ਦੀਪ ਸਿੱਧੂ ਨੇ ਮੀਡੀਆ ਦੇ ਸਾਹਮਣੇ ਕੀਤੇ ਕਿਸਾਨ ਆਗੂਆਂ ਨੂੰ ਸਵਾਲ ,ਕਿਹਾ ਸਾਨੂੰ ਅਗਲਾ ਪ੍ਰੋਗਰਾਮ ਕਦੋਂ ਦਿੱਤਾ ਜਾਵੇਗਾ

Uncategorized

ਦੀਪ ਸਿੱਧੂ ਜੋ ਕਿ ਕਿਸਾਨੀ ਅੰਦੋਲਨ ਵਿੱਚ ਉੱਭਰ ਕੇ ਸਾਹਮਣੇ ਆਏ ਹਨ ਅਤੇ ਛੱਬੀ ਜਨਵਰੀ ਨੂੰ ਜੋ ਲਾਲ ਕਿਲੇ ਵਿੱਚ ਘਟਨਾ ਵਾਪਰੀ ਸੀ, ਉਸ ਦਾ ਸਾਰਾ ਦੋਸ਼ ਦੀਪ ਸਿੱਧੂ ਦੇ ਸਿਰ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਹੋਈ ਸੀ ਅਤੇ ਹੁਣ ਉਹ ਜ਼ਮਾਨਤ ਤੇ ਬਾਹਰ ਆਏ ਹੋਏ ਹਨ। ਜਿਸ ਦੌਰਾਨ ਲਗਾਤਾਰ ਉਹ ਇੰਟਰਵਿਊ ਦੇ ਰਹੇ ਹਨ ਨਾਲ ਹੀ ਕਈ ਵਾਰ ਲਾਈਵ ਹੋ ਕੇ ਵੀ ਆਪਣੇ ਦਿਲ ਦੀਆਂ ਗੱਲਾਂ ਲੋਕਾਂ ਨਾਲ ਸਾਂਝੀਆਂ ਕਰਦੇ ਹਨ ਦੀਪ ਸਿੱਧੂ ਅਕਸਰ ਹੀ ਕਹਿੰਦੇ ਹਨ ਕਿ ਉਹ ਅੱਜ ਵੀ ਕਿਸਾਨੀ ਅੰਦੋਲਨ ਦੇ ਨਾਲ ਹਨ ਅਤੇ ਲੋਕਾਂ ਨੂੰ ਵੱਧ ਚਡ਼੍ਹ ਕੇ ਕਿਸਾਨੀ ਅੰਦੋਲਨ ਵਿੱਚ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਸਰਕਾਰ ਉੱਤੇ ਦਬਾਅ ਬਣਾਇਆ ਜਾ ਸਕੇ।

ਨਾਲ ਹੀ ਉਹ ਕਿਸਾਨੀ ਅੰਦੋਲਨ ਦੀ ਲੀਡਰਸ਼ਿੱਪ ਉੱਤੇ ਵੀ ਸਵਾਲ ਚੁੱਕਦੇ ਹਨ ਕਿ ਉਨ੍ਹਾਂ ਵੱਲੋਂ ਅਜੇ ਤੱਕ ਅਜਿਹਾ ਕੋਈ ਵੀ ਪ੍ਰੋਗਰਾਮ ਨਹੀਂ ਉਲੀਕਿਆ ਜਾ ਰਿਹਾ ,ਜਿਸ ਨਾਲ ਕਿ ਕੇਂਦਰ ਸਰਕਾਰ ਉੱਤੇ ਦਬਾਅ ਬਣਾਇਆ ਜਾ ਸਕੇ। ਇਸੇ ਦੌਰਾਨ ਜਦੋਂ ਪੱਤਰਕਾਰਾਂ ਨਾਲ ਉਨ੍ਹਾਂ ਨੇ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਕਿਸਾਨੀ ਅੰਦੋਲਨ ਦੇ ਆਗੂਆਂ ਨੂੰ ਹੁਣ ਕੋਈ ਅਜਿਹਾ ਪ੍ਰੋਗਰਾਮ ਉਲੀਕਣਾ ਚਾਹੀਦਾ ਹੈ ਜਿਸ ਨਾਲ ਕਿ ਸਰਕਾਰ ਉਨ੍ਹਾਂ ਦੀ ਗੱਲ ਸੁਣ ਲਈ ਮਜਬੂਰ ਹੋ ਜਾਵੇ ।ਕਿਉਂਕਿ ਛੱਬੀ ਜਨਵਰੀ ਦੀ ਘਟਨਾ ਤੋਂ ਬਾਅਦ ,

ਜਦੋਂ ਕਿਸਾਨੀ ਅੰਦੋਲਨਾਂ ਦੀ ਲੀਡਰਸ਼ਿਪ ਵੱਲੋਂ ਲਾਲ ਕਿਲ੍ਹੇ ਵਿੱਚ ਜੋ ਵੀ ਹੋਇਆ ਉਸ ਦੀ ਜ਼ਿੰਮੇਵਾਰੀ ਨਹੀਂ ਲਈ ਗਈ ਜਿਸ ਕਾਰਨ ਕੇ ਅੱਜ ਸਰਕਾਰ ਬੇਫ਼ਿਕਰ ਹੋ ਗਈ ਹੈ ਅਤੇ ਉਨ੍ਹਾਂ ਨੂੰ ਲੱਗਦਾ ਹੈ ਕਿ ਕਿਸਾਨੀ ਅੰਦੋਲਨ ਹੁਣ ਖੁਦ ਹੀ ਖ਼ਤਮ ਹੋ ਜਾਵੇਗਾ।ਪਰ ਜੇਕਰ ਕਿਸਾਨੀ ਅੰਦੋਲਨ ਦੇ ਲੀਡਰ ਚਾਹੁਣ ਤਾਂ ਅੱਜ ਵੀ ਕੇਂਦਰ ਸਰਕਾਰ ਉੱਤੇ ਦਬਾਅ ਬਣਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੇ ਆਗੂਆਂ ਨੂੰ ਇਹ ਗੱਲ ਦਾ ਭੁਲੇਖਾ ਛੱਡ ਦੇਣਾ ਚਾਹੀਦਾ ਹੈ ਕਿ ਇਸ ਤਰੀਕੇ ਨਾਲ ਲਗਾਤਾਰ ਅੰਦੋਲਨ ਵਿੱਚ ਬੈਠੇ ਰਹਿਣ ਨਾਲ ਸਰਕਾਰ ਉਨ੍ਹਾਂ ਦੀ ਗੱਲ ਸੁਣ ਲਵੇਗੀ,

ਕਿਉਂਕਿ ਲੋਕ ਆਪਣਾ ਕੰਮ ਘਰ ਛੱਡ ਕੇ ਅੰਦੋਲਨ ਵਿੱਚ ਬੈਠੇ ਹਨ।ਇਸ ਲਈ ਕਿਸਾਨੀ ਆਗੂਆਂ ਨੂੰ ਇਹ ਚਾਹੀਦਾ ਹੈ ਕਿ ਕੋਈ ਅਜਿਹਾ ਪ੍ਰੋਗਰਾਮ ਉਲੀਕਿਆ ਜਾਵੇ ਜਿਸ ਨਾਲ ਕਿ ਇਸ ਅੰਦੋਲਨ ਨੂੰ ਜਿੱਤਿਆ ਜਾ ਸਕੇ ਅਤੇ ਲੋਕ ਆਪਣੇ ਘਰਾਂ ਨੂੰ ਜਾਣ ।

Leave a Reply

Your email address will not be published.