ਪੈਸੇ ਦੁੱਗਣੇ ਕਰਨ ਦਾ ਲਾਲਚ ਦੇ ਕੇ ਠੱਗ ਰਹੇ ਸੀ ਲੋਕਾਂ ਨੂੰ ਆਨਲਾਈਨ ,ਦੇਖੋ ਕਿਤੇ ਤੁਸੀਂ ਤਾਂ ਨਹੀਂ ਹੋਏ ਸ਼ਿਕਾਰ

Uncategorized

ਲਗਾਤਾਰ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ,ਜਿੱਥੇ ਕਿ ਲੋਕਾਂ ਨਾਲ ਧੋਖਾਧੜੀ ਹੁੰਦੀ ਹੈ ਅਤੇ ਲੱਖਾਂ ਰੁਪਏ ਦੀ ਠੱਗੀ ਮਾਰੀ ਜਾਂਦੀ ਹੈ। ਇਸੇ ਤਰ੍ਹਾਂ ਦਾ ਮਾਮਲਾ ਰੂਪਨਗਰ ਤੋਂ ਸਾਹਮਣੇ ਆ ਰਿਹਾ ਹੈ ਜਿੱਥੋਂ ਦੀ ਪੁਲਸ ਨੇ ਇਕ ਗਰੋਹ ਨੂੰ ਕਾਬੂ ਵਿੱਚ ਕੀਤਾ ਹੈ ਜੋ ਕਿ ਲੋਕਾਂ ਤੋਂ ਪਹਿਲਾਂ ਆਨਲਾਈਨ ਪੈਸੇ ਇਨਵੈਸਟ ਕਰਵਾਉਂਦੇ ਸੀ ਅਤੇ ਬਾਅਦ ਵਿਚ ਉਨ੍ਹਾਂ ਨੂੰ ਧੋਖਾ ਦੇ ਕੇ ਸਾਰਾ ਪੈਸਾ ਹੜੱਪ ਲੈਂਦੇ ਸਨ । ਰੂਪਨਗਰ ਪੁਲਸ ਨੇ ਦੱਸਿਆ ਕਿ ਉਨ੍ਹਾਂ ਕੋਲ ਇੱਕ ਵਿਅਕਤੀ ਦੀ ਸ਼ਿਕਾਇਤ ਆਈ ਸੀ, ਜਿਸ ਵਿੱਚ ਉਸ ਵਿਅਕਤੀ ਨੇ ਕਿਹਾ ਸੀ ਕਿ ਉਸ ਨੇ ਪੰਦਰਾਂ ਦਿਨ ਪਹਿਲਾਂ ਆਨਲਾਈਨ ਇਨਵੈਸਟਮੈਂਟ ਕੀਤੀ ਸੀ ।

ਜਿੱਥੇ ਕਿ ਉਸ ਨੂੰ ਇਕ ਹਫ਼ਤੇ ਬਾਅਦ ਰਿਟਰਨ ਮਿਲਦੀ ਸੀ, ਪਰ ਉਹ ਰਿਟਰਨ ਅਜੇ ਤੱਕ ਉਸ ਨੂੰ ਨਹੀਂ ਮਿਲੀ ।ਜਿਸ ਕਾਰਨ ਉਸ ਨੇ ਕਿਹਾ ਕਿ ਉਸ ਨਾਲ ਇਨਸਾਫ ਹੋਣਾ ਚਾਹੀਦਾ ਹੈ ਅਤੇ ਉਸ ਨੂੰ ਉਸਦੇ ਪੈਸੇ ਵਾਪਸ ਮਿਲਣੇ ਚਾਹੀਦੇ ਹਨ।ਪੁਲੀਸ ਮੁਲਾਜ਼ਮ ਨੇ ਦੱਸਿਆ ਕਿ ਪਹਿਲਾਂ ਉਨ੍ਹਾਂ ਨੂੰ ਇਹ ਸ਼ਿਕਾਇਤ ਬਿਲਕੁਲ ਮਾਮੂਲੀ ਲੱਗੀ ਸੀ, ਪਰ ਬਾਅਦ ਵਿੱਚ ਜਦੋਂ ਉਨ੍ਹਾਂ ਨੇ ਚੰਗੀ ਤਰ੍ਹਾਂ ਛਾਣਬੀਣ ਕੀਤੀ ਤਾਂ ਉਨ੍ਹਾਂ ਨੇ ਪਾਇਆ ਇਸ ਘਟਨਾ ਪਿੱਛੇ ਬਹੁਤ ਸ਼ਾਤਿਰ ਲੋਕਾਂ ਦਾ ਦਿਮਾਗ ਹੈ। ਬਹੁਤ ਸਾਰੇ ਲੋਕਾਂ ਨਾਲ ਅਜਿਹੀਆਂ ਠੱਗੀਆਂ ਮਾਰੀਆਂ ਜਾ ਰਹੀਆਂ ਹਨ

ਇਸ ਮਾਮਲੇ ਵਿਚ ਉਨ੍ਹਾਂ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ,ਜਿਨ੍ਹਾਂ ਕੋਲੋਂ ਸਾਢੇ ਅੱਠ ਲੱਖ ਰੁਪਿਆ ਬਰਾਮਦ ਕੀਤਾ ਗਿਆ ਪੁਲੀਸ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਸਪੈਸ਼ਲ ਟੀਮਾਂ ਤਿਆਰ ਕਰਕੇ ਇਸ ਕੇਸ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ ਭਾਰੀ ਮੁਸ਼ੱਕਤ ਤੋਂ ਬਾਅਦ ਉਨ੍ਹਾਂ ਵੱਲੋਂ ਇਸ ਕੇਸ ਨੂੰ ਸੁਲਝਾਇਆ ਗਿਆ ਹੈ ਅਤੇ ਤਿੰਨ ਵਿਅਕਤੀਆਂ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਸ ਮੁਲਾਜ਼ਮ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਵਿਅਕਤੀਆਂ ਦੇ ਗਰੋਹ ਵੱਲੋਂ ਲੋਕਾਂ ਨੂੰ ਪਹਿਲਾਂ ਆਪਣੇ ਜਾਲ ਵਿੱਚ ਫਸਾਇਆ ਜਾਂਦਾ ਸੀ ਕਿਹਾ ਜਾਂਦਾ ਸੀ ਕਿ ਉਹ ਇਨ੍ਹਾਂ ਦੀ ਕੰਪਨੀ ਵਿਚ ਪੈਸਾ ਲਗਾਉਣ ,ਜਿਸ ਨਾਲ ਉਨ੍ਹਾਂ ਨੂੰ ਬਹੁਤ ਜ਼ਿਆਦਾ ਮੁਨਾਫਾ ਹੋਵੇਗਾ।

ਭੋਲੇ ਭਾਲੇ ਲੋਕ ਬਿਨਾਂ ਸੋਚੇ ਸਮਝੇ ਇਨ੍ਹਾਂ ਦੀ ਕੰਪਨੀ ਵਿਚ ਪੈਸਾ ਲਗਾਉਂਦੇ ਸੀ ਜਿਸ ਤੋਂ ਬਾਅਦ ਇਨ੍ਹਾਂ ਦੀ ਠੱਗੀ ਦਾ ਸ਼ਿਕਾਰ ਹੋ ਰਹੇ ਸੀ। ਇਸ ਤੋਂ ਬਾਅਦ ਪੁਲੀਸ ਵਾਲਿਆਂ ਨੇ ਕਿਹਾ ਕਿ ਲੋਕਾਂ ਨੂੰ ਵੀ ਅਗਾਂਹ ਹੋਣਾ ਚਾਹੀਦਾ ਹੈ ਕਿ ਜੇਕਰ ਉਹ ਕਿਤੇ ਵੀ ਇਨਵੈਸਟਮੈਂਟ ਕਰ ਰਹੇ ਹਨ ਪਹਿਲਾਂ ਉਨ੍ਹਾਂ ਦੇ ਇਲਾਕੇ ਦੇ ਚੰਗੇ ਜਾਣਕਾਰ ਤੋਂ ਸਲਾਹ ਲੈਣੀ ਜ਼ਰੂਰੀ ਹੈ ।

Leave a Reply

Your email address will not be published.