ਗਈ ਅਤੇ ਹੁਣ ਉਹ ਵਿਦੇਸ਼ਾਂ ਤੋਂ ਮਦਦ ਲਈ ਗੁਹਾਰ ਲਗਾ ਰਹੇ ਹਨ । ਇਸ ਤੋਂ ਇਲਾਵਾ ਸ਼ੁਰੂ ਸ਼ੁਰੂ ਵਿੱਚ ਜਦੋਂ ਲਾਕਡਾਊਨ ਨਰੇਂਦਰ ਮੋਦੀ ਸਰਕਾਰ ਵੱਲੋਂ ਕੀਤਾ ਗਿਆ ਸੀ।

ਉਸ ਨਾਲ ਵੀ ਦੇਸ਼ ਦੀ ਜੀਡੀਪੀ ਉਤੇ ਬਹੁਤ ਜ਼ਿਆਦਾ ਅਸਰ ਪਿਆ ਸੀ ਅਤੇ ਅੱਜ ਲੋਕ ਰੁਜ਼ਗਾਰ ਦੀ ਭਾਲ ਵਿਚ ਇਕ ਥਾਂ ਤੋਂ ਦੂਜੀ ਥਾਂ ਭਟਕਦੇ ਹਨ ਅਤੇ ਲੋਕਾਂ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ।

Leave a Reply

Your email address will not be published.