ਹੁਸ਼ਿਆਰਪੁਰ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਜਿਥੇ ਕਿ ਸਫਾਈ ਕਰਮਚਾਰੀਆਂ ਨੇ ਸ਼ਹਿਰ ਦੇ ਬੱਸ ਸਟੈਂਡ ਵਿਚ ਕੂੜਾ ਖਿਲਾਰ ਦਿੱਤਾ, ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਉਨ੍ਹਾਂ ਨੂੰ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ । ਜਿਸ ਵਾਸਤੇ ਉਨ੍ਹਾਂ ਨੇ ਪਹਿਲਾਂ ਹੜਤਾਲ ਵੀ ਕੀਤੀ ਸੀ ਪਰ ਫਿਰ ਵੀ ਸਰਕਾਰ ਉੱਤੇ ਇਸ ਦਾ ਕੋਈ ਅਸਰ ਨਹੀਂ ਹੋ ਰਿਹਾ। ਜਿਸ ਤੋਂ ਬਾਅਦ ਗੁੱਸੇ ਵਿੱਚ ਆ ਕੇ ਉਨ੍ਹਾਂ ਨੇ ਹੁਸ਼ਿਆਰਪੁਰ ਦੇ ਬੱਸ ਸਟੈਂਡ ਵਿਚ ਕੂੜਾ ਖਿਲਾਰ ਦਿੱਤਾ ਅਤੇ ਰੋਸ ਪ੍ਰਗਟਾਇਆ। ਪਿਛਲੇ ਸਾਲ ਲਾਕਡਾਊਨ ਵਿੱਚ ਕੁਝ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਸੀ ਜਿਸ ਵਿੱਚ ਦਿਖਾਇਆ ਜਾ ਰਿਹਾ ਸੀ
ਕਿ ਲੋਕਾਂ ਵੱਲੋਂ ਇਨ੍ਹਾਂ ਸਫ਼ਾਈ ਕਰਮਚਾਰੀਆਂ ਤੇ ਫੁੱਲ ਵਰਸਾਏ ਜਾ ਰਹੇ ਸੀ ।ਇਸ ਤੋਂ ਇਲਾਵਾ ਇਨ੍ਹਾਂ ਦੇ ਗਲਾਂ ਵਿੱਚ ਪੈਸਿਆਂ ਦੇ ਹਾਰ ਪਾਏ ਜਾ ਰਹੇ ਸੀ ,ਨਾਲ ਹੀ ਪੁਲਸ ਕਰਮਚਾਰੀਆਂ ਵੱਲੋਂ ਵੀ ਇਨ੍ਹਾਂ ਸਫ਼ਾਈ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਸੀ ।ਪਰ ਅੱਜਕੱਲ੍ਹ ਇਨ੍ਹਾਂ ਸਫ਼ਾਈ ਕਰਮਚਾਰੀਆਂ ਦੀ ਹਾਲਤ ਬਹੁਤ ਖ਼ਰਾਬ ਹੋ ਚੁੱਕੀ ਹੈ ਕਿਉਂਕਿ ਹੁਣ ਤਕ ਤਨਖਾਹਾਂ ਨਾ ਮਿਲਣ ਕਰਕੇ ਇਨ੍ਹਾਂ ਦੇ ਘਰਾਂ ਦਾ ਗੁਜ਼ਾਰਾ ਬਹੁਤ ਮੁਸ਼ਕਲ ਨਾਲ ਹੋਣ ਲੱਗਿਆ ਹੈ ।
ਜਿਵੇਂ ਕਿ ਸਾਨੂੰ ਪਤਾ ਹੈ ਕਿ ਇਨ੍ਹਾਂ ਸਫ਼ਾਈ ਕਰਮਚਾਰੀਆਂ ਦਾ ਕੰਮਕਾਰ ਬਹੁਤ ਜ਼ਿਆਦਾ ਹੁੰਦਾ ਹੈ, ਪਰ ਇਨ੍ਹਾਂ ਦੀਆਂ ਤਨਖ਼ਾਹਾਂ ਬਹੁਤ ਘੱਟ ਹੁੰਦੀਆਂ ਹਨ। ਪਰ ਫਿਰ ਵੀ ਸਰਕਾਰ ਵੱਲੋਂ ਇਨ੍ਹਾਂ ਦੀ ਬਣਦੀ ਤਨਖਾਹ ਨਹੀਂ ਦਿੱਤੀ ਜਾ ਰਹੀ ।ਜਿਸ ਤੋਂ ਦੁਖੀ ਹੋ ਕੇ ਇਨ੍ਹਾਂ ਨੇ ਪਿਛਲੇ ਦਿਨੀਂ ਹੜਤਾਲ ਵੀ ਕੀਤੀ ਸੀ ,ਪਰ ਫਿਰ ਵੀ ਸਰਕਾਰ ਉੱਤੇ ਕੋਈ ਅਸਰ ਹੁੰਦਾ ਦਿਖਾਈ ਨਹੀਂ ਦਿੱਤਾ ।ਜਿਸ ਤੋਂ ਬਾਅਦ ਇਨ੍ਹਾਂ ਨੇ ਬੱਸ ਸਟੈਂਡ ਵਿਚ ਕੂੜਾ ਖਿਲਾਰ ਕੇ ਆਪਣਾ ਪੱਖ ਰੱਖਿਆ ਅਤੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਹੁਣ ਤਨਖਾਹਾਂ ਨਹੀਂ ਦਿੱਤੀਆਂ ਗਈਆਂ ਤਾਂ ਉਹ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕਰਨਗੇ ਅਤੇ ਉਨ੍ਹਾਂ ਚਿਰ ਸਫ਼ਾਈ ਨਹੀਂ ਕਰਨਗੇ ਜਦੋਂ ਤੱਕ ਉਨ੍ਹਾਂ ਨੂੰ ਤਨਖ਼ਾਹ ਨਹੀਂ ਮਿਲ ਜਾਂਦੀ ।ਸੋ ਇਹ ਪੰਜਾਬ ਸਰਕਾਰ ਦੀ ਬਹੁਤ ਵੱਡੀ ਲਾਪ੍ਰਵਾਹੀ ਸਾਹਮਣੇ ਆ ਰਹੀ ਹੈ ਜਿਥੇ ਕਿ ਇੱਕ ਪਾਸੇ ਇਨ੍ਹਾਂ ਨੂੰ ਯੋਧੇ ਐਲਾਨਿਆ ਗਿਆ ਸੀ
ਜਦੋਂ ਇਨ੍ਹਾਂ ਸਫ਼ਾਈ ਕਰਮਚਾਰੀਆਂ ਨੇ ਕੋਰੂਨਾ ਕਾਲ ਵਿਚ ਲਾਕਡਾਊਨ ਦੇ ਸਮੇਂ ਵਿੱਚ ਵੀ ਆਪਣਾ ਕੰਮ ਨੇ ਛੱਡਿਆ ਸੀ ਅਤੇ ਮੁਹੱਲਿਆਂ ਦੀ ਸਫ਼ਾਈ ਕਰਦੇ ਨਜ਼ਰ ਆ ਰਹੇ ਸਨ ।ਪਰ ਅੱਜ ਕੱਲ੍ਹ ਸਰਕਾਰ ਵੱਲੋਂ ਇਨ੍ਹਾਂ ਵੱਲ ਬਿਲਕੁਲ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਇਹ ਲੋਕ ਬਹੁਤ ਪਰੇਸ਼ਾਨ ਹਨ।